Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਆਪ ਸਰਪੰਚ ਜਰਮਲ ਸਿੰਘ ਕਤਲ ਮਾਮਲਾ: ਮੁੱਖ ਸ਼ੂਟਰ ਸੁਖਰਾਜ ਸਿੰਘ ‘ਗੁੰਗਾ’ ਪੁਲਿਸ ਮੁਕਾਬਲੇ ‘ਚ ਢੇਰ

Updated on Thursday, January 15, 2026 14:11 PM IST

ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ ਦੇ ਹਾਈ-ਪ੍ਰੋਫ਼ਾਈਲ ਕਤਲ ਮਾਮਲੇ ਵਿੱਚ ਮੁੱਖ ਆਰੋਪੀ ਅਤੇ ਸ਼ੂਟਰ ਸੁਖਰਾਜ ਸਿੰਘ ਉਰਫ਼ ਗੁੰਗਾ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ। ਇਸ ਮੁਕਾਬਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਗੰਭੀਰ ਜ਼ਖ਼ਮੀ ਹੋਇਆ ਹੈ।

ਪੁਲਿਸ ਮੁਤਾਬਕ ਇਹ ਮੁਕਾਬਲਾ ਜੇਠੂਵਾਲ ਕੈਨਾਲ ਨੇੜੇ ਉਸ ਸਮੇਂ ਵਾਪਰਿਆ ਜਦੋਂ ਪੁਲਿਸ ਟੀਮ ਸੁਖਰਾਜ ਸਿੰਘ ਨੂੰ ਹਥਿਆਰ ਬਰਾਮਦਗੀ ਲਈ ਲੈ ਕੇ ਗਈ ਸੀ। ਇਸ ਦੌਰਾਨ ਮੋਟਰਸਾਈਕਲਾਂ ‘ਤੇ ਆਏ ਉਸਦੇ ਸਾਥੀਆਂ ਨੇ ਉਸਨੂੰ ਛੁਡਾਉਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ।

ਹਮਲਾਵਰਾਂ ਵੱਲੋਂ ਪੁਲਿਸ ਟੀਮ ‘ਤੇ ਛੇ ਗੋਲੀਆਂ ਚਲਾਈਆਂ ਗਈਆਂ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਆਤਮ-ਰੱਖਿਆ ਵਿੱਚ ਲਗਭਗ ਦਸ ਰਾਊਂਡ ਫਾਇਰ ਕੀਤੇ। ਪੁਲਿਸ ਦਾ ਕਹਿਣਾ ਹੈ ਕਿ ਹੰਗਾਮੇ ਦੌਰਾਨ ਸੁਖਰਾਜ ਸਿੰਘ ਨੇ ਇੱਕ ਪੁਲਿਸ ਕਰਮੀ ਤੋਂ ਪਿਸਤੌਲ ਛੀਨ ਕੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਹੋਈ ਜਵਾਬੀ ਫਾਇਰਿੰਗ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ। ਹਾਲਾਂਕਿ ਉਸਦੇ ਦੋ ਸਾਥੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੁਖਰਾਜ ਸਿੰਘ ਅਤੇ ਇੱਕ ਹੋਰ ਮੁੱਖ ਸ਼ੂਟਰ ਨੂੰ ਛੱਤੀਸਗੜ੍ਹ ਦੇ ਰਾਇਪੁਰ ਤੋਂ ਗ੍ਰਿਫ਼ਤਾਰ ਕਰਕੇ ਟ੍ਰਾਂਜ਼ਿਟ ਰਿਮਾਂਡ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਤੱਕ ਦੋਵੇਂ ਸ਼ੂਟਰਾਂ ਸਮੇਤ ਕੁੱਲ ਸੱਤ ਆਰੋਪੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਸਰਪੰਚ ਜਰਮਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਨਾਲ ਸੂਬੇ ਭਰ ਵਿੱਚ ਰੋਸ ਫੈਲ ਗਿਆ ਸੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਪ੍ਰਭ ਦਸੂਵਾਲ ਗੈਂਗ ਦੇ ਹੁਕਮਾਂ ‘ਤੇ ਕੀਤਾ ਗਿਆ ਸੀ ਅਤੇ ਗੈਂਗ ਲੀਡਰ ਤੇ ਮ੍ਰਿਤਕ ਦਰਮਿਆਨ ਕਈ ਫੋਨ ਕਾਲਾਂ ਦੇ ਸਬੂਤ ਵੀ ਮਿਲੇ ਹਨ।

ਮੁਕਾਬਲੇ ਤੋਂ ਬਾਅਦ ਪੁਲਿਸ ਵੱਲੋਂ ਫਰਾਰ ਆਰੋਪੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਕਤਲ ਨਾਲ ਜੁੜੇ ਪੂਰੇ ਅਪਰਾਧਿਕ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X