Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਜਲੰਧਰ: ਲਾਜਪਤ ਨਗਰ ‘ਚ ਕੌਂਸਲਰ ਦੇ ਘਰ ਦਿਨ-ਦਿਹਾੜੇ ਲੁੱਟ, ਬੰਦੂਕ ਦੀ ਨੋਕ ‘ਤੇ ਮਹਿਲਾ ਬੰਧਕ

Updated on Thursday, January 15, 2026 14:36 PM IST

ਜਲੰਧਰ ਸ਼ਹਿਰ ਦੇ ਲਾਜਪਤ ਨਗਰ ਇਲਾਕੇ ਵਿੱਚ ਦਿਨ-ਦਿਹਾੜੇ ਹੋਈ ਲੁੱਟ ਦੀ ਵਾਰਦਾਤ ਨੇ ਸ਼ਹਿਰ ਦੀ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਕਾਂਗਰਸ ਕੌਂਸਲਰ ਜਸਲੀਨ ਸੇਠੀ ਦੇ ਘਰ ਤਿੰਨ ਨਕਾਬਪੋਸ਼ ਲੁਟੇਰੇ ਘਰ ਵਿੱਚ ਦਾਖਲ ਹੋਏ ਅਤੇ ਬੰਦੂਕ ਦੀ ਨੋਕ ‘ਤੇ ਘਰ ਵਿੱਚ ਮੌਜੂਦ ਮਹਿਲਾ ਪ੍ਰਵੀਨ ਖੰਨਾ ਨੂੰ ਬੰਧਕ ਬਣਾਇਆ।

ਪੀੜਤ ਮਹਿਲਾ ਨੇ ਦੱਸਿਆ ਕਿ ਦੁਪਹਿਰ ਵੇਲੇ ਦਰਵਾਜ਼ੇ ਦੀ ਘੰਟੀ ਵੱਜੀ ਅਤੇ ਜਿਵੇਂ ਹੀ ਉਸਨੇ ਦਰਵਾਜ਼ਾ ਖੋਲ੍ਹਿਆ, ਤਿੰਨ ਨੌਜਵਾਨ ਜਬਰਦਸਤੀ ਘਰ ਅੰਦਰ ਦਾਖਲ ਹੋ ਗਏ। ਦੋ ਲੁਟੇਰਿਆਂ ਨੇ ਉਸਦਾ ਮੂੰਹ ਦੱਬ ਕੇ ਇੱਕ ਕਮਰੇ ਵਿੱਚ ਲੈ ਜਾ ਕੇ ਉਸਦੇ ਪਹਿਨੇ ਹੋਏ ਸੋਨੇ ਦੇ ਗਹਿਣੇ—ਦੋ ਚੂੜੀਆਂ, ਟੌਪਸ ਅਤੇ ਅੰਗੂਠੀ ਉਤਾਰ ਲਈ, ਜਦਕਿ ਤੀਜਾ ਲੁਟੇਰਾ ਹਥਿਆਰ ਨਾਲ ਉਸ ‘ਤੇ ਨਜ਼ਰ ਰੱਖੇ ਖੜ੍ਹਾ ਰਿਹਾ।

ਲੁੱਟ ਤੋਂ ਬਾਅਦ ਲੁਟੇਰਿਆਂ ਨੇ ਘਰ ਦੀ ਤਲਾਸ਼ੀ ਲੈ ਕੇ ਅਲਮਾਰੀ ਵਿੱਚੋਂ 17 ਹਜ਼ਾਰ ਰੁਪਏ ਨਕਦ ਵੀ ਕੱਢ ਲਏ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਤਿੰਨੋ ਨਕਾਬਪੋਸ਼ ਲੁਟੇਰੇ ਮੋਟਰਸਾਈਕਲ ‘ਤੇ ਫਰਾਰ ਹੋ ਗਏ। ਘਰ ਤੋਂ ਨਿਕਲਦੇ ਸਮੇਂ ਅਤੇ ਘਟਨਾ ਤੋਂ ਬਾਅਦ ਭੱਜਦੇ ਹੋਏ ਲੁਟੇਰੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ ਹਨ।

ਘਟਨਾ ਮਗਰੋਂ ਪੀੜਤ ਮਹਿਲਾ ਵੱਲੋਂ ਰੌਲਾ ਪਾਉਣ ‘ਤੇ ਇਲਾਕੇ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਪੁਲਿਸ ਅਤੇ ਕੌਂਸਲਰ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ।

ਇਲਾਕੇ ਦੇ ਕੌਂਸਲਰ ਜਸਲੀਨ ਸੇਠੀ ਨੇ ਕਿਹਾ ਕਿ ਦਿਨ-ਦਿਹਾੜੇ ਹੋਈ ਇਸ ਲੁੱਟ ਨੇ ਪੁਲਿਸ ਦੇ ਸੁਰੱਖਿਆ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਇਲਾਕੇ ਵਿੱਚ ਪੁਲਿਸ ਗਸ਼ਤ ਵਧਾਉਣੀ ਬਹੁਤ ਜ਼ਰੂਰੀ ਹੈ।

ਉੱਥੇ ਹੀ ਪੁਲਿਸ ਥਾਣਾ ਛੇ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਆਰੋਪੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X