ਕੈਨੇਡਾ ਨੇ ਆਪਣੀ ਅੰਤਰਰਾਸ਼ਟਰੀ ਯਾਤਰਾ ਅਡਵਾਈਜ਼ਰੀ ਅਪਡੇਟ ਕਰਦਿਆਂ ਕੁਝ ਦੇਸ਼ਾਂ ਨੂੰ ਬਹੁਤ ਖਤਰਨਾਕ ਕਰਾਰ ਦਿੱਤਾ ਹੈ ਅਤੇ ਉਥੇ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਨਵੀਂ ਸੂਚੀ ਵਿੱਚ ਈਰਾਨ, ਵੈਨੇਜ਼ੁਏਲਾ, ਰੂਸ, ਉੱਤਰੀ ਕੋਰੀਆ, ਅਫ਼ਗ਼ਾਨਿਸਤਾਨ, ਸੀਰੀਆ, ਯੂਕਰੇਨ ਸਮੇਤ ਕਈ ਦੇਸ਼ ਸ਼ਾਮਲ ਹਨ।
ਭਾਰਤ ਨੂੰ “ਬਹੁਤ ਜ਼ਿਆਦਾ ਸਾਵਧਾਨੀ ਦੀ ਲੋੜ” ਵਾਲੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਕੈਨੇਡਾ ਨੇ ਅੱਤਵਾਦੀ ਜੋਖ਼ਮ ਦਾ ਹਵਾਲਾ ਦਿੰਦਿਆਂ ਜੰਮੂ-ਕਸ਼ਮੀਰ ਅਤੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰਾਂ (ਪੰਜਾਬ, ਗੁਜਰਾਤ, ਰਾਜਸਥਾਨ) ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਇਸ ਤੋਂ ਇਲਾਵਾ, ਗੋਆ, ਦਿੱਲੀ ਦੀ ਜਨਤਕ ਆਵਾਜਾਈ, ਸੈਰ-ਸਪਾਟਾ ਥਾਵਾਂ ਅਤੇ ਹਵਾਈ ਅੱਡਿਆਂ ’ਤੇ ਚੌਕਸੀ ਵਰਤਣ, ਕਰੈਡਿਟ/ਡੈਬਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਅਤੇ ਔਰਤਾਂ ਨੂੰ ਖਾਸ ਤੌਰ ’ਤੇ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ। ਅਸਾਮ ਅਤੇ ਮਨੀਪੁਰ ਦੀ ਗੈਰ-ਜ਼ਰੂਰੀ ਯਾਤਰਾ ਤੋਂ ਵੀ ਬਚਣ ਦੀ ਸਲਾਹ ਦਿੱਤੀ ਗਈ ਹੈ।