Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਦਸਮੇਸ਼ ਅਥਲੈਟਿਕਸ ਸੈਂਟਰ ਰਾਏਕੋਟ ਵਿਖੇ ਅਧਿਆਪਕਾਂ, ਕੋਚਾਂ ਤੇ ਅਥਲੀਟਾਂ ਦਾ ਹੋਇਆ ਵਿਸ਼ੇਸ਼ ਸਨਮਾਨ

Updated on Friday, January 16, 2026 17:01 PM IST

ਰਾਏਕੋਟ - 15 ਜਨਵਰੀ (ਗੁਰਭਿੰਦਰ ਗੁਰੀ):ਦਸਮੇਸ਼ ਅਥਲੈਟਿਕਸ ਸੈਂਟਰ ਰਾਏਕੋਟ ਵਿਖੇ ਅਧਿਆਪਕ ਭਾਰਤ ਭੂਸ਼ਣ ਅਤੇ ਰਾਜਾ ਗਰੇਵਾਲ ਵੱਲੋਂ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕੋਚ ਗੁਰਪ੍ਰੀਤ ਸਿੰਘ ਮੱਲ੍ਹੀ, ਕੋਚ ਸੁਦਾਗਰ ਸਿੰਘ (ਡੀ.ਪੀ.ਈ. ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ, ਰਾਏਕੋਟ) ਅਤੇ ਸ਼੍ਰੀਮਤੀ ਜਤਿੰਦਰ ਕੌਰ ਜੋਤੀ ਮਾਹੀ (ਈ.ਟੀ.ਟੀ. ਅਧਿਆਪਕਾ, ਸਰਕਾਰੀ ਪ੍ਰਾਇਮਰੀ ਸਕੂਲ ਲੋਹਟਬੱਦੀ) ਨੂੰ ਖ਼ਾਸ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੈਂਟਰ ਦੇ ਦੋ ਵਿਦਿਆਰਥੀਆਂ ਵੱਲੋਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਹੈਮਰ ਥ੍ਰੋ ਅਤੇ ਗੋਲਾ ਸੁੱਟਣ ਵਿੱਚ ਗੋਲਡ ਮੈਡਲ ਜਿੱਤਣ ਦੀ ਪ੍ਰਾਪਤੀ ’ਤੇ ਵੀ ਖੁਸ਼ੀ ਪ੍ਰਗਟ ਕੀਤੀ ਗਈ।
ਇਸ ਤੋਂ ਇਲਾਵਾ ਖੁਸ਼ਪ੍ਰੀਤ ਕੌਰ ਨੇ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਤੀਹਰੀ ਛਾਲ ਅਤੇ ਗਗਨਦੀਪ ਸਿੰਘ ਨੇ ਲੰਬੀ ਛਾਲ ਵਿੱਚ ਭਾਗ ਲੈ ਕੇ ਸੈਂਟਰ ਦਾ ਨਾਮ ਰੌਸ਼ਨ ਕੀਤਾ।
ਦਸਮੇਸ਼ ਅਥਲੈਟਿਕਸ ਸੈਂਟਰ ਰਾਏਕੋਟ ਵਿੱਚ ਸਾਰੀਆਂ ਥ੍ਰੋਆਂ ਦੀ ਪ੍ਰੈਕਟਿਸ ਕੋਚ ਗੁਰਪ੍ਰੀਤ ਸਿੰਘ ਮੱਲ੍ਹੀ ਅਤੇ ਜੰਪਾਂ ਦੀ ਪ੍ਰੈਕਟਿਸ ਕੋਚ ਸੁਦਾਗਰ ਸਿੰਘ ਵੱਲੋਂ ਕਰਵਾਈ ਜਾਂਦੀ ਹੈ। ਇਨ੍ਹਾਂ ਕੋਚਾਂ ਦੀ ਲਗਾਤਾਰ ਮਿਹਨਤ ਅਤੇ ਸਮਰਪਣ ਸਦਕਾ ਰਾਏਕੋਟ ਇਲਾਕੇ ਦੇ ਅਥਲੀਟ ਨੈਸ਼ਨਲ ਪੱਧਰ ’ਤੇ ਮਹੱਤਵਪੂਰਨ ਪ੍ਰਾਪਤੀਆਂ ਹਾਸਲ ਕਰ ਰਹੇ ਹਨ।
ਇਸ ਮੌਕੇ ਸ਼੍ਰੀਮਤੀ ਜਤਿੰਦਰ ਕੌਰ ਜੋਤੀ ਮਾਹੀ ਨੂੰ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਵਿੱਚ ਲਗਾਤਾਰ ਤੀਜੀ ਵਾਰ ਮੈਡਲ ਜਿੱਤਣ ਅਤੇ ਚੈਨੱਈ ਵਿਖੇ ਹੋਈ ਏਸ਼ੀਆ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਦੌਰਾਨ ਸੈਂਟਰ ਨਾਲ ਜੁੜੇ ਸਾਰੇ ਅਥਲੀਟਾਂ ਨੂੰ ਮੂੰਗਫਲੀ ਅਤੇ ਰਿਉੜੀਆਂ ਵੀ ਵੰਡੀਆਂ ਗਈਆਂ।
ਅੰਤ ਵਿੱਚ ਇਸ ਉਪਰਾਲੇ ਲਈ ਕੋਚ ਸੁਦਾਗਰ ਸਿੰਘ, ਕੋਚ ਗੁਰਪ੍ਰੀਤ ਸਿੰਘ ਮੱਲ੍ਹੀ ਅਤੇ ਜਤਿੰਦਰ ਕੌਰ ਜੋਤੀ ਮਾਹੀ ਵੱਲੋਂ ਅਧਿਆਪਕ ਭਾਰਤ ਭੂਸ਼ਣ ਅਤੇ ਰਾਜਾ ਗਰੇਵਾਲ ਦਾ ਦਿਲੋਂ ਧੰਨਵਾਦ ਕੀਤਾ ਗਿਆ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X