ਯੂਕੇ ਦੇ ਵੈਸਟ ਬ੍ਰੋਮਵਿਚ ਵਿੱਚ ਗੁਰੂ ਨਾਨਕ ਗੁਰਦੁਆਰਾ ਸਾਹਿਬ ਦੇ ਬਾਹਰ ਕੱਚਾ ਮਾਸ ਸੁੱਟਣ ਦੇ ਮਾਮਲੇ ਵਿੱਚ ਬ੍ਰਿਟਿਸ਼ ਪੁਲਿਸ ਨੇ 42 ਸਾਲਾ ਟੋਮਾਜ਼ ਬਰੂਚ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਇਹ ਹਰਕਤ ਕੀਤੀ, ਜਿਸਨੂੰ ਨਫ਼ਰਤੀ ਅਪਰਾਧ ਮੰਨਿਆ ਜਾ ਰਿਹਾ ਹੈ।
ਇਹ ਮਾਮਲਾ ਉਸ ਵੇਲੇ ਗੰਭੀਰ ਬਣਿਆ ਜਦੋਂ ਵੈਸਟ ਬ੍ਰੋਮਵਿਚ ਤੋਂ ਲੇਬਰ ਪਾਰਟੀ ਦੀ ਸੰਸਦ ਮੈਂਬਰ ਸਾਰਾਹ ਕੂੰਬਸ ਨੇ 8 ਜਨਵਰੀ 2026 ਨੂੰ ਯੂਕੇ ਸੰਸਦ ਵਿੱਚ ਇਹ ਮੁੱਦਾ ਚੁੱਕਿਆ। ਇਸ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਫੁੱਟੇਜ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਕਰਕੇ ਗ੍ਰਿਫ਼ਤਾਰੀ ਕੀਤੀ।
ਘਟਨਾ 22 ਦਸੰਬਰ 2025 ਨੂੰ ਵਾਪਰੀ ਸੀ। ਪੁਲਿਸ ਅਨੁਸਾਰ ਮੁਲਜ਼ਮ ਦਾ ਕੋਈ ਸਥਾਈ ਪਤਾ ਨਹੀਂ ਹੈ। ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।