ਮੁਹਾਲੀ ਪੁਲਿਸ ਨੇ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਮੁੱਖ ਦੋਸ਼ੀ ਕਰਨ ਡਿਫਾਲਟਰ ਨੂੰ ਐਨਕਾਊਂਟਰ ਵਿੱਚ ਮਾਰ ਦਿੱਤਾ ਹੈ। ਇਹ ਐਨਕਾਊਂਟਰ ਪਿੰਡ ਰੁੜਕੀ ਨੇੜੇ ਕੀਤਾ ਗਿਆ।
ਪੁਲਿਸ ਅਨੁਸਾਰ, ਸ਼ੁੱਕਰਵਾਰ ਰਾਤ ਨੂੰ ਕਰਨ ਡਿਫਾਲਟਰ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲੈ ਜਾਇਆ ਜਾ ਰਿਹਾ ਸੀ, ਜਦੋਂ ਉਸਨੇ ਹੱਥਕੜੀਆਂ ਤੋੜ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਰਾਤ ਭਰ ਉਸਦੀ ਭਾਲ ਕੀਤੀ।
ਸ਼ਨੀਵਾਰ ਸਵੇਰੇ ਜਦੋਂ ਪੁਲਿਸ ਨੇ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਹਥਿਆਰ ਨਾਲ ਪੁਲਿਸ ਟੀਮ ’ਤੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ਵਿੱਚ ਉਸਨੂੰ ਗੋਲੀਆਂ ਲੱਗੀਆਂ। ਜ਼ਖਮੀ ਹਾਲਤ ਵਿੱਚ ਪਹਿਲਾਂ ਉਸਨੂੰ ਨਿੱਜੀ ਹਸਪਤਾਲ ਅਤੇ ਫਿਰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।