Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

1 ਫਰਵਰੀ ਤੋਂ, ਨਿਊਜ਼ੀਲੈਂਡ ਵਾਸੀ ਆਪਣੀਆਂ ਦਵਾਈਆਂ ਲਈ 12 ਮਹੀਨਿਆਂ ਦੀ ਪਰਚੀ ਪ੍ਰਾਪਤ ਕਰ ਸਕਣਗੇ--ਹਰਜਿੰਦਰ ਸਿੰਘ ਬਸਿਆਲਾ-

Updated on Monday, January 19, 2026 14:28 PM IST

ਔਕਲੈਂਡ, 18 ਜਨਵਰੀ 2026:-ਨਿਊਜ਼ੀਲੈਂਡ ਸਰਕਾਰ ਵੱਲੋਂ ਲੰਬੀ ਚੱਲਣ ਵਾਲੀ ਬਿਮਾਰੀ ਜਾਂ ਇਲਾਜ ਦੇ ਲਈ ਲੋੜੀਂਦੀਆਂ ਦਵਾਈਆਂ ਨੂੰ ਵਾਰ-ਵਾਰ ਤਿੰਨ ਜਾਂ ਛੇ ਮਹੀਨਿਆਂ ਬਾਅਦ ਲਿਖਾਉਣ ਵਾਲਾ ਝੰਜਟ ਪਹਿਲੀ ਫਰਵਰੀ ਤੋਂ ਖਤਮ ਕੀਤਾ ਜਾ ਰਿਹਾ ਹੈ। ਹੁਣ 1 ਫਰਵਰੀ 2026 ਤੋਂ, ਨਿਊਜ਼ੀਲੈਂਡ ਵਾਸੀ ਆਪਣੀਆਂ ਦਵਾਈਆਂ ਲਈ 12 ਮਹੀਨਿਆਂ ਦੀ ਪਰਚੀ (Prescription) ਪ੍ਰਾਪਤ ਕਰ ਸਕਣਗੇ। ਇਸ ਦੇ ਨਾਲ ਸਲਾਨਾ 105 ਡਾਲਰ ਤੱਕ ਦੀ ਬੱਚਤ ਵੀ ਹੋ ਸਕੇਗੀ ਅਤੇ ਸਮਾਂ ਵੀ ਬਚੇਗਾ। ਇਸਦੇ ਨਾਲ ਹੀ ਫਾਰਮਾਸਿਸਟਾਂ ਨੂੰ ਵਿਸ਼ੇਸ਼ ਅਧਿਕਾਰ ਵੀ ਦਿੱਤੇ ਜਾ ਰਹੇ ਹਨ।  ਫਾਰਮਾਸਿਸਟ ਦਵਾਈ ਲਿਖਣ ਦੇ ਸਮਰੱਥ ਹੋਣਗੇ।

ਬਜਟ 2025 ਵਿੱਚ ਐਲਾਨੀ ਗਈ ਇਸ ਯੋਜਨਾ ਤਹਿਤ, ਦਮਾ, ਸ਼ੂਗਰ (4iabetes), ਮਿਰਗੀ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਸਥਿਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੁਣ ਹਰ ਕੁਝ ਮਹੀਨਿਆਂ ਬਾਅਦ ਨਵੀਂ ਪਰਚੀ ਲਈ ਡਾਕਟਰ ਕੋਲ ਨਹੀਂ ਜਾਣਾ ਪਵੇਗਾ। ਇੱਕੋ ਪਰਚੀ ’ਤੇ ਸਾਲ ਭਰ ਦੇ ਰੀਪੀਟ (Repeats) ਮਿਲਣਗੇ।
ਫਾਰਮਾਸਿਸਟਾਂ ਲਈ ਨਵੇਂ ਨਿਯਮ: ਸਰਕਾਰ ‘ਮੈਡੀਸਨਜ਼ ਅਮੈਂਡਮੈਂਟ ਬਿੱਲ’ ਰਾਹੀਂ ਮਾਲਕੀ ਦੀਆਂ ਪਾਬੰਦੀਆਂ ਹਟਾ ਰਹੀ ਹੈ। ਹੁਣ ਫਾਰਮਾਸਿਸਟ ਖੁਦ ਦਵਾਈਆਂ ਲਿਖਣ ਵਾਲੇ (Prescribers) ਬਣ ਸਕਣਗੇ ਅਤੇ ਨਾਲ ਹੀ ਆਪਣੀ ਫਾਰਮੇਸੀ ਦੇ ਮਾਲਕ ਵੀ ਰਹਿ ਸਕਣਗੇ।
ਸਿਸਟਮ ’ਤੇ ਦਬਾਅ ਘਟੇਗਾ: ਇਸ ਨਾਲ ਡਾਕਟਰਾਂ ਦਾ ਸਮਾਂ ਬਚੇਗਾ, ਜਿਸ ਨਾਲ ਉਹ ਗੰਭੀਰ ਮਰੀਜ਼ਾਂ ਵੱਲ ਵੱਧ ਧਿਆਨ ਦੇ ਸਕਣਗੇ। ਮੰਤਰੀ ਡੇਵਿਡ ਸੀਮੋਰ ਨੇ ਕਿਹਾ ਕਿ ਇਹ ਕਦਮ ਫਾਲਤੂ ਦੀ ਕਾਗਜ਼ੀ ਕਾਰਵਾਈ (Red tape) ਨੂੰ ਖਤਮ ਕਰਨ ਅਤੇ ਸਿਹਤ ਸੇਵਾਵਾਂ ਨੂੰ ਵਧੇਰੇ ਕਿਫਾਇਤੀ ਬਣਾਉਣ ਲਈ ਚੁੱਕਿਆ ਗਿਆ ਹੈ।
ਮੌਜੂਦਾ ਸਿਸਟਮ ਵਿਚ ਪਰਚੀ ਦੀ ਮਿਆਦ ਆਮ ਤੌਰ ’ਤੇ 3 ਜਾਂ 6 ਮਹੀਨੇ ਹੁੰਦੀ ਹੈ। ਪਰਚੀ ਲੈਣ ਲਈ ਵਾਰ-ਵਾਰ ਫੀਸ ਦੇਣੀ ਪੈਂਦੀ ਹੈ। ਸਾਲ ਵਿੱਚ ਕਈ ਫੇਰੀਆਂ ਲਗਦੀਆਂ ਹਨ। ਫਾਰਮਾਸਿਸਟ ਤੇ ਫਾਰਮੇਸੀ ਮਾਲਕਾਂ ਲਈ ‘ਪ੍ਰਿਸਕ੍ਰਾਈਬਰ’ ਬਣਨ ’ਤੇ ਪਾਬੰਦੀਆਂ ਹਨ।

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X