Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਇਟਲੀ ਤੋਂ ਪੰਜਾਬ ਲਈ ਮੰਦਭਾਗੀ ਖ਼ਬਰ

Updated on Monday, January 19, 2026 14:37 PM IST

ਹੁਸ਼ਿਆਰਪੁਰ ਦੇ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਜਾਂਚ ਦੀ ਮੰਗ ਕੀਤੀ

ਪੰਜਾਬ ਲਈ ਇਟਲੀ ਤੋਂ ਇੱਕ ਦਰਦਨਾਕ ਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਨਾਲ ਸਬੰਧਤ ਇੱਕ 24 ਸਾਲਾ ਨੌਜਵਾਨ ਦੀ ਇਟਲੀ ਵਿੱਚ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਖੋਲੇ ਪਿੰਡ ਦੇ ਰਹਿਣ ਵਾਲੇ ਟਵਿੰਕਲ ਰੰਧਾਵਾ ਵਜੋਂ ਹੋਈ ਹੈ, ਜੋ ਸਿਰਫ਼ ਪੰਜ ਮਹੀਨੇ ਪਹਿਲਾਂ ਹੀ ਉੱਜਵਲ ਭਵਿੱਖ ਦੀ ਆਸ ਨਾਲ ਇਟਲੀ ਗਿਆ ਸੀ।

ਜਾਣਕਾਰੀ ਮੁਤਾਬਕ, ਟਵਿੰਕਲ ਰੰਧਾਵਾ ਇਟਲੀ ਦੇ ਸ਼ਹਿਰ ਲਿਡੋ ਦਾ ਲਵੀਨੀਓ ਵਿੱਚ ਰਹਿ ਰਿਹਾ ਸੀ। ਅਚਾਨਕ ਉਸਦੀ ਮੌਤ ਦੀ ਖ਼ਬਰ ਮਿਲਣ ਨਾਲ ਪਰਿਵਾਰ ਸਮੇਤ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੂੰ ਇਹ ਜਾਣਕਾਰੀ ਟਵਿੰਕਲ ਨਾਲ ਰਹਿ ਰਹੇ ਉਸਦੇ ਦੋਸਤਾਂ ਵੱਲੋਂ ਫ਼ੋਨ ਰਾਹੀਂ ਦਿੱਤੀ ਗਈ।

ਪਰਿਵਾਰ ਦੀ ਹਾਲਤ ਬੇਹੱਦ ਦਰਦਨਾਕ

ਟਵਿੰਕਲ ਦੇ ਪਿਤਾ ਜਗੀਰ ਸਿੰਘ ਨੇ ਰੋਦੇ ਹੋਏ ਦੱਸਿਆ ਕਿ ਟਵਿੰਕਲ ਉਨ੍ਹਾਂ ਦਾ ਸਭ ਤੋਂ ਛੋਟਾ ਪੁੱਤਰ ਸੀ। ਉਨ੍ਹਾਂ ਕਿਹਾ,
“ਮੈਂ ਡਰਾਈਵਰ ਹਾਂ ਅਤੇ ਬਹੁਤ ਮੁਸ਼ਕਿਲਾਂ ਨਾਲ ਕਰਜ਼ਾ ਲੈ ਕੇ ਟਵਿੰਕਲ ਨੂੰ ਇਟਲੀ ਭੇਜਿਆ ਸੀ। ਸਿਰਫ਼ ਪੰਜ ਮਹੀਨੇ ਹੀ ਹੋਏ ਸਨ। ਦੋ ਦਿਨ ਪਹਿਲਾਂ ਮੇਰੀ ਉਸ ਨਾਲ ਗੱਲ ਹੋਈ ਸੀ, ਉਹ ਬਿਲਕੁਲ ਠੀਕ ਤੇ ਖੁਸ਼ ਸੀ। ਅਚਾਨਕ ਉਸਦੀ ਮੌਤ ਦੀ ਖ਼ਬਰ ਨੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿੱਚ ਲਈ।”

ਮੌਤ ‘ਤੇ ਸ਼ੱਕ, ਨਿਰਪੱਖ ਜਾਂਚ ਦੀ ਮੰਗ

ਪਰਿਵਾਰ ਨੇ ਟਵਿੰਕਲ ਦੀ ਮੌਤ ਨੂੰ ਲੈ ਕੇ ਗੰਭੀਰ ਸ਼ੱਕ ਜਤਾਇਆ ਹੈ। ਪਿਤਾ ਦਾ ਕਹਿਣਾ ਹੈ ਕਿ ਜਦੋਂ ਦੋ ਦਿਨ ਪਹਿਲਾਂ ਗੱਲਬਾਤ ਹੋਈ ਸੀ ਤਾਂ ਟਵਿੰਕਲ ਨੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਦੱਸੀ ਸੀ। ਅਜਿਹੇ ‘ਚ ਅਚਾਨਕ ਮੌਤ ਕਈ ਸਵਾਲ ਖੜ੍ਹੇ ਕਰ ਰਹੀ ਹੈ।

ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਅਤੇ ਗਹਿਰੀ ਜਾਂਚ ਕਰਵਾਈ ਜਾਵੇ। ਨਾਲ ਹੀ ਟਵਿੰਕਲ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਉਣ ਲਈ ਸਰਕਾਰੀ ਮਦਦ ਦਿੱਤੀ ਜਾਵੇ, ਤਾਂ ਜੋ ਪਰਿਵਾਰ ਉਸਦਾ ਅੰਤਿਮ ਸੰਸਕਾਰ ਆਪਣੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕਰ ਸਕੇ।

ਪਿੰਡ ‘ਚ ਸੋਗ ਦਾ ਮਾਹੌਲ

ਟਵਿੰਕਲ ਦੀ ਮੌਤ ਦੀ ਖ਼ਬਰ ਨਾਲ ਖੋਲੇ ਪਿੰਡ ਸਮੇਤ ਇਲਾਕੇ ‘ਚ ਸੋਗ ਦੀ ਲਹਿਰ ਹੈ। ਨੌਜਵਾਨ ਦੇ ਸੁਪਨੇ ਅਧੂਰੇ ਰਹਿ ਜਾਣ ‘ਤੇ ਹਰ ਅੱਖ ਨਮ ਹੈ ਅਤੇ ਲੋਕ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X