Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

SGPC ਪ੍ਰਧਾਨ ਧਾਮੀ ਖ਼ਿਲਾਫ ਬਿਆਨਾਂ ਦੀ ਸਖ਼ਤ ਨਿੰਦਾ

Updated on Monday, January 19, 2026 14:50 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖ਼ਿਲਾਫ ਮੁੱਖ ਮੰਤਰੀ ਵੱਲੋਂ ਕੀਤੀ ਗਈ ਬਿਆਨਬਾਜ਼ੀ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਿੱਲੀ ਵਿੱਚ ਬੈਠੇ ਆਪਣੇ ਆਕਾਵਾਂ ਦੇ ਕਹਿਣ ‘ਤੇ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਕੇ ਪੰਜਾਬ ਵਿੱਚ ਟੈਂਸ਼ਨ ਅਤੇ ਤਨਾਅ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਭਾਈ ਚਾਵਲਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਰਾਜਨੀਤੀ ਨੂੰ ਸੌੜੀ ਅਤੇ ਗੰਦੀ ਖੇਡ ਬਣਾ ਦਿੱਤਾ ਹੈ, ਪਰ ਪੰਜਾਬ ਦੀ ਜਨਤਾ ਉਨ੍ਹਾਂ ਦੀ ਸਿਆਸਤ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਉਨ੍ਹਾਂ ਆਖਿਆ ਕਿ ਪੰਥ ਪ੍ਰਸਤ, ਇਮਾਨਦਾਰ ਅਤੇ ਸੇਵਾਭਾਵੀ ਆਗੂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਾਰੇ ਮੰਦਭਾਗੀ ਅਤੇ ਅਪਮਾਨਜਨਕ ਸ਼ਬਦਾਵਲੀ ਵਰਤਦਿਆਂ ਮੁੱਖ ਮੰਤਰੀ ਨੂੰ ਸ਼ਰਮ ਆਉਣੀ ਚਾਹੀਦੀ ਸੀ।

“ਧਾਮੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸਿਪਾਹੀ”

ਭਾਈ ਚਾਵਲਾ ਨੇ ਕਿਹਾ ਕਿ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸਿਪਾਹੀ ਹਨ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਸੇਵਾ ਕਿਸੇ ਤੋਂ ਵੀ ਲੁਕੀ ਨਹੀਂ। ਉਨ੍ਹਾਂ ਮੁੱਖ ਮੰਤਰੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ “ਤੁਸੀਂ ਡਰਾਮਿਆਂ ਦੇ ਰਾਹੀਂ ਪੰਜਾਬ ਦੀ ਰਾਜਨੀਤੀ ਵਿੱਚ ਦਾਖ਼ਲ ਹੋਏ ਹੋ, ਜਦਕਿ ਧਾਮੀ ਸਾਹਿਬ ਨੇ ਪੰਥ ਅਤੇ ਪੰਜਾਬ ਲਈ ਲੰਬਾ, ਇਮਾਨਦਾਰ ਅਤੇ ਸੰਘਰਸ਼ਪੂਰਨ ਸਫ਼ਰ ਤੈਅ ਕੀਤਾ ਹੈ।”

ਭਾਸ਼ਾ ‘ਤੇ ਸੰਯਮ ਅਤੇ 169 ਸਰੂਪਾਂ ਬਾਰੇ ਸਪਸ਼ਟੀਕਰਨ ਦੀ ਮੰਗ

ਭਾਈ ਚਾਵਲਾ ਨੇ ਮੁੱਖ ਮੰਤਰੀ ਨੂੰ ਆਪਣੀ ਭਾਸ਼ਾ ‘ਤੇ ਕਾਬੂ ਰੱਖਣ ਦੀ ਤਾਕੀਦ ਕਰਦਿਆਂ ਕਿਹਾ ਕਿ ਫ਼ਜ਼ੂਲ ਅਤੇ ਭੜਕਾਊ ਬਿਆਨਬਾਜ਼ੀ ਕਰਨ ਤੋਂ ਪਹਿਲਾਂ 169 ਸਰੂਪਾਂ ਦੇ ਮਾਮਲੇ ‘ਤੇ ਸਪਸ਼ਟ ਅਤੇ ਪੂਰੀ ਸਫ਼ਾਈ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਗੋਲਕਾਂ ਸਬੰਧੀ ਗੁਮਰਾਹਕੁੰਨ ਬਿਆਨ, ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ “ਬਰਾਮਦ” ਵਰਗਾ ਗਲਤ ਸ਼ਬਦ ਵਰਤਣਾ ਅਤੇ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਖ਼ਿਲਾਫ ਮੰਦੀ ਟਿੱਪਣੀਆਂ ਮੁੱਖ ਮੰਤਰੀ ਦੀ ਸੋਚ ਨੂੰ ਉਜਾਗਰ ਕਰਦੀਆਂ ਹਨ।

“ਇਤਿਹਾਸ ਜਾਣਨਾ ਵੀ ਲਾਜ਼ਮੀ”

ਭਾਈ ਚਾਵਲਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਨਾ ਸਿਰਫ਼ ਜਨਤਾ ਦੀ ਕਚਹਿਰੀ ਵਿੱਚ, ਸਗੋਂ ਪਰਮਾਤਮਾ ਦੀ ਦਰਗਾਹ ਵਿੱਚ ਵੀ ਆਪਣੇ ਕੂੜ ਅਤੇ ਝੂਠੇ ਪ੍ਰਚਾਰ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਯਾਦ ਦਿਵਾਇਆ ਕਿ ਜੇ ਮੁੱਖ ਮੰਤਰੀ ਇਤਿਹਾਸ ਨਾਲ ਵਾਕਫ਼ ਹੁੰਦੇ, ਤਾਂ ਉਨ੍ਹਾਂ ਨੂੰ ਪਤਾ ਹੁੰਦਾ ਕਿ ਮਾਸਟਰ ਤਾਰਾ ਸਿੰਘ, ਜਥੇਦਾਰ ਗੁਰਚਰਨ ਸਿੰਘ ਟੌਹੜਾ ਅਤੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਵਰਗੇ ਮਹਾਨ ਆਗੂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੀ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਮੁੱਖ ਲੀਡਰਸ਼ਿਪ ਦਾ ਹਿੱਸਾ ਵੀ ਸਨ।

“SGPC ਸੁਰੱਖਿਅਤ ਹੱਥਾਂ ਵਿੱਚ”

ਅੰਤ ਵਿੱਚ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸੁਰੱਖਿਅਤ ਅਤੇ ਮਜ਼ਬੂਤ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਿੱਤੇ ਮੀਰੀ-ਪੀਰੀ ਦੇ ਸਿਧਾਂਤ ਅਨੁਸਾਰ ਪ੍ਰਧਾਨ ਧਾਮੀ ਕੌਮ ਦੀ ਚੜ੍ਹਦੀ ਕਲਾ ਲਈ ਨਿਰੰਤਰ ਕਾਰਜਸ਼ੀਲ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਸਰਟੀਫਿਕੇਟ ਦੀ ਲੋੜ ਨਹੀਂ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X