Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਚਾਂਦੀ ਨੇ ਰਚਿਆ ਨਵਾਂ ਰਿਕਾਰਡ, ਇੱਕ ਦਿਨ ‘ਚ ₹11,760 ਦੀ ਛਾਲ

Updated on Monday, January 19, 2026 15:00 PM IST

ਦੇਸ਼ ਦੇ ਸਰਾਫਾ ਬਾਜ਼ਾਰਾਂ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਚਾਂਦੀ ਦੀ ਕੀਮਤ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਸ਼ੁੱਕਰਵਾਰ ਦੇ ਬੰਦ ਭਾਅ ਦੇ ਮੁਕਾਬਲੇ ਅੱਜ ਚਾਂਦੀ ਦੀ ਕੀਮਤ ਵਿੱਚ ਇੱਕ ਝਟਕੇ ਵਿੱਚ ₹11,760 ਦਾ ਵਾਧਾ ਦਰਜ ਕੀਤਾ ਗਿਆ ਹੈ, ਜਦਕਿ ਸੋਨਾ ₹2,385 ਮਹਿੰਗਾ ਹੋ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ, ਸਾਲ 2026 ਦੇ ਸਿਰਫ਼ 19 ਦਿਨਾਂ ਵਿੱਚ ਹੀ ਚਾਂਦੀ ਕੁੱਲ ਮਿਲਾ ਕੇ ₹63,230 ਮਹਿੰਗੀ ਹੋ ਚੁੱਕੀ ਹੈ, ਜਦਕਿ ਇਸੇ ਅਰਸੇ ਦੌਰਾਨ ਸੋਨੇ ਦੀ ਕੀਮਤ ਵਿੱਚ ₹10,781 ਦਾ ਵਾਧਾ ਹੋਇਆ ਹੈ। ਅੰਕੜਿਆਂ ਅਨੁਸਾਰ, ਇਸ ਸਾਲ ਚਾਂਦੀ ਦੀ ਕੀਮਤ ਵਿੱਚ ਵਾਧੇ ਦੀ ਰਫ਼ਤਾਰ ਸੋਨੇ ਨਾਲੋਂ ਲਗਭਗ ਛੇ ਗੁਣਾ ਤੇਜ਼ ਰਹੀ ਹੈ।

ਤਾਜ਼ਾ ਦਰਾਂ (IBJA – ਦੁਪਹਿਰ 12 ਵਜੇ)

ਇੰਡੀਆਨ ਬੁੱਲਿਅਨ ਐਂਡ ਜਵੈਲਰਜ਼ ਅਸੋਸੀਏਸ਼ਨ (IBJA) ਵੱਲੋਂ ਜਾਰੀ ਕੀਤੀਆਂ ਦਰਾਂ ਮੁਤਾਬਕ:

  • ਚਾਂਦੀ (GST ਤੋਂ ਬਿਨਾਂ): ₹2,93,650 ਪ੍ਰਤੀ ਕਿਲੋਗ੍ਰਾਮ

  • ਚਾਂਦੀ (GST ਸਮੇਤ): ₹3,02,459 ਪ੍ਰਤੀ ਕਿਲੋਗ੍ਰਾਮ

  • 24 ਕੈਰੇਟ ਸੋਨਾ (GST ਤੋਂ ਬਿਨਾਂ): ₹1,43,978 ਪ੍ਰਤੀ 10 ਗ੍ਰਾਮ

  • 24 ਕੈਰੇਟ ਸੋਨਾ (GST ਸਮੇਤ): ₹1,48,297 ਪ੍ਰਤੀ 10 ਗ੍ਰਾਮ

ਸ਼ੁੱਕਰਵਾਰ ਨੂੰ ਚਾਂਦੀ GST ਤੋਂ ਬਿਨਾਂ ₹2,81,890 ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਈ ਸੀ, ਜਦਕਿ ਸੋਨਾ ₹1,41,593 ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ।

IBJA ਹਰ ਰੋਜ਼ ਦੋ ਵਾਰ—ਦੁਪਹਿਰ ਕਰੀਬ 12 ਵਜੇ ਅਤੇ ਸ਼ਾਮ ਕਰੀਬ 5 ਵਜੇ—ਸਰਾਫਾ ਦਰਾਂ ਜਾਰੀ ਕਰਦਾ ਹੈ। ਮੌਜੂਦਾ ਦਰਾਂ ਦੁਪਹਿਰ 12 ਵਜੇ ਦੀਆਂ ਹਨ।

ਧਨਤੇਰਸ ਨਾਲ ਤੁਲਨਾ

ਕਾਬਿਲੇਗੌਰ ਹੈ ਕਿ ਧਨਤੇਰਸ ਦੇ ਦਿਨ ਦਸ ਗ੍ਰਾਮ ਸੋਨੇ ਦੀ ਕੀਮਤ ₹1,32,400 ਸੀ, ਜਦਕਿ ਇੱਕ ਕਿਲੋਗ੍ਰਾਮ ਚਾਂਦੀ ₹1,70,000 ‘ਤੇ ਵਿਕ ਰਹੀ ਸੀ। ਪਿਛਲੇ ਸ਼ੁੱਕਰਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿੱਚ ਦਸ ਗ੍ਰਾਮ ਸੋਨਾ ₹1,43,760 ‘ਤੇ ਪਹੁੰਚ ਗਿਆ ਸੀ, ਜਦਕਿ ਚਾਂਦੀ ਪਹਿਲਾਂ ਹੀ ₹3 ਲੱਖ ਪ੍ਰਤੀ ਕਿਲੋਗ੍ਰਾਮ ਦਾ ਅੰਕੜਾ ਪਾਰ ਕਰ ਚੁੱਕੀ ਹੈ।

ਸਰਾਫਾ ਮਾਹਿਰਾਂ ਮੁਤਾਬਕ, ਗਲੋਬਲ ਮਾਰਕੀਟ ਟ੍ਰੈਂਡ, ਉਦਯੋਗਿਕ ਮੰਗ ਅਤੇ ਨਿਵੇਸ਼ਕਾਂ ਵੱਲੋਂ ਸੁਰੱਖਿਅਤ ਨਿਵੇਸ਼ ਵੱਲ ਵਧ ਰਹੇ ਰੁਝਾਨ ਕਾਰਨ ਕੀਮਤਾਂ ‘ਚ ਤੇਜ਼ ਉਛਾਲ ਦੇਖਿਆ ਜਾ ਰਿਹਾ ਹੈ।


 

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X