ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ਵਿੱਚ ਸਥਿਤ ਗੁਲ ਪਲਾਜ਼ਾ ਸ਼ਾਪਿੰਗ ਸੈਂਟਰ ਵਿੱਚ ਲੱਗੀ ਭਿਆਨਕ ਅੱਗ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਇੱਕ ਫਾਇਰਫਾਈਟਰ ਵੀ ਸ਼ਾਮਲ ਹੈ। ਇਸ ਦੌਰਾਨ ਦਰਜਨਾਂ ਲੋਕਾਂ ਦੇ ਅਜੇ ਵੀ ਲਾਪਤਾ ਹੋਣ ਦੀ ਸੂਚਨਾ ਹੈ ਅਤੇ ਬਚਾਵ ਟੀਮਾਂ ਉਨ੍ਹਾਂ ਦੀ ਭਾਲ ਵਿੱਚ ਜੁੱਟੀਆਂ ਹੋਈਆਂ ਹਨ।
ਇਹ ਅੱਗ ਸ਼ਨੀਚਰਵਾਰ ਰਾਤ ਨੂੰ ਲੱਗੀ, ਜਿਸ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਨੂੰ 24 ਘੰਟਿਆਂ ਤੋਂ ਵੱਧ ਸਮਾਂ ਲੱਗ ਗਿਆ। ਗੁਲ ਪਲਾਜ਼ਾ ਵਿੱਚ ਲਗਭਗ 1,200 ਦੁਕਾਨਾਂ ਸਨ ਅਤੇ ਇਹ ਇਮਾਰਤ ਕਰੀਬ 8,000 ਵਰਗ ਮੀਟਰ ਖੇਤਰ ਵਿੱਚ ਫੈਲੀ ਹੋਈ ਸੀ।
ਅਧਿਕਾਰੀਆਂ ਮੁਤਾਬਕ, ਅੱਗ ਕਾਰਨ ਇਮਾਰਤ ਦੇ ਕਈ ਹਿੱਸੇ ਡਿੱਗ ਚੁੱਕੇ ਹਨ।