Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਕਥਿਤ ਅਸ਼ਲੀਲ ਵੀਡੀਓ ਮਾਮਲਾ: ਕਰਨਾਟਕ ਦੇ ਡੀਜੀਪੀ ਰਾਮਚੰਦਰ ਰਾਓ ਮੁਅੱਤਲ, ਜਾਂਚ ਦੇ ਹੁਕਮ

Updated on Tuesday, January 20, 2026 14:09 PM IST

ਬੈਂਗਲੁਰੂ: ਕਰਨਾਟਕ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਤੇ ਡੀਜੀਪੀ (ਸਿਵਲ ਰਾਈਟਸ ਇਨਫੋਰਸਮੈਂਟ) ਰਾਮਚੰਦਰ ਰਾਓ ਨੂੰ ਸੋਸ਼ਲ ਮੀਡੀਆ ‘ਤੇ ਕਥਿਤ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਵੀਡੀਓਜ਼ ਸਾਹਮਣੇ ਆਉਣ ਨਾਲ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚ ਗਈ।

ਸੋਮਵਾਰ ਨੂੰ ਵਾਇਰਲ ਹੋਈਆਂ ਕਈ ਵੀਡੀਓ ਕਲਿੱਪਾਂ ਵਿੱਚ ਕਥਿਤ ਤੌਰ ‘ਤੇ ਰਾਓ ਨੂੰ ਵੱਖ-ਵੱਖ ਔਰਤਾਂ ਨਾਲ ਅਸ਼ਲੀਲ ਹਰਕਤਾਂ ਕਰਦੇ ਹੋਏ ਦਿਖਾਇਆ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਜ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ।

ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਰਾਮਚੰਦਰ ਰਾਓ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਵਾਇਰਲ ਵੀਡੀਓ ਪੂਰੀ ਤਰ੍ਹਾਂ ਜਾਅਲੀ ਅਤੇ ਮਨਘੜਤ ਹਨ। ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਦੇ ਨਿਵਾਸ ਦੇ ਬਾਹਰ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ,
“ਮੈਂ ਪੂਰੀ ਤਰ੍ਹਾਂ ਹੈਰਾਨ ਹਾਂ। ਅੱਜ ਦੇ ਸਮੇਂ ਵਿੱਚ ਕਿਸੇ ਦੀ ਵੀ ਨਕਲੀ ਵੀਡੀਓ ਬਣਾਈ ਜਾ ਸਕਦੀ ਹੈ। ਇਹ ਮੇਰੀ ਛਵੀ ਖ਼ਰਾਬ ਕਰਨ ਦੀ ਸਾਜ਼ਿਸ਼ ਹੋ ਸਕਦੀ ਹੈ।”

8 ਸਾਲ ਪੁਰਾਣੀ ਵੀਡੀਓ ਹੋਣ ਦਾ ਦਾਅਵਾ

1993 ਬੈਚ ਦੇ ਆਈਪੀਐਸ ਅਧਿਕਾਰੀ ਰਾਓ ਨੇ ਕਿਹਾ ਕਿ ਜੇ ਵੀਡੀਓ ਪੁਰਾਣੀਆਂ ਹਨ, ਤਾਂ ਉਹ ਲਗਭਗ ਅੱਠ ਸਾਲ ਪਹਿਲਾਂ ਦੀਆਂ ਹੋ ਸਕਦੀਆਂ ਹਨ, ਜਦੋਂ ਉਹ ਬੇਲਾਗਾਵੀ ਵਿੱਚ ਤਾਇਨਾਤ ਸਨ। ਹਾਲਾਂਕਿ ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦਾ ਇਨ੍ਹਾਂ ਵੀਡੀਓਜ਼ ਨਾਲ ਕੋਈ ਸਬੰਧ ਨਹੀਂ।

ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਮੁੱਖ ਮੰਤਰੀ ਸਿੱਧਰਮਈਆ ਨੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ,
“ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। ਅਸੀਂ ਪੂਰੀ ਜਾਂਚ ਕਰਾਂਗੇ ਅਤੇ ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।”

ਸੋਨੇ ਦੀ ਤਸਕਰੀ ਮਾਮਲੇ ਨਾਲ ਵੀ ਜੁੜਿਆ ਨਾਂ

ਜ਼ਿਕਰਯੋਗ ਹੈ ਕਿ ਰਾਮਚੰਦਰ ਰਾਓ ਦੀ ਧੀ ਅਦਾਕਾਰਾ ਰਾਣਿਆ ਰਾਓ ਨੂੰ ਮਾਰਚ 2025 ਵਿੱਚ ਸੋਨੇ ਦੀ ਵੱਡੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦੁਬਈ ਤੋਂ ਵਾਪਸੀ ਦੌਰਾਨ ਉਸ ਕੋਲੋਂ ਲਗਭਗ ₹12.56 ਕਰੋੜ ਮੁੱਲ ਦਾ 14.8 ਕਿਲੋਗ੍ਰਾਮ ਸੋਨਾ ਬਰਾਮਦ ਹੋਇਆ ਸੀ। ਛਾਪੇ ਦੌਰਾਨ ਉਸਦੇ ਘਰੋਂ ਕਰੋੜਾਂ ਰੁਪਏ ਦੀ ਨਕਦੀ ਅਤੇ ਗਹਿਣੇ ਵੀ ਜ਼ਬਤ ਕੀਤੇ ਗਏ ਸਨ।

ਇਸ ਮਾਮਲੇ ਨੇ ਉਸ ਸਮੇਂ ਵੀ ਸਿਆਸੀ ਤੂਫ਼ਾਨ ਖੜਾ ਕਰ ਦਿੱਤਾ ਸੀ, ਜਦੋਂ ਰਾਮਚੰਦਰ ਰਾਓ ਨਾਲ ਕਥਿਤ ਸਬੰਧਾਂ ‘ਤੇ ਸਵਾਲ ਉੱਠੇ ਸਨ।

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X