ਜਲੰਧਰ (ਦਿਹਾਤੀ): ਪਿੰਡ ਸੋਹਲ ਜਗੀਰ ‘ਚ 11 ਜਨਵਰੀ 2026 ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਥਾਣਾ ਸ਼ਾਹਕੋਟ ਵਿਖੇ ਐਫਆਈਆਰ ਨੰਬਰ 14 (13-01-2026) ਭਾਰਤੀ ਨਿਆ ਸੰਘਤਾ ਦੀ ਧਾਰਾ 109 ਅਤੇ ਅਸਲਾ ਐਕਟ ਤਹਿਤ ਦਰਜ ਕੀਤੀ ਗਈ ਸੀ।
ਗੁਪਤ ਸੂਚਨਾ ‘ਤੇ ਕੀਤੀ ਨਾਕਾਬੰਦੀ ਦੌਰਾਨ ਦੋਸ਼ੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿੱਚ ਮੁਲਜ਼ਮ ਕਰਨਵੀਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਦਕਿ ਦੂਜੇ ਮੁਲਜ਼ਮ ਅੰਗਰੇਜ ਸਿੰਘ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਅਸਲਾ ਬਰਾਮਦ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।