ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਸਟੇਸ਼ਨ ਨੇ “ਆਪ੍ਰੇਸ਼ਨ ਮਿਊਲ ਹੰਟ” ਤਹਿਤ ਵੱਡੀ ਕਾਰਵਾਈ ਕਰਦਿਆਂ ਸੰਗਠਿਤ ਸਾਈਬਰ ਕ੍ਰਾਈਮ ਨੈੱਟਵਰਕ ਦੇ 9 ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਸਪੀ (ਸਾਈਬਰ ਕ੍ਰਾਈਮ) ਗੀਤਾਂਜਲੀ ਖੰਡੇਲਵਾਲ ਦੀ ਅਗਵਾਈ ਹੇਠ ਡੀਐਸਪੀ ਏ. ਵੈਂਕਟੇਸ਼ ਅਤੇ ਇੰਸਪੈਕਟਰ ਇਰਮ ਰਿਜ਼ਵੀ ਦੀ ਟੀਮ ਵੱਲੋਂ ਕੀਤੀ ਗਈ।
ਜਾਂਚ ਵਿੱਚ ਸਾਹਮਣੇ ਆਇਆ ਕਿ ਆਰੋਪੀ “ਮਿਊਲ ਬੈਂਕ ਖਾਤਿਆਂ” ਦੀ ਵਰਤੋਂ ਕਰਕੇ ਵੱਖ-ਵੱਖ ਤਰ੍ਹਾਂ ਦੀਆਂ ਸਾਈਬਰ ਧੋਖਾਧੜੀਆਂ ਕਰ ਰਹੇ ਸਨ। ਗ੍ਰਿਫ਼ਤਾਰ ਮੁਲਜ਼ਮ ਚੰਡੀਗੜ੍ਹ ਅਤੇ ਮੋਹਾਲੀ ਦੇ ਵੱਖ-ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਬੈਂਕ ਵੇਰਵੇ, ਓਟੀਪੀ ਜਾਂ ਖਾਤਾ ਕਿਸੇ ਅਣਜਾਣ ਵਿਅਕਤੀ ਨਾਲ ਸਾਂਝੇ ਨਾ ਕਰਨ। ਕਿਸੇ ਵੀ ਸਾਈਬਰ ਧੋਖਾਧੜੀ ਦੀ ਸੂਰਤ ਵਿੱਚ ਤੁਰੰਤ 1930 ‘ਤੇ ਕਾਲ ਕਰੋ ਜਾਂ cybercrime.gov.in ‘ਤੇ ਸ਼ਿਕਾਇਤ ਦਰਜ ਕਰੋ।