Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬੀ ਦੇ ਉੱਘੇ ਲੇਖਕ, ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ, ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਪਲਾਹੀ ਦਾ ਅਮਰੀਕਾ ਵਿਖੇ ਹੋਇਆ ਸਨਮਾਨ

Updated on Wednesday, January 21, 2026 13:48 PM IST

ਪ੍ਰਿੰ: ਗੁਰਮੀਤ ਸਿੰਘ ਪਲਾਹੀ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਕੁਲਵਿੰਦਰ, ਕਵੀ ਹਰਜਿੰਦਰ ਕੰਗ, ਨਾਟਕਕਾਰ ਸੁਰਿੰਦਰ ਸਿੰਘ ਧੰਨੋਆ, ਬਲਜੀਤ ਸਿੰਘ (ਸੰਦਲੀ ਪੈੜ੍ਹਾਂ) ਲਾਜ ਨੀਲਮ ਸੈਣੀ, ਸੁਰਜੀਤ ਸਖੀ ਅਤੇ ਹੋਰ।

ਫਗਵਾੜਾ , 20 ਜਨਵਰੀ - ਹੈਵਰਡ ਵਿਖੇ ਪੰਜਾਬੀ ਲੇਖਕ ਅਤੇ ਪੰਜਾਬੀ  ਕਾਲਮਨਵੀਸ  ਪੱਤਰਕਾਰ ਮੰਚ (ਰਜਿ:) ਦੇ ਪ੍ਰਧਾਨ, ਪੰਜਾਬ ਚੇਤਨਾ ਮੰਚ ਦੇ ਸੰਗਠਨ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਦਾ ਵਿਸ਼ਵ ਪੰਜਾਬੀ  ਸਾਹਿਤ ਅਕਾਦਮੀ ਕੈਲੀਫੋਰਨੀਆਂ ਵੱਲੋਂ ਪ੍ਰਧਾਨ ਕੁਲਵਿੰਦਰ ਦੀ ਅਗਵਾਈ ਵਿੱਚ ਰੂਬਰੂ ਅਤੇ ਸਨਮਾਨ ਕੀਤਾ ਗਿਆ। ਇਸ ਸਮੇਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸੰਦਲੀ  ਪੈੜਾਂ ਦੇ ਡਾਇਰੈਕਟਰ ਬਲਜੀਤ ਸਿੰਘ ਨਾਲ ਵੀ ਸਾਹਿਤਕ ਇਕੱਠ ਵਿੱਚ  ਗੱਲਬਾਤ ਕੀਤੀ ਗਈ।

ਪ੍ਰਿੰ: ਗੁਰਮੀਤ ਸਿੰਘ ਪਲਾਹੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ, ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ, ਪੰਜਾਬ ਤੇ ਦੇਸ਼ ਦੀ ਅਜੋਕੀ ਸਥਿਤੀ , ਪੰਜਾਬੀ ਲੇਖਕ ਦੇ ਸਨਮੁੱਖ ਆ ਰਹੀਆਂ ਸਮੱਸਿਆਵਾਂ ਪ੍ਰਤੀ ਬੇਵਾਕੀ ਨਾਲ ਵਿਚਾਰ ਪੇਸ਼ ਕਰਦਿਆਂ ਕਿਹਾ ਕਿ  ਪੰਜਾਬ ਇਸ ਸਮੇਂ ਸਿਆਸੀ ਖਿਲਾਅ ਵਿੱਚ ਹੈ ਅਤੇ ਪੰਜਾਬ ਨੂੰ ਪਿਛਲੇ ਲੰਮੇ ਸਮੇਂ ਤੋਂ ਸਿਆਸੀ ਲੋਕਾਂ ਵੱਲੋਂ ਬੇਗ਼ਾਨਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਹਨਾਂ ਨੇ ਪੰਜਾਬ ਦੇ ਬੁੱਧੀਜੀਵੀਆਂ ਨੂੰ ਪੰਜਾਬ ਦੀ ਬੋਲੀ, ਸੱਭਿਆਚਾਰ ਦੀ ਰਾਖੀ  ਅਤੇ ਪੰਜਾਬ ਨਾਲ ਹੋ ਰਹੇ ਵਰਤਾਅ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਦਾ ਸੱਦਾ ਦਿੱਤਾ।

ਕਵੀ  ਹਰਜਿੰਦਰ ਕੰਗ, ਪ੍ਰਧਾਨ ਕੁਲਵਿੰਦਰ, ਪੰਜਾਬੀ ਬੋਲੀ ਨੂੰ ਪ੍ਰਣਾਈ ਸਖ਼ਸ਼ੀਅਤ ਆਸ਼ਾ ਸ਼ਰਮਾ, ਸੁਰਿੰਦਰ ਧੰਨੋਆ , ਸੁਖਵਿੰਦਰ ਕੰਬੋਜ਼, ਜਗਜੀਤ ਨੋਸ਼ਿਹਰਵੀ ਨੇ ਕਹਾਣੀਕਾਰ ਪ੍ਰਿੰ: ਗੁਰਮੀਤ ਸਿੰਘ ਪਲਾਹੀ ਦੀ ਸਾਹਿਤਕ  ਦੇਣ, ਉਹਨਾਂ ਵੱਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਬਾਰੇ  ਆਪਣੇ ਵਿਚਾਰ ਪੇਸ਼ ਕੀਤੇ।

ਪ੍ਰਿੰ: ਗੁਰਮੀਤ ਸਿੰਘ ਪਲਾਹੀ ਨੂੰ ਉਹਨਾਂ ਵੱਲੋਂ ਸਾਹਿਤ ਅਤੇ ਸਮਾਜ ਨੂੰ ਦਿੱਤੇ ਉੱਘੇ ਯੋਗਦਾਨ ਲਈ ਸਨਮਾਨ ਪੱਤਰ, ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਪ੍ਰਧਾਨ ਕੁਲਵਿੰਦਰ, ਸੁਖਵਿੰਦਰ ਕੰਬੋਜ਼,  ਕਵਿਤਰੀ ਸੁਰਜੀਤ ਸਾਖੀ, ਕਵੀ ਅਮਰ ਸਿੰਘ,  ਕਵਿਤਰੀ ਅਮਰਜੀਤ ਪੰਨੂ ਨੇ ਕੀਤੀ।

ਇਸ ਸਮੇਂ ਕਰਵਾਏ ਕਵੀ ਦਰਬਾਰ ਵਿੱਚ ਕਵੀ ਦਰਬਾਰ ਵਿੱਚ ਕੁਲਵਿੰਦਰ , ਸੁਰਜੀਤ  ਸਖੀ, ਸੁਖਵਿੰਦਰ ਕੰਬੋਜ਼, ਅਮਰ ਸਿੰਘ ਸੂਫ਼ੀ ਕਵੀ, ਅਮਰਜੀਤ ਪਾਲੀ, ਪੰਕਜ ਅੰਸਲ, ਅਵਤਾਰ ਗਧਾਰਾ,  ਤਾਰਾ ਸਾਗਰ,  ਲਾਜ ਨੀਲਮ ਸੈਣੀ, ਜਗਜੀਤ ਨੌਸ਼ਿਹਰਵੀ ਨੇ ਹਿੱਸਾ ਲਿਆ। ਕਵੀਆਂ ਦੇ ਬੋਲ “ਤੈਨੂੰ ਹੈ ਜਾਪਦਾ ਮੈਂ ਸੁੰਨ ਖੰਡਰ ’ਚ ਹਾਂ”, “ਸੂਰਜ ਨੂੰ ਕੋਲ ਰੱਖ, ਇਹਨਾਂ ਤਾਰਿਆਂ ਦਾ ਹਿਸਾਬ ਦੇ”, “ਖਾਲਸ ਤਾਂ ਬਾਬਾ ਨਾਨਕ ਸੀ”, “ਘਰ ਦੀ ਚੁੱਪ ਤੋਂ ਡਰ ਜਾਵਾਂ”, “ਕਵਿਤਾ ਦੇ ਘਰ ਚ ਹਾਂ”, “ਏ.ਆਈ. ਨੇ ਕੀਲਿਆਂ ਮਾਹੀ”, “ਦਿਲ ਵਿੱਚ ਤਾਰਿਆਂ ਸਾਹਵੇਂ ਮੰਜੀ ਢਾਹੀਏ”, “ਪਿੱਪਲ ਦੀ ਛਾਂ ਵਰਗਾ ਸੀ ਮੇਰਾ ਪੁੱਤ, ਡਾਲਰਾਂ ਨੇ ਪੁੱਤ ਮੋਹ ਲਿਆ” ਜਿਹੇ ਕਵੀਆਂ ਦੇ ਬੋਲਾਂ ਨੇ ਮਹਿਫ਼ਲ ਵਿੱਚ ਵੱਖਰਾ ਹੀ ਰੰਗ ਭਰ ਦਿੱਤਾ। ਪ੍ਰਸਿੱਧ ਨਾਟਕਕਾਰ ਸੁਰਿੰਦਰ ਸਿੰਘ ਧੰਨੋਆ ਨੇ ਸਭ ਦਾ ਧੰਨਵਾਦ ਕੀਤਾ। ਸਟੇਜ ਸੰਚਾਲ ਦੀ ਭੂਮਿਕਾ ਜਗਜੀਤ ਨੋਸ਼ਿਹਰਵੀ ਨੇ ਬਾਖ਼ੂਬੀ ਨਿਭਾਈ।  ਸਾਹਿਤਕ ਮਹਿਫ਼ਲ ਵਿੱਚ ਪ੍ਰਸਿੱਧ ਗਾਇਕ ਸੁਖਦੇਵ ਸਾਹਿਲ ਨੇ ਪ੍ਰਸਿੱਧ ਕਵੀਆਂ ਦੇ ਕਲਾਮ ਪੇਸ਼ ਕਰਕੇ ਮਹਿਫ਼ਲ ਹੀ ਲੁੱਟ ਲਈ। ਭੁਪਿੰਦਰ ਸਿੰਘ ਸੱਲ, ਰਜਿੰਦਰ ਸਿੰਘ ਸੱਲ, ਸਤਵਿੰਦਰ ਸਿੰਘ ਸੱਲ ਪਲਾਹੀ ਤੋਂ ਬਿਨਾਂ ਵੱਡੀ ਗਿਣਤੀ ਵਿੱਚ ਪੰਜਾਬੀ ਪ੍ਰੇਮੀ ਹਾਜ਼ਰ ਸਨ।

 

 
 
 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X