ਮਾਣਯੋਗ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਜੀ ਦੀ ਸਰਪ੍ਰਸਤੀ ਅਤੇ ਸੁਚੱਜੀ ਅਗਵਾਈ ਹੇਠ ਬਜ਼ੁਰਗਾਂ ਦੀ ਸੇਵਾ ਅਤੇ ਸਨਮਾਨ ਲਈ ਵਚਨ ਵੱਧ ਸਟੇਟ ਐਕਸਨ ਪਲਾਨ 2025-26 ਫੇਜ਼ 2 ਅਧੀਨ, ਸਾਡੇ ਬਜ਼ੁਰਗ ਸਾਡਾ ਮਾਣ ਅਭਿਆਣ ਦੀ ਸ਼ੁਰੂਆਤ ਰਾਜ ਪੱਧਰੀ ਸਮਾਗਮ ਕਿਸਾਨ ਵਿਕਾਸ ਕਲਕਤ ਭਵਨ ਐਸ.ਏ.ਐਸ. ਨਗਰ ਮੋਹਾਲੀ ਵਿਖੇ 16 ਜਨਵਰੀ ਨੂੰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸਮਾਜਿਕ ਸੁਰੱਖਿਆ,ਔਰਤਾਂ ਅਤੇ ਬੱਚਿਆਂ ਦੇ ਵਿਕਾਸ ਵਿਭਾਗ ਪੰਜਾਬ ਮਾਣਯੋਗ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਜੀ ਵੱਲੋਂ ਇੰਜ ਹਰਪਾਲ ਸਿੰਘ ਖੁਰਮੀ ਪ੍ਰਧਾਨ ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਨੂੰ ਬਜ਼ੁਰਗਾਂ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਵਾਚਦਿਆਂ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਨਾਲ ਡੇਰਾ ਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ।ਬਜ਼ੁਰਗਾਂ ਪ੍ਰਤੀ ਇਸ ਹੌਂਸਲਾ ਅਫਜ਼ਾਈ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਮਾਗਮ ਦਾ ਸਾਰੇ ਬਜ਼ੁਰਗਾਂ ਨੇ ਬੜੀ ਸ਼ਲਾਘਾ ਕੀਤੀ।
ਇਸ ਸਮਾਗਮ ਵਿੱਚ ਕੰਨ ਨੱਕ ਗਲੇ, ਹੱਡੀਆਂ ਅਤੇ ਅੱਖਾਂ ਦੀ ਜਾਂਚ ਹੋਮਿਓਪੈਥੀ, ਆਯੁਰਵੈਦਿਕ ਅਤੇ ਐਲੋਪੈਥਿਕ ਦੇ ਮਾਹਿਰ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਸੀਨੀਅਰ ਸਿਟੀਜਨ ਕਾਰਡ ਅਤੇ ਐਲੀਮਕੋ ਸ਼ਨਾਖ਼ਤੀ ਕਾਰਡ ਵੀ ਬਣਾਏ ਗਏ। ਬਜ਼ੁਰਗਾਂ ਨੇ ਮਲਵਈ ਭੰਗੜਾ ਪਾ ਕੇ ਬੜਾ ਰੰਗ ਬੰਨ੍ਹਿਆ।ਡਾਕਟਰ ਬਲਜੀਤ ਕੌਰ ਜੀ ਨੇ ਦੱਸਿਆ ਕਿ ਅਜਿਹੇ ਜ਼ਿਲ੍ਹਾ ਪੱਧਰੀ ਸਮਾਗਮ 2 ਫਰਵਰੀ ਤੋਂ 18 ਫਰਵਰੀ ਤੱਕ ਕਰਵਾਉਣ ਲਈ 786 ਲੱਖ ਰੁਪਏ ਰਾਖਵੇਂ ਰੱਖੇ ਗਏ ਹਨ। ਸੀਨੀਅਰ ਸਿਟੀਜਨ ਕੌਂਸਲ ਦੇ ਮੈਬਰਾਂ ਵੱਲੋਂ ਸ੍ਰ. ਹਰਪਾਲ ਸਿੰਘ ਖੁਰਮੀ ਰਿਟਾਇਰਡ ਚੀਫ ਇੰਜਨੀਅਰ ਦੀਆਂ ਲਗਾਤਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ ਸਟੇਟ ਅਵਾਰਡ ਦਿੱਤੇ ਜਾਣ ਸਬੰਧੀ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਮਿਤੀ:20-01-2026 ਜਾਰੀ ਕਰਤਾ:
ਸਤੀਸ਼ ਕੁਮਾਰ
ਪ੍ਰੈਸ ਸੈਕਟਰੀ-ਸਵਰਨਕਾਰ ਸੰਘ ਬਠਿੰਡਾ।