Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਰਨਾਲਾ: ਮਹਿਲ ਖੁਰਦ ‘ਚ ਨਿੱਜੀ ਬੱਸ ਪਲਟੀ, 15 ਵਿਦਿਆਰਥੀ ਜ਼ਖਮੀ, ਦੋ ਦੀ ਹਾਲਤ ਗੰਭੀਰ

Updated on Thursday, January 22, 2026 15:28 PM IST

ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਮਹਿਲ ਖੁਰਦ ਵਿੱਚ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇੱਥੇ ਇੱਕ ਨਿੱਜੀ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਤੋਂ ਹਟ ਕੇ ਖੇਤਾਂ ਵਿੱਚ ਪਲਟ ਗਈ, ਜਿਸ ਕਾਰਨ ਬੱਸ ਵਿੱਚ ਸਵਾਰ ਕਰੀਬ 15 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਵੱਡੀ ਗਿਣਤੀ ਨਰਸਿੰਗ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਦੀ ਦੱਸੀ ਜਾ ਰਹੀ ਹੈ।

ਹਾਦਸੇ ਤੋਂ ਬਾਅਦ ਸਥਾਨਕ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਮਹਿਲ ਕਲਾਂ ਭੇਜਿਆ ਗਿਆ। ਹਸਪਤਾਲ ਵਿੱਚ ਲਗਭਗ 15 ਜ਼ਖਮੀਆਂ ਨੂੰ ਦਾਖਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੱਗੇ ਇਲਾਜ ਲਈ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ। ਬਾਕੀ ਜ਼ਖਮੀਆਂ ਦਾ ਇਲਾਜ ਹਸਪਤਾਲ ਵਿੱਚ ਜਾਰੀ ਹੈ।

ਬੱਸ ਵਿੱਚ ਸਵਾਰ ਜ਼ਖਮੀ ਯਾਤਰੀ ਗਗਨਦੀਪ ਕੌਰ ਨੇ ਦੱਸਿਆ ਕਿ ਬੱਸ ਤੇਜ਼ ਰਫ਼ਤਾਰ ਵਿੱਚ ਸੀ। ਮੋੜ ‘ਤੇ ਡਰਾਈਵਰ ਵੱਲੋਂ ਕੰਟਰੋਲ ਨਾ ਹੋਣ ਕਾਰਨ ਪਹਿਲਾਂ ਟੱਕਰ ਹੋਣ ਦਾ ਖ਼ਤਰਾ ਬਣਿਆ, ਪਰ ਕੁਝ ਦੂਰੀ ‘ਤੇ ਜਾ ਕੇ ਡਰਾਈਵਰ ਨੇ ਬੱਸ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਬੱਸ ਸੜਕ ਤੋਂ ਹਟ ਕੇ ਖੇਤਾਂ ਵਿੱਚ ਉਲਟ ਗਈ। ਹਾਦਸੇ ਵਿੱਚ ਕਈ ਯਾਤਰੀਆਂ ਦੇ ਸਿਰ ਅਤੇ ਸਰੀਰ ‘ਤੇ ਗੰਭੀਰ ਸੱਟਾਂ ਲੱਗੀਆਂ।

ਜ਼ਖਮੀਆਂ ਨੇ ਦੋਸ਼ ਲਗਾਇਆ ਕਿ ਹਾਦਸੇ ਦਾ ਮੁੱਖ ਕਾਰਨ ਬੱਸ ਡਰਾਈਵਰ ਦੀ ਲਾਪਰਵਾਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡਰਾਈਵਰ ਜਾਂ ਤਾਂ ਨਸ਼ੇ ਵਿੱਚ ਸੀ ਜਾਂ ਉਸਨੂੰ ਠੀਕ ਤਰ੍ਹਾਂ ਦਿਸ ਨਹੀਂ ਰਿਹਾ ਸੀ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰਿਆ।

ਇਸ ਸਬੰਧੀ ਸਰਕਾਰੀ ਹਸਪਤਾਲ ਮਹਿਲ ਕਲਾਂ ਦੀ ਡਾ. ਤੇਜਿੰਦਰ ਕੌਰ ਨੇ ਦੱਸਿਆ ਕਿ ਬੱਸ ਪਲਟਣ ਤੋਂ ਬਾਅਦ ਲਗਭਗ 15 ਯਾਤਰੀ ਇਲਾਜ ਲਈ ਹਸਪਤਾਲ ਲਿਆਂਦੇ ਗਏ ਸਨ। ਉਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਰੈਫਰ ਕੀਤਾ ਗਿਆ ਹੈ, ਜਦਕਿ ਬਾਕੀ ਜ਼ਖਮੀਆਂ ਦਾ ਇਲਾਜ ਜਾਰੀ ਹੈ।

ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਜੋ ਕਿ ਵੱਡੀ ਰਾਹਤ ਦੀ ਗੱਲ ਹੈ। ਹਾਲਾਂਕਿ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡਰਾਈਵਰ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X