Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਉੱਤਰੀ ਭਾਰਤ ‘ਚ ਮੌਸਮ ਦਾ ਮਿਜ਼ਾਜ ਬਦਲਿਆ, ਪੱਛਮੀ ਗੜਬੜੀ ਨਾਲ ਬਾਰਿਸ਼, ਬਰਫ਼ਬਾਰੀ ਤੇ ਗਰਜ-ਤੂਫ਼ਾਨ ਦੀ ਚੇਤਾਵਨੀ

Updated on Thursday, January 22, 2026 15:31 PM IST

ਉੱਤਰੀ ਭਾਰਤ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ। ਪੱਛਮੀ ਗੜਬੜੀਆਂ ਦੀ ਲਗਾਤਾਰ ਲੜੀ ਕਾਰਨ ਠੰਢ ਵਿੱਚ ਵਾਧਾ ਹੋ ਰਿਹਾ ਹੈ, ਜਿਸ ਨਾਲ ਕਈ ਰਾਜਾਂ ਵਿੱਚ ਬਾਰਿਸ਼, ਬਰਫ਼ਬਾਰੀ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਬਣੀ ਹੋਈ ਹੈ। ਪੰਜਾਬ ਅਤੇ ਹਰਿਆਣਾ ਵਿੱਚ ਅਜੇ ਵੀ ਤੇਜ਼ ਠੰਢ ਅਤੇ ਸੀਤ ਲਹਿਰ ਜਾਰੀ ਹੈ, ਜਦਕਿ ਰਾਜਸਥਾਨ, ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਵਿੱਚ ਮੌਸਮ ਵਿੱਚ ਵੱਡੀ ਤਬਦੀਲੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।

ਬੁੱਧਵਾਰ ਨੂੰ ਵੀ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਮਹਿਸੂਸ ਕੀਤੀ ਗਈ। ਮੌਸਮ ਵਿਭਾਗ ਅਨੁਸਾਰ, ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਆਉਣ ਵਾਲੇ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਇੱਕ ਪਾਸੇ ਤਾਂ ਠੰਢ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ, ਪਰ ਦੂਜੇ ਪਾਸੇ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਦੂਜੇ ਪਾਸੇ, 23 ਜਨਵਰੀ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਵੀ ਮੌਸਮ ਬਦਲਣ ਵਾਲਾ ਹੈ। ਭਾਰਤ ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਗਰਜ-ਤੂਫ਼ਾਨ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। 23 ਜਨਵਰੀ ਨੂੰ ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ ਲਗਭਗ 20 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਦਿਨ ਭਰ ਵੱਖ-ਵੱਖ ਸਮਿਆਂ ‘ਤੇ ਗਰਜ-ਤੂਫ਼ਾਨ, ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਇਸਦੇ ਨਾਲ ਹੀ ਕਸ਼ਮੀਰ ਘਾਟੀ ਵਿੱਚ ਲੰਬੇ ਸਮੇਂ ਤੋਂ ਚੱਲ ਰਿਹਾ ਖੁਸ਼ਕ ਦੌਰ ਹੁਣ ਆਪਣੇ ਅੰਤ ਵੱਲ ਵੱਧ ਰਿਹਾ ਹੈ। ਸ਼੍ਰੀਨਗਰ ਸਮੇਤ ਮੈਦਾਨੀ ਅਤੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ 22 ਅਤੇ 23 ਜਨਵਰੀ ਨੂੰ ਕਸ਼ਮੀਰ ਘਾਟੀ ਵਿੱਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ, ਜਿਸ ਕਾਰਨ ਸੜਕ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਣ ਦੀ ਆਸ਼ੰਕਾ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ, ਖ਼ਾਸ ਕਰਕੇ ਪਹਾੜੀ ਇਲਾਕਿਆਂ ਵਿੱਚ ਰਹਿਣ ਵਾਲਿਆਂ ਅਤੇ ਯਾਤਰੀਆਂ ਨੂੰ ਐਤਿਹਾਤ ਵਰਤਣ ਲਈ ਕਿਹਾ ਗਿਆ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X