Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਲੰਧਰ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਿੱਚ ਜਾਂਚ ਦੇ ਆਦੇਸ਼, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਕਿਹਾ

Updated on Friday, January 23, 2026 12:28 PM IST

ਸ੍ਰੀ ਅੰਮ੍ਰਿਤਸਰ, 21 ਜਨਵਰੀ-ਗੁਰਭਿੰਦਰ ਗੁਰੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਲੰਧਰ ਜ਼ਿਲ੍ਹੇ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜਾਗਤ ਜੋਤ ਗੁਰੂ ਹਨ, ਜਿਨ੍ਹਾਂ ਕਰਕੇ ਸਾਡੀ ਹੋਂਦ ਹੈ, ਇਸ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲ ਸਾਨੂੰ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਪਹਿਰੇਦਾਰੀ, ਗੁਰੂ ਘਰ ਦੇ ਪ੍ਰਬੰਧ ਪੁਖਤਾ ਅਤੇ ਸੁਰੱਖਿਅਤ ਬਣਾਉਣ ਵਿੱਚ ਸਾਨੂੰ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ਉੱਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਅਜੇ ਵੀ ਢਿਲਾਈ ਵਰਤੀ ਜਾ ਰਹੀ ਹੈ, ਜੋ ਦਰਸਾਉਂਦਾ ਹੈ ਕਿ ਪ੍ਰਬੰਧਕਾਂ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲੋਂ ਵਧੇਰੇ ਜ਼ਰੂਰੀ ਆਪਣੀ ਚੌਧਰ ਹੈ। ਉਨ੍ਹਾਂ ਸਿੱਖ ਸੰਗਤ ਨੂੰ ਤਾਕੀਦ ਕੀਤੀ ਕਿ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਵਿਖੇ ਹਰ ਸਮੇਂ ਪਹਿਰੇਦਾਰੀ, ਚੱਲਦੀ ਹਾਲਤ ਵਿੱਚ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਉਣ।
ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸੰਧਿਆ ਵੇਲੇ ਸ਼ਰਾਰਤੀ ਅਨਸਰਾਂ ਵੱਲੋਂ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਬੱਚੇ ਵੱਲੋਂ ਗੁਰੂ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਵਾ ਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ ਹੈ, ਜਿਸ ਨਾਲ ਸੰਗਤਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। 
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਅਤੇ ਇਲਾਕੇ ਦੇ ਮੈਂਬਰਾਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਸਮੁੱਚੀ ਘਟਨਾ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਆਖਿਆ ਹੈ। ਜਥੇਦਾਰ ਗੜਗੱਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਤਖ਼ਤ ਸਾਹਿਬ ਤੋਂ ਇੱਕ ਟੀਮ ਅੱਜ ਹੀ ਲੈ ਕੇ ਘਟਨਾ ਵਾਲੇ ਸਥਾਨ ਉੱਤੇ ਪਹੁੰਚਣ ਅਤੇ ਗੁਰਦੁਆਰਾ ਸਾਹਿਬ ਦੇ ਸਮੁੱਚੇ ਪ੍ਰਬੰਧਾਂ ਅਤੇ ਬੇਅਦਬੀ ਸਬੰਧੀ ਰਿਪੋਰਟ ਭੇਜਣ। ਉਨ੍ਹਾਂ ਕਿਹਾ ਕਿ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੀ ਘਟਨਾ ਵਾਲੀ ਥਾਂ ਉੱਤੇ ਪਹੁੰਚ ਕੇ ਸਮੁੱਚਾ ਜਾਇਜ਼ਾ ਲੈਣਗੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਇਹ ਬੇਅਦਬੀ ਕਰਵਾਉਣ ਵਾਲੇ ਸਾਜ਼ਸ਼ਘਾੜਿਆਂ ਅਤੇ ਮੁੱਖ ਦੋਸ਼ੀਆਂ ਦੀ ਪਛਾਣ ਜਲਦ ਹੀ ਨਸ਼ਰ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ।
ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਵੀ ਪ੍ਰਾਪਤ ਹੋ ਰਹੀ ਹੈ ਕਿ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪ੍ਰਬੰਧ ਪੁਖਤਾ ਨਹੀਂ ਹਨ ਅਤੇ ਜੇਕਰ ਅਜਿਹਾ ਪਾਇਆ ਜਾਂਦਾ ਹੈ ਤਾਂ ਇਸ ਮਾਮਲੇ ਵਿੱਚ ਪ੍ਰਬੰਧਕਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X