ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦਾਸਪੁਰ ਪਬਲਿਕ ਸਕੂਲ, ਟ੍ਰਿਨਿਟੀ ਪਬਲਿਕ ਸਕੂਲ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈਮੇਲਾਂ ਮਿਲੀਆਂ ਹਨ। ਈਮੇਲਾਂ ਵਿੱਚ 26 ਜਨਵਰੀ ਦੇ ਗਣਤੰਤਰ ਦਿਵਸ ਸਮਾਰੋਹ ਲਈ ਵਿਦਿਆਰਥੀਆਂ ਨੂੰ ਨਾ ਭੇਜਣ ਦੀ ਚੇਤਾਵਨੀ ਦਿੱਤੀ ਗਈ ਹੈ। ਧਮਕੀਆਂ ਤੋਂ ਬਾਅਦ ਸਕੂਲਾਂ ‘ਚ ਦਹਿਸ਼ਤ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸੇ ਤਰ੍ਹਾਂ ਅਹਿਮਦਾਬਾਦ ਅਤੇ ਨੋਇਡਾ ਦੇ ਕਈ ਸਕੂਲਾਂ ਨੂੰ ਵੀ ਬੰਬ ਧਮਕੀ ਮਿਲੀ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ, ਬੰਬ ਸਕੁਐਡ ਅਤੇ ਡੌਗ ਟੀਮਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸ਼ੁਰੂਆਤੀ ਜਾਂਚ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ, ਪਰ ਈਮੇਲ ਭੇਜਣ ਵਾਲਿਆਂ ਦੀ ਭਾਲ ਜਾਰੀ ਹੈ।