ਬੰਗਲਾਦੇਸ਼ ਵਿੱਚ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਟੀ-20 ਵਿਸ਼ਵ ਕੱਪ ਲਈ ਟੀਮ ਭਾਰਤ ਨਹੀਂ ਭੇਜੀ ਜਾਵੇਗੀ। ਬੰਗਲਾਦੇਸ਼ ਕ੍ਰਿਕਟ ਬੋਰਡ (BCB) ਆਈਸੀਸੀ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰੇਗਾ। BCB ਪ੍ਰਧਾਨ ਅਮੀਨੁਲ ਇਸਲਾਮ ਬੁਲਬੁਲ ਨੇ ਕਿਹਾ ਕਿ ਉਹ ਵਿਸ਼ਵ ਕੱਪ ਖੇਡਣਾ ਚਾਹੁੰਦੇ ਹਨ, ਪਰ ਭਾਰਤ ਵਿੱਚ ਨਹੀਂ।
ਇਸ ਦਰਮਿਆਨ, ਆਈਸੀਸੀ ਰੈਂਕਿੰਗ ਦੇ ਆਧਾਰ ‘ਤੇ ਸਕਾਟਲੈਂਡ ਨੂੰ ਟੀ-20 ਵਿਸ਼ਵ ਕੱਪ 2026 ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਉਹ ਗਰੁੱਪ ਸੀ ਵਿੱਚ ਬੰਗਲਾਦੇਸ਼ ਦੀ ਥਾਂ ਮੈਚ ਖੇਡੇਗਾ।