Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

 ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ, ਦੋ ਹੋਰ ਗੰਭੀਰ ਜ਼ਖ਼ਮੀ

Updated on Monday, January 26, 2026 14:49 PM IST

ਬਰਨਾਲਾ(ਗੁਰਭਿੰਦਰ ਗੁਰੀ) :66 ਕੇ.ਵੀ. ਗਰਿੱਡ ਸਬ-ਸਟੇਸ਼ਨ ਠੁੱਲੀਵਾਲ ਵਿਖੇ ਲੰਘੀ ਰਾਤ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਪਿੰਡ ਹਮੀਦੀ ਅਤੇ ਗੁਰਮ ਦੇ ਫੀਡਰ ਚਾਲੂ ਕਰਨ ਦੀ ਕਾਰਵਾਈ ਦੌਰਾਨ ਅਚਾਨਕ ਕਰੰਟ ਆ ਜਾਣ ਕਾਰਨ ਬਿਜਲੀ ਵਿਭਾਗ ਦੇ ਤਿੰਨ ਕਰਮਚਾਰੀ ਕਰੰਟ ਦੀ ਲਪੇਟ ਵਿੱਚ ਆ ਗਏ। ਇਸ ਹਾਦਸੇ ਵਿੱਚ ਇੱਕ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਕਰਮਚਾਰੀ ਗੰਭੀਰ ਰੂਪ ਵਿੱਚ ਝੁਲਸ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਮੀਟਰ ਰੀਡਰ ਮਲਕੀਤ ਸਿੰਘ ਛੀਨੀਵਾਲ (56) ਵਾਸੀ ਪਿੰਡ ਛੀਨੀਵਾਲ ਕਲਾਂ ਦੀ ਕਰੰਟ ਲੱਗਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੌਰਾਨ ਚਮਕੋਰ ਸਿੰਘ (ਸੀਐਚਵੀ), ਵਾਸੀ ਪਿੰਡ ਕੁਰੜ ਅਤੇ ਬੇਅੰਤ ਸਿੰਘ (ਡਰਾਈਵਰ), ਵਾਸੀ ਮਾਂਗੇਵਾਲ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਦੋਹਾਂ ਨੂੰ ਤੁਰੰਤ ਨੇੜਲੇ ਸਿਹਤ ਕੇਂਦਰ ਲਿਜਾਇਆ ਗਿਆ, ਜਿੱਥੋਂ ਬਾਅਦ ਵਿੱਚ ਉਨ੍ਹਾਂ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਕ ਦੋਹਾਂ ਦੀ ਹਾਲਤ ਨਾਜੁਕ ਪਰ ਸਥਿਰ ਬਣੀ ਹੋਈ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਬਿਜਲੀ ਵਿਭਾਗ ਦੇ ਉੱਚ ਅਧਿਕਾਰੀ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਕੇ ’ਤੇ ਪੁੱਜ ਗਏ। ਮਲਕੀਤ ਸਿੰਘ ਛੀਨੀਵਾਲ ਪਿਛਲੇ ਲੰਬੇ ਸਮੇਂ ਤੋਂ ਪਾਵਰਕੌਮ ਸਬ ਡਿਵੀਜ਼ਨ ਠੁੱਲੀਵਾਲ ਵਿੱਚ ਮੀਟਰ ਰੀਡਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਅਚਾਨਕ ਮੌਤ ਨਾਲ ਪਰਿਵਾਰ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ (ಠ_ಠ).
ਮਲਕੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਬੇਟਿਆਂ ਨੂੰ ਰੋਂਦਿਆਂ ਛੱਡ ਗਏ ਹਨ। ਉਨ੍ਹਾਂ ਦੇ ਦੋਵੇਂ ਬੇਟੇ ਵਿਦੇਸ਼ਾਂ ਵਿੱਚ ਵਸਦੇ ਹਨ—ਇੱਕ ਕੈਨੇਡਾ ਅਤੇ ਦੂਜਾ ਨਿਊਜ਼ੀਲੈਂਡ ਵਿੱਚ।
ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਸਰਕਲ ਬਰਨਾਲਾ ਵੱਲੋਂ ਪ੍ਰਧਾਨ ਸਤਿੰਦਰ ਪਾਲ ਸਿੰਘ ਜੱਸੜ, ਸਕੱਤਰ ਕੁਲਵੀਰ ਸਿੰਘ ਔਲਖ, ਪਾਵਰਕੌਮ ਸਬ ਡਵੀਜ਼ਨ ਠੁੱਲੀਵਾਲ ਦੇ ਐਸਡੀਓ ਇੰਜੀਨੀਅਰ ਰਵੀ ਪ੍ਰਕਾਸ ਬਰਨਾਲਾ, ਜੇ.ਈ. ਬਲਰਾਜ ਸਿੰਘ ਅਤੇ ਹਰਦੇਵ ਸਿੰਘ, ਸੇਵਾ ਮੁਕਤ ਜੇ.ਈ. ਜਰਨੈਲ ਸਿੰਘ ਠੁੱਲੀਵਾਲ ਸਮੇਤ ਹੋਰ ਆਗੂਆਂ ਨੇ ਮਰਹੂਮ ਸਾਥੀ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਂਟ ਕੀਤੀ। ਆਗੂਆਂ ਨੇ ਕਿਹਾ ਕਿ ਪਾਵਰਕੌਮ ਲਈ ਉਨ੍ਹਾਂ ਦੀਆਂ ਸੇਵਾਵਾਂ ਅਤੇ ਜਥੇਬੰਦੀ ਵਿੱਚ ਨਿਭਾਇਆ ਗਿਆ ਉਨ੍ਹਾਂ ਦਾ ਚੇਤੰਨ ਆਗੂ ਰੋਲ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਸ ਤੋਂ ਇਲਾਵਾ ਸਰਪੰਚ ਪਰਮਜੀਤ ਕੌਰ ਸਿੱਧੂ ਠੁੱਲੀਵਾਲ, ਸਰਪੰਚ ਓਮਨਦੀਪ ਸਿੰਘ ਸੋਹੀ ਹਮੀਦੀ, ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਸਿੰਘ ਸੰਮੀ, ਐਨ.ਆਰ.ਆਈ. ਕਬੱਡੀ ਕਲੱਬ ਹਮੀਦੀ ਦੇ ਪ੍ਰਧਾਨ ਮਨਜੀਤ ਸਿੰਘ ਰਾਣੂ, ਸਾਬਕਾ ਚੇਅਰਮੈਨ ਕਰਨੈਲ ਸਿੰਘ ਠੁੱਲੀਵਾਲ ਅਤੇ ਹੋਰ ਕਈ ਸਮਾਜਿਕ ਤੇ ਕਿਸਾਨ ਆਗੂਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਲਈ ਵਿਭਾਗ ਵੱਲੋਂ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X