Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ’ਚ ਸਰਕਾਰੀ ਬੱਸ ਸੇਵਾ ਹੋ ਸਕਦੀ ਹੈ ਪ੍ਰਭਾਵਿਤ, ਪੀਆਰਟੀਸੀ–ਪਨਬਸ ਠੇਕਾ ਮੁਲਾਜ਼ਮਾਂ ਵੱਲੋਂ ਸੰਘਰਸ਼ ਦਾ ਐਲਾਨ

Updated on Monday, January 26, 2026 15:29 PM IST

ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੀਆਰਟੀਸੀ ਅਤੇ ਪਨਬਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਅਤੇ ਪੰਜਾਬ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਥੀਆਂ ਦੀ ਰਿਹਾਈ ਲਈ ਤੀਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ।

ਪੰਜਾਬ ਰੋਡਵੇਜ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ: 25/11) ਵੱਲੋਂ ਗਣਤੰਤਰ ਦਿਵਸ ਮੌਕੇ ਸਮੂਹ ਡਿਪੂਆਂ ’ਤੇ ਗੇਟ ਰੈਲੀਆਂ ਕੀਤੀਆਂ ਗਈਆਂ। ਬਠਿੰਡਾ ਡਿਪੂ ਦੇ ਗੇਟ ’ਤੇ ਬੋਲਦਿਆਂ ਸੂਬਾ ਆਗੂ ਸਰਬਜੀਤ ਸਿੰਘ ਭੁੱਲਰ ਨੇ ਕਿਹਾ ਕਿ ਭਾਵੇਂ ਅੱਜ ਦੇਸ਼ ਗਣਤੰਤਰ ਦਿਵਸ ਮਨਾ ਰਿਹਾ ਹੈ, ਪਰ ਪੰਜਾਬ ਵਿੱਚ ਅਜੇ ਵੀ ਆਮ ਲੋਕਾਂ ਨੂੰ ਸੰਵਿਧਾਨ ਤਹਿਤ ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰਨ ਦੀ ਪੂਰੀ ਆਜ਼ਾਦੀ ਨਹੀਂ ਦਿੱਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਸੰਵਿਧਾਨ ਰਚੇਤਾ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਿੱਤੇ ਗਏ ਲੋਕਤੰਤਰਿਕ ਹੱਕਾਂ ਨੂੰ ਦਬਾਇਆ ਨਹੀਂ ਜਾ ਸਕਦਾ, ਪਰ ਅਫ਼ਸੋਸ ਨਾਲ ਕਹਿਣਾ ਪੈਂਦਾ ਹੈ ਕਿ ਅੱਜ ਵੀ ਮਜ਼ਦੂਰਾਂ ਦੀ ਆਵਾਜ਼ ਦਬਾਈ ਜਾ ਰਹੀ ਹੈ।

ਡਿਪੂ ਪ੍ਰਧਾਨ ਹਰਤਾਰ ਸ਼ਰਮਾ, ਆਜ਼ਾਦ ਯੂਨੀਅਨ ਦੇ ਪ੍ਰਧਾਨ ਹਰਬੰਸ ਸਿੰਘ ਭੋਲਾ ਅਤੇ ਕੈਸ਼ੀਅਰ ਬਲਕਾਰ ਗਿੱਲ ਨੇ ਦੱਸਿਆ ਕਿ ਪਨਬਸ ਅਤੇ ਪੀਆਰਟੀਸੀ ਵਿੱਚ ਲੰਮੇ ਸਮੇਂ ਤੋਂ ਆਊਟਸੋਰਸ ਅਤੇ ਕੱਚੇ ਮੁਲਾਜ਼ਮ ਸਰਕਾਰੀ ਟਰਾਂਸਪੋਰਟ ਚਲਾ ਰਹੇ ਹਨ। ਠੇਕੇਦਾਰ ਵਿਚੋਲਿਆਂ ਨੂੰ ਖਤਮ ਕਰਨ ਦੇ ਵਾਅਦੇ ਕਰਕੇ ਬਣੀ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਤਿੰਨ ਠੇਕੇਦਾਰ ਬਦਲੇ ਹਨ, ਜਿਨ੍ਹਾਂ ਵੱਲੋਂ ਕੱਚੇ ਮੁਲਾਜ਼ਮਾਂ ਦੀ 10–11 ਕਰੋੜ ਰੁਪਏ ਤੱਕ ਦੀ ਲੁੱਟ ਕੀਤੀ ਗਈ ਹੈ। ਇਸ ਸਬੰਧੀ ਲਿਖਤੀ ਸ਼ਿਕਾਇਤਾਂ ਮੁੱਖ ਮੰਤਰੀ ਤੱਕ ਪਹੁੰਚਾਈਆਂ ਗਈਆਂ ਹਨ, ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ।

ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਜ਼ਬਰ-ਜ਼ੁਲਮ ਕਰ ਰਹੀ ਹੈ। ਯੂਨੀਅਨ ਵੱਲੋਂ ਕਿਲੋਮੀਟਰ ਸਕੀਮ ਨੂੰ ਘਾਟੇਵੰਦ ਸਾਬਤ ਕਰਨ ਦੇ ਬਾਵਜੂਦ ਸਰਕਾਰ ਇਸਨੂੰ ਲਾਗੂ ਕਰਕੇ ਨਿੱਜੀ ਮਾਲਕਾਂ ਨੂੰ ਫਾਇਦਾ ਪਹੁੰਚਾ ਰਹੀ ਹੈ, ਜਿਸ ਦੇ ਵਿਰੋਧ ਵਿੱਚ ਆਗੂਆਂ ਅਤੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਡਾਲਿਆ ਗਿਆ।

ਆਗੂਆਂ ਅੰਗਰੇਜ਼ ਸਿੱਧੂ, ਮਨਦੀਪ ਸਿੰਘ, ਰੇਸ਼ਮ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਗੁਰਲਾਲ ਸਿੰਘ ਅਤੇ ਕਮਲਜੀਤ ਸਿੰਘ ਨੇ ਕਿਹਾ ਕਿ ਪਨਬਸ ਅਤੇ ਪੀਆਰਟੀਸੀ ਦੀ ਫ੍ਰੀ ਸਫ਼ਰ ਸਕੀਮ ਦੇ 1100 ਤੋਂ 1200 ਕਰੋੜ ਰੁਪਏ ਅਜੇ ਤੱਕ ਬਕਾਇਆ ਹਨ। ਬੱਸਾਂ ਲਈ ਟਾਇਰ, ਸਪੇਅਰ ਪਾਰਟ ਅਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਲਈ ਹਰ ਮਹੀਨੇ ਸੰਘਰਸ਼ ਕਰਨਾ ਪੈਂਦਾ ਹੈ, ਜਿਸ ਨਾਲ ਸਾਫ਼ ਹੁੰਦਾ ਹੈ ਕਿ ਸਰਕਾਰ ਟਰਾਂਸਪੋਰਟ ਵਿਭਾਗ ਚਲਾਉਣ ਵਿੱਚ ਨਾਕਾਮ ਰਹੀ ਹੈ।

ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਵੱਲੋਂ ਨਾਜਾਇਜ਼ ਕੇਸ ਦਰਜ ਕਰਕੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਵਿਰੋਧ ਵਜੋਂ ਸੰਗਰੂਰ ਅਤੇ ਮੰਤਰੀਆਂ ਦੀ ਰਿਹਾਇਸ਼ ’ਤੇ ਪੱਕਾ ਧਰਨਾ, 9 ਫਰਵਰੀ ਨੂੰ ਸਮੂਹ ਡਿਪੂਆਂ ’ਤੇ ਗੇਟ ਰੈਲੀਆਂ ਅਤੇ 12 ਫਰਵਰੀ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X