Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗਣਤੰਤਰ ਦਿਵਸ ’ਤੇ ਕਿਸਾਨਾਂ ਦਾ ਕਾਲਾ ਦਿਵਸ, SKM ਦੇ ਸੱਦੇ ’ਤੇ ਪੰਜਾਬ ਸਮੇਤ ਦੇਸ਼ ਭਰ ’ਚ ਟਰੈਕਟਰ ਮਾਰਚ

Updated on Monday, January 26, 2026 15:59 PM IST

ਸੰਯੁਕਤ ਕਿਸਾਨ ਮੋਰਚੇ (SKM) ਦੇ ਸੱਦੇ ’ਤੇ ਅੱਜ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੂਰੇ ਦੇਸ਼ ਸਮੇਤ ਪੰਜਾਬ ਵਿੱਚ ਵੀ ਹਜ਼ਾਰਾਂ ਕਿਸਾਨ ਟਰੈਕਟਰਾਂ ’ਤੇ ਸਵਾਰ ਹੋ ਕੇ ਸੜਕਾਂ ’ਤੇ ਉਤਰੇ। ਕਿਸਾਨਾਂ ਵੱਲੋਂ ਅੱਜ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾਇਆ ਗਿਆ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ, ਬੀਜ ਸੋਧ ਬਿੱਲ, ਲੇਬਰ ਕੋਡ ਬਿੱਲ ਸਮੇਤ ਹੋਰ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ ਗਿਆ।

ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨਿੱਜੀਕਰਨ ਨੂੰ ਵਧਾਵਾ ਦੇ ਰਹੀ ਹੈ, ਜਿਸ ਦਾ ਸਿੱਧਾ ਨੁਕਸਾਨ ਆਮ ਲੋਕਾਂ, ਗਰੀਬ ਪਰਿਵਾਰਾਂ, ਛੋਟੇ ਕਿਸਾਨਾਂ ਅਤੇ ਮਜ਼ਦੂਰ ਵਰਗ ਨੂੰ ਭੁਗਤਣਾ ਪਵੇਗਾ। ਕਿਸਾਨਾਂ ਨੇ ਕਿਹਾ ਕਿ ਜੇਕਰ ਬਿਜਲੀ ਸੋਧ ਬਿੱਲ ਲਾਗੂ ਹੁੰਦਾ ਹੈ ਤਾਂ ਬਿਜਲੀ ਮੀਟਰ ਰੀਚਾਰਜ ਸਿਮ ਕਾਰਡ ਮਾਡਲ ’ਤੇ ਚੱਲਣਗੇ। ਰੀਚਾਰਜ ਖਤਮ ਹੋਣ ਨਾਲ ਬਿਜਲੀ ਕੱਟ ਦਿੱਤੀ ਜਾਵੇਗੀ, ਜੋ ਗਰੀਬ ਵਰਗ ਲਈ ਵੱਡੀ ਮੁਸ਼ਕਲ ਬਣੇਗੀ।

ਬੀਜ ਸੋਧ ਬਿੱਲ ਬਾਰੇ ਕਿਸਾਨਾਂ ਨੇ ਕਿਹਾ ਕਿ ਇਸ ਨਾਲ ਸਿਰਫ ਕੁਝ ਵੱਡੀਆਂ ਕਾਰਪੋਰੇਟ ਕੰਪਨੀਆਂ ਨੂੰ ਹੀ ਬੀਜ ਵੇਚਣ ਦਾ ਅਧਿਕਾਰ ਮਿਲੇਗਾ, ਜਿਸ ਨਾਲ ਇਕਾਧਿਕਾਰ ਬਣੇਗਾ ਅਤੇ ਕਿਸਾਨ ਪੂਰੀ ਤਰ੍ਹਾਂ ਕੰਪਨੀਆਂ ’ਤੇ ਨਿਰਭਰ ਹੋ ਜਾਣਗੇ। ਇਸੇ ਤਰ੍ਹਾਂ ਲੇਬਰ ਕੋਡ ਬਿੱਲ ਨੂੰ ਮਜ਼ਦੂਰ ਵਿਰੋਧੀ ਦੱਸਦਿਆਂ ਕਿਹਾ ਗਿਆ ਕਿ ਇਸ ਨਾਲ ਮਜ਼ਦੂਰਾਂ ਦੇ ਹੱਕ ਘਟਣਗੇ।

ਪੰਜਾਬ ਦੇ ਕਈ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਟਰੈਕਟਰ ਮਾਰਚ ਕੱਢੇ ਗਏ। ਮੁਕਤਸਰ ਵਿੱਚ ਟਰੈਕਟਰ ਮਾਰਚ ਡੀਸੀ ਦਫ਼ਤਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਵਾਪਸ ਡੀਸੀ ਦਫ਼ਤਰ ’ਤੇ ਸਮਾਪਤ ਹੋਇਆ, ਜਿੱਥੇ ਕਿਸਾਨਾਂ ਨੇ ਲੋਕਾਂ ਨੂੰ ਨਵੇਂ ਕਾਨੂੰਨਾਂ ਬਾਰੇ ਜਾਣੂ ਕਰਵਾਇਆ।

ਤਰਨਤਾਰਨ ਵਿਖੇ ਵੀ SKM ਦੀ ਅਗਵਾਈ ਹੇਠ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੁਬਾਰਾ ਲੋਕ ਮਾਰੂ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਿਜਲੀ ਸੋਧ ਬਿੱਲ 2025 ਨਾਲ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ, ਜਦਕਿ ਬੀਜ ਬਿੱਲ ਕਿਸਾਨੀ ਲਈ ਘਾਤਕ ਹੈ।

ਅਜਨਾਲਾ ਅਤੇ ਮਲੋਟ ਵਿੱਚ ਵੀ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢ ਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮਲੋਟ ਵਿੱਚ ਟਰੈਕਟਰ ਮਾਰਚ ਪੁਡਾ ਕਲੋਨੀ ਦੇ ਦੁਸਹਿਰਾ ਗਰਾਊਂਡ ਤੋਂ ਸ਼ੁਰੂ ਹੋ ਕੇ ਜੀਟੀ ਰੋਡ ਰਾਹੀਂ ਦਾਨੇਵਾਲਾ ਚੌਂਕ ਤੱਕ ਗਿਆ ਅਤੇ ਬਾਅਦ ਵਿੱਚ ਸਮਾਪਤ ਹੋਇਆ।

ਕਿਸਾਨ ਆਗੂਆਂ ਨੇ ਸਾਫ਼ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X