Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਕੈਨੇਡਾ ਦੇ ਕੈਲਗਰੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ‘ਤੇ ਗੈਂਗਸਟਰਾਂ ਵੱਲੋਂ ਗੋਲੀਆਂ, 5 ਲੱਖ ਡਾਲਰ ਫਿਰੌਤੀ ਦੀ ਮੰਗ

Updated on Monday, January 26, 2026 18:23 PM IST

ਕੈਨੇਡਾ ਦੇ ਕੈਲਗਰੀ ਸ਼ਹਿਰ ਵਿੱਚ 24 ਜਨਵਰੀ ਦੀ ਰਾਤ ਕਰੀਬ 10:30 ਵਜੇ ਮਸ਼ਹੂਰ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ‘ਤੇ ਗੈਂਗਸਟਰਾਂ ਵੱਲੋਂ ਤਾਬੜਤੋੜ ਫਾਇਰਿੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ। ਵਾਕਏ ਦੀ ਸੂਚਨਾ ਮਿਲਦੇ ਹੀ ਕੈਲਗਰੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਹਮਲਾਵਰਾਂ ਵੱਲੋਂ ਗਾਇਕ ਵੀਰ ਦਵਿੰਦਰ ਤੋਂ 5 ਲੱਖ ਡਾਲਰ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਵੀਰ ਦਵਿੰਦਰ ਨੇ ਦੱਸਿਆ ਕਿ 6 ਜਨਵਰੀ 2026 ਨੂੰ ਉਸਨੂੰ “ਆਂਡਾ (ਬਟਾਲਾ)” ਨਾਮਕ ਵਿਅਕਤੀ ਵੱਲੋਂ ਧਮਕੀ ਭਰਿਆ ਫੋਨ ਆਇਆ ਸੀ। ਇਸ ਤੋਂ ਬਾਅਦ ਹੀ ਅਣਪਛਾਤੇ ਵਿਅਕਤੀਆਂ ਨੇ ਉਸਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ।

ਗਾਇਕ ਨੇ ਕਿਹਾ ਕਿ ਫਿਰੌਤੀ ਮੰਗੇ ਜਾਣ ‘ਤੇ ਉਸਨੇ ਸਾਫ਼ ਕਹਿ ਦਿੱਤਾ ਕਿ ਉਸਦੇ ਕੋਲ ਇੰਨਾ ਪੈਸਾ ਨਹੀਂ ਹੈ ਅਤੇ ਉਹ ਫਿਰੌਤੀ ਨਹੀਂ ਦੇ ਸਕਦਾ। ਇਸ ‘ਤੇ ਹਮਲਾਵਰ ਨੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ, ਜਿਸਦਾ ਜਵਾਬ ਵੀਰ ਦਵਿੰਦਰ ਨੇ ਇਹ ਕਹਿ ਕੇ ਦਿੱਤਾ ਕਿ “ਮਾਰਨਾ ਹੈ ਤਾਂ ਮਾਰ ਦਿਓ।”

ਪੁਲਿਸ ਮੁਤਾਬਕ ਗੋਲੀਬਾਰੀ ਸਮੇਂ ਘਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਗੋਲੀਆਂ ਬਾਥਰੂਮ ਅਤੇ ਬੈੱਡਰੂਮ ਦੀਆਂ ਕੰਧਾਂ ਵਿੱਚ ਲੱਗੀਆਂ ਹਨ। ਇਸ ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ, ਪਰ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਵੀਰ ਦਵਿੰਦਰ ਨੇ ਇਹ ਵੀ ਦੱਸਿਆ ਕਿ ਘਟਨਾ ਦੌਰਾਨ ਦੋ ਹਮਲਾਵਰ ਮੌਜੂਦ ਸਨ, ਜਿਨ੍ਹਾਂ ਵਿੱਚੋਂ ਇੱਕ ਗੋਲੀਆਂ ਚਲਾ ਰਿਹਾ ਸੀ ਜਦਕਿ ਦੂਜਾ ਪੂਰੀ ਘਟਨਾ ਦੀ ਵੀਡੀਓ ਬਣਾ ਰਿਹਾ ਸੀ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

 
 
 
Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X