Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਨਾਭਾ ’ਚ ਅਮਨਦੀਪ ਸਿੰਘ ਕਤਲ ਮਾਮਲਾ: ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕੀਤੀ, ਦੋ ਗ੍ਰਿਫ਼ਤਾਰ, ਪਰਿਵਾਰ ਵੱਲੋਂ ਪੋਸਟਮਾਰਟਮ ਰੋਕਿਆ

Updated on Monday, January 26, 2026 19:44 PM IST

ਨਾਭਾ ਦੀ ਪੁੱਡਾ ਕਲੋਨੀ ਦੇ ਰਹਿਣ ਵਾਲੇ ਅਮਨਦੀਪ ਸਿੰਘ ਦਾ ਬੀਤੇ ਦਿਨ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਇਸ ਹਮਲੇ ਵਿੱਚ ਉਸਦਾ ਭਰਾ ਨਵਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੀ ਥਾਣਾ ਕੋਤਵਾਲੀ ਪੁਲਿਸ ਨੇ ਕਥਿਤ ਦੋਸ਼ੀਆਂ ਦੀ ਪਛਾਣ ਕਰ ਲਈ ਹੈ।

ਵਾਰਦਾਤ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਐਸਪੀ ਪਟਿਆਲਾ ਜਸਵੀਰ ਸਿੰਘ ਨੇ ਦੱਸਿਆ ਕਿ ਕਤਲ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਨਾਲ ਸਬੰਧਿਤ ਕਈ ਅਹਿਮ ਸਬੂਤ ਮਿਲੇ ਹਨ ਅਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧ ਵਿੱਚ ਰਾਤ ਕਰੀਬ 11 ਵਜੇ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ।

ਪੁਲਿਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਆਸੀਸ ਉਰਫ਼ ਆਸ਼ੀ, ਸਰਵ ਕੁਮਾਰ, ਰਿੱਕੀ ਪੁੱਤਰ ਰਾਜ ਕੁਮਾਰ ਅਤੇ ਰਿੱਕੀ ਦੇ ਪੁੱਤਰ ਵਾਸੀਆਨ ਵਜੋਂ ਹੋਈ ਹੈ, ਜੋ ਨਾਭਾ ਦੇ ਬੌੜਾਂ ਗੇਟ ਨੇੜੇ ਬਾਲਮੀਕ ਮੰਦਰ ਇਲਾਕੇ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ ਕੁਝ ਹੋਰ ਅਣਪਛਾਤੇ ਨੌਜਵਾਨ ਵੀ ਇਸ ਘਟਨਾ ਵਿੱਚ ਸ਼ਾਮਿਲ ਦੱਸੇ ਜਾ ਰਹੇ ਹਨ।

ਪਰਿਵਾਰ ਵੱਲੋਂ ਪੋਸਟਮਾਰਟਮ ਅਤੇ ਸਸਕਾਰ ਰੋਕਿਆ
ਮ੍ਰਿਤਕ ਅਮਨਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਉਸਦਾ ਇੱਕ ਨਿੱਕਾ ਬੱਚਾ ਵੀ ਹੈ। ਪਰਿਵਾਰ ਨੇ ਦੱਸਿਆ ਕਿ ਅਮਨਦੀਪ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿੱਚ ਵੀ ਸ਼ਾਮਿਲ ਹੋਣਾ ਸੀ। ਪਰਿਵਾਰਕ ਮੈਂਬਰਾਂ ਨੇ ਐਲਾਨ ਕੀਤਾ ਹੈ ਕਿ ਜਦ ਤੱਕ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਨਾ ਤਾਂ ਪੋਸਟਮਾਰਟਮ ਹੋਣ ਦੇਣਗੇ ਅਤੇ ਨਾ ਹੀ ਅੰਤਿਮ ਸੰਸਕਾਰ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿੱਚ ਪੁਲਿਸ ਕਰਮਚਾਰੀ ਹੀ ਸੁਰੱਖਿਅਤ ਨਹੀਂ, ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣੇਗੀ।

ਪੈਸਿਆਂ ਦੇ ਵਿਵਾਦ ਕਾਰਨ ਕਤਲ: SSP
ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਚਾਰਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਅਤੇ ਪੁਲਿਸ ਮੁਲਾਜ਼ਮ ਅਮਨਦੀਪ ਸਿੰਘ ਵਿਚਕਾਰ ਪੈਸਿਆਂ ਨੂੰ ਲੈ ਕੇ ਤਕਰਾਰ ਹੋਈ ਸੀ, ਜਿਸ ਤੋਂ ਬਾਅਦ ਉਸ ’ਤੇ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਇਸ ਸਬੰਧ ਵਿੱਚ ਥਾਣਾ ਕੋਤਵਾਲੀ ਨਾਭਾ ਵਿਖੇ ਮ੍ਰਿਤਕ ਦੇ ਪਿਤਾ ਰਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ BNS-2023 ਦੀਆਂ ਧਾਰਾਵਾਂ 103, 109, 191(3), 190 ਤਹਿਤ ਕੇਸ ਦਰਜ ਕੀਤਾ ਗਿਆ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X