ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਬਰਨਾਲਾ ਦੇ ਮਹਿਲ ਕਲਾਂ ਹਲਕੇ ਦੇ ਪਿੰਡ ਗੁਰਮ ਤੋਂ ਸਾਹਮਣੇ ਆਇਆ ਹੈ, ਜਿੱਥੇ 23 ਸਾਲਾ ਰਾਜਪ੍ਰੀਤ ਸਿੰਘ ਦੀ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਬਿਮਾਰੀ ਕਾਰਨ ਮੌਤ ਹੋ ਗਈ।
ਰਾਜਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਢਾਈ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਛੋਟੇ ਕਿਸਾਨ ਪਰਿਵਾਰ ਨਾਲ ਸਬੰਧਿਤ ਮ੍ਰਿਤਕ ਦੇ ਪਿਤਾ ਨੇ ਜ਼ਮੀਨ ਗਿਰਵੀ ਰੱਖ ਕੇ ਅਤੇ ਕਰਜ਼ਾ ਲੈ ਕੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ।
ਪਰਿਵਾਰ ਨੇ ਦੱਸਿਆ ਕਿ ਰਾਜਪ੍ਰੀਤ ਦੀ 17 ਜਨਵਰੀ ਨੂੰ ਮੌਤ ਹੋਈ ਅਤੇ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਵੀ ਵੱਡਾ ਕਰਜ਼ਾ ਲੈਣਾ ਪਿਆ। ਦੁਖੀ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਵਿੱਤੀ ਮਦਦ ਦੀ ਮੰਗ ਕੀਤੀ ਹੈ।