ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਦੇ ਵਾਰਡ ਨੰਬਰ 2 ਕ੍ਰਿਸ਼ਚਨ ਮੁਹੱਲੇ ਵਿੱਚ ਨਸ਼ੇ ਕਾਰਨ 18 ਸਾਲਾ ਨੌਜਵਾਨ ਵਿਸ਼ਾਲ ਮਸੀਹ ਦੀ ਮੌਤ ਹੋ ਗਈ। ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਸ਼ਾਲ ਦੀ ਤਬੀਅਤ ਵੱਧ ਨਸ਼ਾ ਕਰਨ ਕਾਰਨ ਵਿਗੜ ਗਈ ਸੀ। ਪੈਸਿਆਂ ਦੀ ਕਮੀ ਕਾਰਨ ਸਮੇਂ ਸਿਰ ਇਲਾਜ ਨਾ ਹੋ ਸਕਿਆ ਅਤੇ ਹਸਪਤਾਲ ਦਾਖ਼ਲ ਕਰਨ ਤੋਂ ਬਾਅਦ ਉਸਦੀ ਮੌਤ ਹੋ ਗਈ।
ਪਰਿਵਾਰ ਅਤੇ ਮੁਹੱਲਾ ਵਾਸੀਆਂ ਨੇ ਵੱਡੇ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਅਤੇ ਇਲਾਕੇ ਵਿੱਚ ਨਸ਼ਾ ਛੁਡਾਓ ਕੇਂਦਰ ਖੋਲ੍ਹਣ ਦੀ ਮੰਗ ਕੀਤੀ ਹੈ। ਉਧਰ, ਪੁਲਿਸ ਨੇ ਕਿਹਾ ਹੈ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।