ਜਲੰਧਰ ਦੇ ਰਾਮਾ ਮੰਡੀ ਸਥਿਤ ਪ੍ਰੋਫੈਸਰ ਕਲੋਨੀ ਵਿੱਚ ਬੁੱਧਵਾਰ ਸਵੇਰੇ ਸ਼ਾਰਟ ਸਰਕਟ ਕਾਰਨ ਇੱਕ ਘਰ ਵਿੱਚ ਅੱਗ ਲੱਗ ਗਈ। ਅੱਗ ਤੋਂ ਬਚਣ ਦੀ ਕੋਸ਼ਿਸ਼ ਵਿੱਚ 77 ਸਾਲਾ ਪਰਮਜੀਤ ਕੌਰ ਨੇ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਈ। ਹਸਪਤਾਲ ਲਿਜਾਣ ’ਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਪਰਮਜੀਤ ਕੌਰ ਆਪਣੇ ਪਤੀ ਨਾਲ ਉੱਪਰਲੀ ਮੰਜ਼ਿਲ ’ਤੇ ਰਹਿੰਦੀ ਸੀ, ਜਦਕਿ ਹੇਠਾਂ ਕਿਰਾਏਦਾਰ ਰਹਿੰਦੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ ’ਤੇ ਪਹੁੰਚੀ ਅਤੇ ਅੱਗ ’ਤੇ ਕਾਬੂ ਪਾਇਆ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।