ਚੰਡੀਗੜ੍ਹ ਵਿੱਚ ਅਜੇ ਵੀ ਸਕੂਲਾਂ ਨੂੰ ਮਿਲੀਆਂ ਧਮਕੀਆਂ ਠੰਢੀਆਂ ਨਹੀਂ ਹੋਈਆਂ, ਹੁਣ ਪੰਜਾਬ ਸਕੱਤਰੇਤ ਨੂੰ ਵੀ ਧਮਕੀ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਪੁਲਿਸ ਨੇ ਸਕੱਤਰੇਤ ਦੀ ਸੁਰੱਖਿਆ ਵਧਾ ਦਿੱਤੀ ਹੈ ਅਤੇ ਸਾਰੇ ਕਰਮਚਾਰੀ ਸੁਰੱਖਿਅਤ ਬਾਹਰ ਕੱਢੇ ਗਏ। ਬੰਬ ਡਿਸਪੋਜ਼ਲ ਸਕੁਐਡ, ਸੀਆਈਐਸਐਫ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਕੇ ਕੰਪਲੈਕਸ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ।
ਧਮਕੀ ਭਰੀ ਈਮੇਲ ਖ਼ਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ ‘ਤੇ ਭੇਜੀ ਗਈ ਸੀ ਅਤੇ ਇਸ ਵਿੱਚ ਸੀਐਮ ਮਾਨ ਨੂੰ ਵੀ ਚੇਤਾਵਨੀ ਦਿੱਤੀ ਗਈ। ਪੁਲਿਸ ਨੇ ਸਕੱਤਰੇਤ ਦੇ ਹਰ ਬਲਾਕ, ਕਮਰੇ ਅਤੇ ਪਾਰਕਿੰਗ ਖੇਤਰ ਦੀ ਜਾਂਚ ਕਰ ਰਹੀ ਹੈ।
ਦੱਸਣਯੋਗ ਹੈ ਕਿ ਚੰਡੀਗੜ੍ਹ ਦੇ ਬੀਤੇ ਦਿਨ 30 ਸਕੂਲਾਂ ਨੂੰ ਵੀ ਬੰਬ ਧਮਕੀ ਮਿਲੀ ਸੀ, ਪਰ ਕੋਈ ਵਿਸਫੋਟਕ ਸਮੱਗਰੀ ਨਹੀਂ ਮਿਲੀ।