Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸਤਨਾਮ ਸਿੰਘ ਮਾਣਕ ਦੀ ਗ਼ਜ਼ਲ ‘ਹਨੇਰੇ ਤੋਂ ਬਾਅਦ’ ਹੰਸ ਰਾਜ ਹੰਸ ਤੇ ਹੋਰ ਸ਼ਖ਼ਸੀਅਤਾਂ ਵਲੋਂ ਰਿਲੀਜ਼ -ਸਰੋਤਿਆਂ ਵਲੋਂ ਅਨਾਦੀ ਮਿਸ਼ਰਾ ਦੀ ਗਾਇਕੀ ਦੀ ਭਰਪੂਰ ਪ੍ਰਸੰਸਾ

Updated on Saturday, January 31, 2026 16:34 PM IST

 ਫਗਵਾੜਾ, 30 ਜਨਵਰੀ - ਅੱਜ ਇਥੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਦੀ ਗ਼ਜ਼ਲ ‘ਹਨੇਰੇ ਤੋਂ ਬਾਅਦ’ ਉਘੇ ਸੂਫ਼ੀ ਗਾਇਕ ਹੰਸ ਰਾਜ ਹੰਸ, ਅਰੁਣ ਮਿਸ਼ਰਾ, ਆਤਮ ਪ੍ਰਕਾਸ਼ ਸਿੰਘ, ਭੁਪਿੰਦਰ ਮੱਲ੍ਹੀ ਤੇ ਹੋਰ ਸ਼ਖ਼ਸੀਅਤਾਂ ਵਲੋਂ ਰਿਲੀਜ਼ ਕੀਤੀ ਗਈ। ਇਸ ਗ਼ਜ਼ਲ ਨੂੰ ਨੌਜਵਾਨ ਗਾਇਕ ਅਨਾਦੀ ਮਿਸ਼ਰਾ ਵਲੋਂ ਆਵਾਜ਼ ਦਿੱਤੀ ਗਈ ਹੈ।

ਇਸ ਅਵਸਰ 'ਤੇ ਬੋਲਦਿਆਂ ਹੰਸ ਰਾਜ ਹੰਸ ਨੇ ਕਿਹਾ ਕਿ ਸਤਨਾਮ ਸਿੰਘ ਮਾਣਕ ਨਾਲ ਉਨ੍ਹਾਂ ਦੇ ਕਈ ਦਹਾਕਿਆਂ ਤੋਂ ਸੰਬੰਧ ਚੱਲੇ ਆ ਰਹੇ ਹਨ। ਉਨ੍ਹਾਂ ਨੇ ਹਮੇਸ਼ਾ ਲਗਨ ਅਤੇ ਪ੍ਰਤੀਬੱਧਤਾ ਨਾਲ ਪੱਤਰਕਾਰੀ ਕੀਤੀ ਹੈ। ਪਰ ਇਸ ਦੇ ਨਾਲ-ਨਾਲ ਉਨ੍ਹਾਂ ਦੀ ਸਾਹਿਤ ਅਤੇ ਸੰਗੀਤ ਵਿਚ ਨਿਰੰਤਰ ਦਿਲਚਸਪੀ ਬਣੀ ਰਹੀ ਹੈ। ਮੈਨੂੰ ਇਸ ਗੱਲ ਦੀ ਬੇਹੱਦ ਖ਼ੁਸ਼ੀ ਹੈ ਕਿ ਉਨ੍ਹਾਂ ਨੇ ਹੁਣ ਕਾਵਿ ਸਿਰਜਣਾ  ਵੀ ਸ਼ੁਰੂ ਕੀਤੀ ਹੈ, ਜਿਸ ਦੇ ਕਈ ਰੂਪ ਅੱਜ ਇਥੇ ਉਨ੍ਹਾਂ ਵਲੋਂ ਲਿਖੇ ਗਏ ਗੀਤਾਂ ਰਾਹੀਂ ਦੇਖੇ ਹਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਵੀ ਵੱਡੀ ਸੰਤੁਸ਼ਟੀ ਹੈ ਕਿ ਸ਼ਾਸ਼ਤਰੀ ਸੰਗੀਤ ਨਾਲ ਜੁੜੇ ਮਿਸ਼ਰਾ ਪਰਿਵਾਰ ਦੇ ਨੌਜਵਾਨ ਗਾਇਕ ਅਨਾਦੀ ਮਿਸ਼ਰਾ ਨੇ ਸਤਨਾਮ ਸਿੰਘ ਮਾਣਕ ਵਲੋਂ ਲਿਖੀ ਗ਼ਜ਼ਲ ਨੂੰ ਆਪਣੀ ਆਵਾਜ਼ ਵਿਚ ਪੇਸ਼ ਕੀਤਾ ਹੈ। ਮੈਨੂੰ ਪੂਰੀ ਆਸ ਹੈ ਕਿ ਇਹ ਗ਼ਜ਼ਲ ਵੱਡੀ ਗਿਣਤੀ ਵਿਚ ਲੋਕਾਂ ਤੱਕ ਪਹੁੰਚੇਗੀ ਅਤੇ ਅਨਾਦੀ ਮਿਸ਼ਰਾ ਵੀ ਆਪਣੀ ਗਾਇਕੀ ਰਾਹੀਂ ਜ਼ਿੰਦਗੀ ਵਿਚ ਲੰਮਾ ਸਫ਼ਰ ਤੈਅ ਕਰੇਗਾ।

ਇਸ ਅਵਸਰ 'ਤੇ ਪੱਤਰਕਾਰਾਂ ਅਤੇ ਸੰਗੀਤ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਮੇਰੀ ਸਮਝ ਮੁਤਾਬਿਕ ਸਾਹਿਤ ਮਨੁੱਖ ਦੇ ਅੰਦਰ ਅਤੇ ਆਲੇ-ਦੁਆਲੇ ਵਾਪਰਦੇ ਘਟਨਾਕ੍ਰਮਾਂ ਦਾ ਪ੍ਰਤੀਕਰਮ ਹੁੰਦਾ ਹੈ, ਜੋ ਕਵਿਤਾ, ਕਹਾਣੀ, ਨਾਵਲ, ਨਾਟਕ ਅਤੇ ਵਾਰਤਿਕ ਦੇ ਰੂਪ ਵਿਚ ਸਾਹਮਣੇ ਆਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਪਿਛਲੇ ਸਮੇਂ ਵਿਚ ਮਹਿਸੂਸ ਕਰਦਾ ਰਿਹਾ ਹਾਂ ਕਿ ਕਵਿਤਾ ਰਾਹੀਂ ਤੁਸੀਂ ਆਪਣੀ ਗੱਲ ਥੋੜ੍ਹੇ ਸ਼ਬਦਾਂ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾ ਸਕਦੇ ਹੋ। ਇਸੇ ਲਈ ਮੈਂ ਕਾਵਿ ਸਿਰਜਣਾ ਵੱਲ ਥੋੜ੍ਹਾ ਧਿਆਨ ਕੇਂਦਰਿਤ ਕੀਤਾ ਹੈ।

ਅਨਾਦੀ ਮਿਸ਼ਰਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਤਨਾਮ ਸਿੰਘ ਮਾਣਕ ਵਲੋਂ ਲਿਖੀ ਇਹ ਗ਼ਜ਼ਲ ਮੈਨੂੰ ਨੂੰ ਬਹੁਤ ਪਸੰਦ ਆਈ ਸੀ, ਜਦੋਂ ਉਨ੍ਹਾਂ ਨੇ ਮੈਨੂੰ ਗਾਉਣ ਲਈ ਭੇਜੀ ਸੀ, ਉਸੇ ਸਮੇਂ ਮੈਂ ਹਾਂ ਕਰ ਦਿੱਤੀ ਸੀ ਤੇ ਅੱਜ ਇਹ ਸਰੋਤਿਆਂ ਦੇ ਰੂ-ਬਰੂ ਪੇਸ਼ ਕਰਕੇ ਮੈਨੂੰ ਬੇਹੱਦ ਖ਼ੁਸ਼ੀ ਹੋਈ ਹੈ। ਅਨਾਦੀ ਮਿਸ਼ਰਾ ਦੇ ਪਿਤਾ ਜੀ ਡਾ. ਅਰੁਣ ਮਿਸ਼ਰਾ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਸੰਤੁਸ਼ਟੀ ਹੈ ਕਿ ਮੇਰਾ ਸਪੁੱਤਰ ਆਪਣੇ ਪਰਿਵਾਰ ਦੀ ਸੰਗੀਤਕ ਵਿਰਾਸਤ ਨੂੰ ਅੱਗੇ ਵਧਾ ਰਿਹਾ ਹੈ ਅਤੇ ਹੰਸ ਰਾਜ ਹੰਸ ਅਤੇ ਸਤਨਾਮ ਸਿੰਘ ਮਾਣਕ ਵਰਗੇ ਲੋਕਾਂ ਦੀ ਸੰਗਤ ਨਾਲ ਉਸ ਦੀ ਕਲਾ ਵਿਚ ਹੋਰ ਵੀ ਨਿਖਾਰ ਆ ਰਿਹਾ ਹੈ। ਮੈਨੂੰ ਅਨਾਦੀ ਮਿਸ਼ਰਾ 'ਤੇ ਪੂਰਾ-ਪੂਰਾ ਮਾਣ ਹੈ। ਇਥੇ ਵਰਨਣਯੋਗ ਹੈ ਕਿ ਸਤਨਾਮ ਸਿੰਘ ਮਾਣਕ ਨੇ ਕੋਰੋਨਾ ਕਾਲ ਵਿਚ ਕਾਵਿ ਸਿਰਜਣਾ ਸ਼ੁਰੂ ਕੀਤੀ ਸੀ। ਉਨ੍ਹਾਂ ਦੇ ‘ਆ ਦਿਲਾ’, ‘ਦਰਦ ਦਾ ਦਰਿਆ’, ‘ਸ਼ੇਰ ਪੰਜਾਬ ਦੇ’, ‘ਜ਼ਿੰਦਾਬਾਦ’ ਤੇ ‘ਕੰਢੇ ਸੰਤਾਲੀ ਵਾਲੇ’ ਆਦਿ ਗੀਤ ਵਿਸ਼ੇਸ਼ ਤੌਰ 'ਤੇ ਚਰਚਿਤ ਹੋਏ ਸਨ।

ਇਹ ਗ਼ਜ਼ਲ ਰਿਲੀਜ਼ ਕਰਨ ਸਮੇਂ ਰਾਕੇਸ਼ ਸ਼ਾਂਤੀਦੂਤ, ਸਵਰਨ ਸਿੰਘ ਟਹਿਣਾ, ਡੀ.ਆਰ. ਬੰਦਨਾ, ਬਲਜੀਤ ਬੱਲ, ਸੁਰਿੰਦਰਪਾਲ ਸਿੰਘ, ਸ਼ਿਵ ਸ਼ਰਮਾ,  ਮਨਦੀਪ ਸ਼ਰਮਾ, ਜਤਿੰਦਰ ਪੰਮੀ, ਪ੍ਰੋ. ਕੁਲਜੀਤ ਕੌਰ, ਜਸਪਾਲ ਸਿੰਘ, ਹਰੀਸ਼ ਕੁਮਾਰ, ਆਰਟਿਸਟ ਇੰਦਰਜੀਤ ਸਿੰਘ, ਰਾਜੇਸ਼ ਥਾਪਾ, ਤਜਿੰਦਰ ਕੌਰ ਥਿੰਦ, ਸ਼ੀਤਲ ਠਾਕੁਰ, ਕੋਮਲ ਸ਼ਰਮਾ ਅਤੇ ਐਚ.ਐਮ.ਵੀ. ਦੀਆਂ ਵਿਦਿਆਰਥਣਾਂ ਮੌਜੂਦ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X