Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਲੁਧਿਆਣਾ ਦੇ ਜਗਰਾਓਂ ਵਿੱਚ ਰੇਬੀਜ਼ ਦਾ ਅਜਿਹਾ ਮਾਮਲਾ, ਇੱਕੋ ਪਰਿਵਾਰ ਦੇ 7 ਮੈਂਬਰਾਂ ਵਿੱਚ ਲੱਛਣਾਂ ਦੀ ਚਰਚਾ

Updated on Saturday, January 31, 2026 17:08 PM IST

ਲੁਧਿਆਣਾ/ਜਗਰਾਓਂ:ਲੁਧਿਆਣਾ ਦੇ ਜਗਰਾਓਂ ਸ਼ਹਿਰ ਤੋਂ ਰੇਬੀਜ਼ ਨਾਲ ਜੁੜਿਆ ਇੱਕ ਅਨੋਖਾ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕੋ ਪਰਿਵਾਰ ਦੇ ਸੱਤ ਮੈਂਬਰਾਂ ਵਿੱਚ ਰੇਬੀਜ਼ ਵਰਗੇ ਲੱਛਣ ਨਜ਼ਰ ਆਉਣ ਦੀ ਜਾਣਕਾਰੀ ਮਿਲੀ। ਇਨ੍ਹਾਂ ਵਿੱਚ ਪੰਜ ਬੱਚੇ ਵੀ ਸ਼ਾਮਲ ਹਨ।

ਜਾਣਕਾਰੀ ਅਨੁਸਾਰ, ਜਗਰਾਓਂ ਦੇ ਕੋਠੇ ਜੀਵੇ ਇਲਾਕੇ ਵਿੱਚ ਸਥਿਤ ਇੱਕ ਫੈਕਟਰੀ ਅੰਦਰ ਰਹਿੰਦੇ ਪਰਵਾਸੀ ਮਜ਼ਦੂਰ ਦੇ ਪਰਿਵਾਰਕ ਮੈਂਬਰਾਂ ਨੂੰ ਮੂੰਹ ਤੋਂ ਲਾਰ ਆਉਣ ਅਤੇ ਬੋਲਣ ਵਿੱਚ ਦਿੱਕਤ ਵਰਗੀਆਂ ਸ਼ਿਕਾਇਤਾਂ ਹੋਈਆਂ। ਇਸ ਤੋਂ ਬਾਅਦ ਪਰਿਵਾਰ ਦੇ ਸਾਰੇ ਸੱਤ ਮੈਂਬਰਾਂ ਨੂੰ ਸਿਵਿਲ ਹਸਪਤਾਲ ਜਗਰਾਓਂ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜਾਂਚ ਲਈ PGI ਚੰਡੀਗੜ੍ਹ ਰੈਫਰ ਕਰ ਦਿੱਤਾ।

ਸਿਵਿਲ ਹਸਪਤਾਲ ਜਗਰਾਓਂ ਦੀ SMO ਡਾ. ਗੁਰਬਿੰਦਰ ਕੌਰ ਨੇ ਦੱਸਿਆ ਕਿ PGI ਤੋਂ ਆਈ ਤਾਜ਼ਾ ਰਿਪੋਰਟ ਅਨੁਸਾਰ ਰੇਬੀਜ਼ ਦੇ ਟੈਸਟਾਂ ਵਿੱਚ ਸੱਤੋਂ ਹੀ ਮਰੀਜ਼ਾਂ ਵਿੱਚ ਇਸ ਬਿਮਾਰੀ ਦੀ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ, PGI ਵੱਲੋਂ ਸਾਵਧਾਨੀ ਵਜੋਂ ਇੱਕ ਹਫ਼ਤੇ ਬਾਅਦ ਮੁੜ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ।

ਡਾਕਟਰਾਂ ਮੁਤਾਬਕ, ਪਰਿਵਾਰ ਦੇ ਮੈਂਬਰਾਂ ਨੂੰ ਲਗਭਗ ਇੱਕ ਸਾਲ ਪਹਿਲਾਂ ਇੱਕ ਆਵਾਰਾ ਕੁੱਤੇ ਨੇ ਵੱਢ ਲਿਆ ਸੀ, ਪਰ ਉਸ ਸਮੇਂ ਕੋਈ ਵੀ ਮੈਡੀਕਲ ਇਲਾਜ ਜਾਂ ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਨਹੀਂ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਲੱਛਣ ਕੁੱਤੇ ਦੇ ਕੱਟਣ ਤੋਂ ਕਰੀਬ ਇੱਕ ਸਾਲ ਬਾਅਦ ਸਾਹਮਣੇ ਆਏ, ਜਿਸ ਕਾਰਨ ਪਰਿਵਾਰ ਘਬਰਾਹਟ ਵਿੱਚ ਆ ਗਿਆ।

ਇਸ ਦਰਮਿਆਨ PGI ਵੱਲੋਂ ਪਰਿਵਾਰ ਦੇ ਮੈਂਬਰਾਂ ਨੂੰ ਸੈਕਟਰ-16 ਚੰਡੀਗੜ੍ਹ ਵੀ ਭੇਜਿਆ ਗਿਆ ਹੈ, ਕਿਉਂਕਿ ਰੇਬੀਜ਼ ਨਾਲ ਸਬੰਧਤ ਇਲਾਜ ਵੱਖਰੇ ਤੌਰ ‘ਤੇ ਉੱਥੇ ਕੀਤਾ ਜਾਂਦਾ ਹੈ। ਸਿਹਤ ਵਿਭਾਗ ਵੱਲੋਂ ਮਾਮਲੇ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਾਨਵਰ ਦੇ ਕੱਟਣ ਦੀ ਸੂਰਤ ਵਿੱਚ ਤੁਰੰਤ ਡਾਕਟਰੀ ਇਲਾਜ ਜ਼ਰੂਰ ਕਰਵਾਇਆ ਜਾਵੇ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X