Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਮਹਾਰਾਸ਼ਟਰ ਨੂੰ ਮਿਲੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ, ਸੁਨੇਤਰਾ ਪਵਾਰ ਨੇ ਚੁੱਕੀ ਸਹੁੰ

Updated on Saturday, January 31, 2026 17:32 PM IST

ਮੁੰਬਈ:ਮਹਾਰਾਸ਼ਟਰ ਦੇ ਸਾਬਕਾ ਉਪ ਮੁੱਖ ਮੰਤਰੀ ਦਿਵੰਗਤ ਅਜੀਤ ਪਵਾਰ ਦੀ ਰਾਜਨੀਤਕ ਵਿਰਾਸਤ ਹੁਣ ਉਨ੍ਹਾਂ ਦੀ ਪਤਨੀ ਸੁਨੇਤਰਾ ਪਵਾਰ ਨੇ ਸਰਕਾਰੀ ਤੌਰ ‘ਤੇ ਸੰਭਾਲ ਲਈ ਹੈ। ਸੁਨੇਤਰਾ ਪਵਾਰ ਨੇ ਸ਼ਨੀਚਰਵਾਰ ਨੂੰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। ਰਾਜਭਵਨ (ਲੋਕਭਵਨ) ਵਿੱਚ ਹੋਏ ਸਹੁੰ ਸਮਾਰੋਹ ਦੌਰਾਨ ਰਾਜਪਾਲ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਦਿਵਾਈ। ਇਸ ਨਾਲ ਮਹਾਰਾਸ਼ਟਰ ਨੂੰ ਆਪਣੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਮਿਲ ਗਈ ਹੈ।

ਸਹੁੰ ਸਮਾਰੋਹ ਦੌਰਾਨ ਐਨਸੀਪੀ ਦੇ ਨੇਤਾਵਾਂ ਅਤੇ ਵਿਧਾਇਕਾਂ ਵੱਲੋਂ “ਅਜੀਤ ਦਾਦਾ ਅਮਰ ਰਹੇ” ਦੇ ਨਾਅਰੇ ਲਗਾਏ ਗਏ। ਇਸ ਮੌਕੇ ‘ਤੇ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਅਤੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਵੀ ਹਾਜ਼ਰ ਸਨ। ਹਾਲਾਂਕਿ, ਇਸ ਸਮਾਰੋਹ ਵਿੱਚ ਅਜੀਤ ਪਵਾਰ ਦੇ ਚਾਚਾ ਸ਼ਰਦ ਪਵਾਰ ਅਤੇ ਭੈਣ ਸੁਪ੍ਰਿਆ ਸੁਲੇ ਦੀ ਗੈਰਹਾਜ਼ਰੀ ਵੀ ਚਰਚਾ ਦਾ ਵਿਸ਼ਾ ਬਣੀ ਰਹੀ।

ਸਹੁੰ ਸਮਾਰੋਹ ਤੋਂ ਕੁਝ ਸਮਾਂ ਪਹਿਲਾਂ ਸੁਪ੍ਰਿਆ ਸੁਲੇ ਨੇ ਕਿਹਾ ਕਿ ਅਗਲੇ ਦਿਨ ਦੇਸ਼ ਦਾ ਬਜਟ ਪੇਸ਼ ਹੋਣਾ ਹੈ ਅਤੇ ਉਹ ਐਨਸੀਪੀ ਦੀ ਸੰਸਦੀ ਨੇਤਾ ਹੋਣ ਦੇ ਨਾਤੇ ਪਹਿਲਾਂ ਪੁਣੇ ਅਤੇ ਫਿਰ ਦਿੱਲੀ ਜਾਣ ਲਈ ਨਿਕਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਹੁੰ ਸਮਾਰੋਹ ਬਾਰੇ ਕੋਈ ਜਾਣਕਾਰੀ ਨਹੀਂ ਸੀ। ਉੱਥੇ ਹੀ ਸ਼ਰਦ ਪਵਾਰ ਨੇ ਵੀ ਦੱਸਿਆ ਕਿ ਉਨ੍ਹਾਂ ਨੂੰ ਇਸ ਸਮਾਰੋਹ ਦੀ ਕੋਈ ਸੂਚਨਾ ਨਹੀਂ ਦਿੱਤੀ ਗਈ ਸੀ।

ਇਸ ਤੋਂ ਪਹਿਲਾਂ, ਸ਼ਨੀਚਰਵਾਰ ਦੁਪਹਿਰ ਮੁੰਬਈ ਵਿੱਚ ਹੋਈ ਐਨਸੀਪੀ ਦੀ ਮੀਟਿੰਗ ਦੌਰਾਨ ਸੁਨੇਤਰਾ ਪਵਾਰ ਨੂੰ ਪਾਰਟੀ ਦੇ ਵਿਧਾਇਕ ਦਲ ਦੀ ਨੇਤਾ ਚੁਣਿਆ ਗਿਆ ਸੀ। ਮਹਾਰਾਸ਼ਟਰ ਦੀ ਮਹਾਯੁਤੀ ਸਰਕਾਰ ਵਿੱਚ ਸ਼ਾਮਲ ਐਨਸੀਪੀ ਵੱਲੋਂ ਇਸ ਸਬੰਧੀ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਨੂੰ ਅਧਿਕਾਰਿਕ ਪੱਤਰ ਸੌਂਪਿਆ ਗਿਆ ਸੀ। ਇਹ ਪੱਤਰ ਪਾਰਟੀ ਦੇ ਸੀਨੀਅਰ ਨੇਤਾ ਪ੍ਰਫੁੱਲ ਪਟੇਲ, ਸੁਨੀਲ ਤਟਕਰੇ ਅਤੇ ਛਗਨ ਭੁਜਬਲ ਵੱਲੋਂ ਮੁੱਖ ਮੰਤਰੀ ਨਿਵਾਸ ‘ਤੇ ਜਾ ਕੇ ਦਿੱਤਾ ਗਿਆ, ਜਿਸ ਨੂੰ ਬਾਅਦ ਵਿੱਚ ਰਾਜਪਾਲ ਕੋਲ ਭੇਜ ਦਿੱਤਾ ਗਿਆ।

ਐਨਸੀਪੀ ਨੇਤਾ ਅਨਿਲ ਭੈਦਾਸ ਪਾਟਿਲ ਨੇ ਕਿਹਾ ਕਿ ਅਜੀਤ ਪਵਾਰ ਦੇ ਦੇਹਾਂਤ ਨਾਲ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਸੁਨੇਤਰਾ ਪਵਾਰ ਲਈ ਇਸ ਦੁੱਖ ਤੋਂ ਬਾਹਰ ਆਉਣਾ ਆਸਾਨ ਨਹੀਂ ਹੋਵੇਗਾ। ਫਿਰ ਵੀ ਪਾਰਟੀ ਨੂੰ ਭਰੋਸਾ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਸੁਨੇਤਰਾ ਪਵਾਰ ਇਹ ਜ਼ਿੰਮੇਵਾਰੀ ਸੰਭਾਲ ਸਕਦੀਆਂ ਹਨ, ਖ਼ਾਸ ਕਰਕੇ ਜਦੋਂ ਨੇੜੇ ਭਵਿੱਖ ਵਿੱਚ ਸਥਾਨਕ ਨਿਗਮ ਅਤੇ ਪੰਚਾਇਤੀ ਚੋਣਾਂ ਹੋਣ ਵਾਲੀਆਂ ਹਨ। ਅਜੀਤ ਪਵਾਰ ਦੇ ਦੇਹਾਂਤ ਤੋਂ ਬਾਅਦ ਹੁਣ ਪਾਰਟੀ ਅਤੇ ਉਮੀਦਵਾਰਾਂ ਦੀ ਅਗਵਾਈ ਦੀ ਮੁੱਖ ਜ਼ਿੰਮੇਵਾਰੀ ਸੁਨੇਤਰਾ ਪਵਾਰ ਦੇ ਮੱਥੇ ਆ ਗਈ ਹੈ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X