ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਅਦਾਲਤੀ ਆਰਡਰ ਅਜੇ ਅਪਲੋਡ ਨਾ ਹੋਣ ਕਾਰਨ ਉਨ੍ਹਾਂ ਦੀ ਨਾਭਾ ਜੇਲ੍ਹ ਤੋਂ ਰਿਹਾਈ 3 ਫਰਵਰੀ ਤੱਕ ਲਈ ਟਲ ਗਈ ਹੈ।
ਜ਼ਮਾਨਤ ਮਿਲਣ ਦੀ ਖ਼ਬਰ ਨਾਲ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਅੰਮ੍ਰਿਤਸਰ ਸਥਿਤ ਮਜੀਠੀਆ ਦੀ ਰਿਹਾਇਸ਼ ‘ਤੇ ਲੱਡੂ ਵੰਡੇ ਗਏ, ਭੰਗੜੇ ਪਏ ਅਤੇ ਆਤਿਸ਼ਬਾਜ਼ੀ ਕੀਤੀ ਗਈ। ਨਾਭਾ ਜੇਲ੍ਹ ਦੇ ਬਾਹਰ ਵੀ ਵੱਡੀ ਗਿਣਤੀ ਵਿੱਚ ਸਮਰਥਕ ਇਕੱਠੇ ਹੋ ਗਏ।
ਇਸ ਮੌਕੇ ਸੁਨੀਲ ਜਾਖੜ, ਐਨਕੇ ਸ਼ਰਮਾ ਅਤੇ ਅਭੈ ਚੌਟਾਲਾ ਸਮੇਤ ਕਈ ਆਗੂਆਂ ਨੇ ਮਾਨ ਸਰਕਾਰ ‘ਤੇ ਤਿੱਖੇ ਹਮਲੇ ਕਰਦੇ ਹੋਏ ਫ਼ੈਸਲੇ ਨੂੰ “ਨਿਆਂ ਦੀ ਜਿੱਤ” ਕਰਾਰ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ।