Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗੋਬਿੰਦ ਸਿੰਘ ਦੇ ਵਿਆਹ ਸਮੇਂ ਜੋ ਬੱਚਿਆਂ ਤੇ ਪਰਿਵਾਰ ਤੋਂ ਬੱਜਰ ਗੁਸਤਾਖੀ ਹੋਈ ਹੈ, ਉਸਦੀ ਸਮੁੱਚੇ ਖ਼ਾਲਸਾ ਪੰਥ ਤੋਂ ਮੁਆਫ਼ੀ ਮੰਗਦੇ ਹਾਂ : ਮਾਨ

Updated on Tuesday, February 03, 2026 15:29 PM IST

 ਫ਼ਤਹਿਗੜ੍ਹ ਸਾਹਿਬ, 02 ਫਰਵਰੀ (ਗੁਰਭਿੰਦਰ ਗੁਰੀ ) “ਮੇਰੇ ਦੋਹਤੇ ਸ. ਗੋਬਿੰਦ ਸਿੰਘ ਦਾ ਬੀਤੇ ਦਿਨੀਂ ਵਿਆਹ ਪ੍ਰੋਗਰਾਮ ਹੋਇਆ ਹੈ । ਬੇਸੱਕ ਮੈਂ ਉਸ ਦਿਨ ਚੰਡੀਗੜ੍ਹ ਵਿਚ ਹੀ ਸੀ ਪਰ ਜਦੋ ਬੱਚਿਆਂ ਤੇ ਪਰਿਵਾਰ ਨੇ ਛੱਤਰ ਦੇ ਨਾਲ ਚੌਰ ਸਾਹਿਬ ਝੁਲਾਉਣ ਦੇ ਅਮਲ ਕੀਤੇ, ਉਸ ਕਾਰਜ ਸਮੇ ਮੈਂ ਉਥੇ ਨਹੀ ਸੀ । ਮੈਨੂੰ ਤਾਂ ਸਿੱਖ ਰਹਿਤ ਮਰਿਯਾਦਾ ਦੀ ਪੂਰੀ ਜਾਣਕਾਰੀ ਵੀ ਹੈ ਅਤੇ ਛੱਤਰ ਤੇ ਚੌਰ ਸਾਹਿਬ ਦੀ ਵੱਡੀ ਮਹਾਨਤਾ ਬਾਰੇ ਵੀ ਸਮਝ ਹੈ । ਜੇਕਰ ਮੈਂ ਮੌਕੇ ਤੇ ਹੁੰਦਾ ਤਾਂ ਮੈਂ ਉਸ ਸਮੇ ਬੱਚਿਆਂ ਨੂੰ ਅਜਿਹਾ ਕਰਨ ਤੋ ਹਰ ਕੀਮਤ ਤੇ ਵਰਜ ਦੇਣਾ ਸੀ । ਕਿਉਂਕਿ ਮੈਂ ਸ. ਗੋਬਿੰਦ ਸਿੰਘ ਦੇ ਨਾਨਾ ਹੋਣ ਦੇ ਨਾਲ-ਨਾਲ ਖ਼ਾਲਸਾ ਪੰਥ ਦੀ ਆਜਾਦੀ ਲਈ ਸੰਘਰਸ਼ ਕਰਦੀ ਆ ਰਹੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਮੁੱਖ ਸੇਵਾਦਾਰ ਵੀ ਹਾਂ । ਇਸ ਲਈ ਮੈਂ ਇਸ ਹੋਈ ਗੁਸਤਾਖੀ ਲਈ ਆਪਣੇ ਅਤੇ ਆਪਣੇ ਪਰਿਵਾਰ ਵੱਲੋਂ ਮੀਰੀ-ਪੀਰੀ ਦੇ ਮਹਾਨ ਤਖ਼ਤ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਮੁੱਚੇ ਖ਼ਾਲਸਾ ਪੰਥ ਤੋਂ ਆਤਮਿਕ ਤੌਰ ਤੇ ਮੁਆਫ਼ੀ ਮੰਗਦਾ ਹਾਂ ।”
 
ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਆਪਣੇ ਦੋਹਤੇ ਸ. ਗੋਬਿੰਦ ਸਿੰਘ ਦੀ ਸ਼ਾਂਦੀ ਸਮੇ ਹੋਈਆ ਰਸਮਾਂ ਵਿਚ ਹੋਈ ਬਜਰ ਗੁਸਤਾਖੀ ਲਈ ਸਮੁੱਚੇ ਖਾਲਸਾ ਪੰਥ ਤੋ ਹਾਰਦਿਕ ਮੁਆਫ਼ੀ ਮੰਗਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਜੋ ਸੋਸਲ ਮੀਡੀਆ ਦੇ ਸਾਧਨਾਂ ਉਤੇ ਮੇਰੇ ਅਤੇ ਮੇਰੇ ਪਰਿਵਾਰ ਵਿਰੁੱਧ ਧੂੰਆਧਾਰ ਨਫਰਤ ਭਰਿਆ ਪ੍ਰਚਾਰ ਕੀਤਾ ਜਾ ਰਿਹਾ ਹੈ, ਉਨ੍ਹਾਂ ਵਿਚ ਉਹ ਲੋਕ ਹੀ ਹਨ ਜੋ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੀ ਕੌਮੀ ਸੋਚ ਖਾਲਿਸਤਾਨ ਦੇ ਨਿਸ਼ਾਨੇ ਨੂੰ ਪੂਰਨ ਰੂਪ ਵਿਚ ਪਿੱਠ ਦੇ ਗਏ ਹਨ ਅਤੇ ਸਮੇ-ਸਮੇ ਤੇ ਦਾਸ ਨੂੰ ਵੀ ਖਾਲਿਸਤਾਨ ਦੇ ਨਿਸ਼ਾਨੇ ਤੋ ਥਿੜਕਾਉਣ ਦੀਆਂ ਕਾਰਵਾਈ ਕਰਦੇ ਆ ਰਹੇ ਹਨ । ਉਹ ਤਾਕਤਾਂ ਤੇ ਲੋਕ ਮੇਰੇ ਨਾਮ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਨਾਮ ਵਿਰੁੱਧ ਈਰਖਾਵਾਦੀ ਸੋਚ ਅਧੀਨ ਹੀ ਅਜਿਹਾ ਪ੍ਰਚਾਰ ਕਰ ਰਹੇ ਹਨ । ਪਰ ਉਹ ਕਦੀ ਵੀ ਦਾਸ ਨੂੰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਥੇਬੰਦੀ ਨੂੰ ਆਪਣੇ ਕੌਮੀ ਨਿਸ਼ਾਨੇ ਤੋ ਥਿੜਕਾਉਣ ਵਿਚ ਕਾਮਯਾਬ ਨਹੀ ਹੋ ਸਕਣਗੇ । ਬੇਸੱਕ ਵੱਡੇ ਕੌਮੀ ਸੰਘਰਸ਼ਾਂ ਵਿਚ ਕਿਤੇ ਨਾ ਕਿਤੇ ਕੋਈ ਗਲਤੀ ਜਾਂ ਕਮੀ ਰਹਿ ਜਾਂਦੀ ਹੈ । ਪਰ ਅਸੀ ਉਨ੍ਹਾਂ ਕਮੀਆ ਉਨਤਾਈਆ ਨੂੰ ਦੂਰ ਕਰਦੇ ਹੋਏ ਆਪਣੀ ਕੌਮੀ ਮੰਜਿਲ ਦੀ ਪ੍ਰਾਪਤੀ ਹੋਣ ਤੱਕ ਅਡੋਲ ਵੱਧਦੇ ਰਹਾਂਗੇ ਅਤੇ ਸੰਘਰਸ ਕਰਦੇ ਰਹਾਂਗੇ । ਇਸੇ ਲੜੀ ਵਿਚ ਅਸੀ 12 ਫਰਵਰੀ ਨੂੰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਵੱਲੋ ਮਿਥੇ ਨਿਸਾਨੇ ਦੀ ਪ੍ਰਾਪਤੀ ਲਈ ਦ੍ਰਿੜ ਹੋਣ ਲਈ ਹਰ ਸਾਲ ਫਤਹਿਗੜ ਸਾਹਿਬ ਵਿਖੇ ਉਨ੍ਹਾਂ ਦਾ ਜਨਮ ਦਿਨ ਸਮਾਗਮ ਮਨਾਉਦੇ ਹਾਂ । ਸਮੁੱਚੇ ਖਾਲਸਾ ਪੰਥ ਤੋ ਉਮੀਦ ਕਰਦੇ ਹਾਂ ਕਿ ਜਿਥੇ ਉਹ ਮੇਰੇ ਪਰਿਵਾਰਿਕ ਬੱਚਿਆਂ ਤੋ ਹੋਈ ਬਜਰ ਗੁਸਤਾਖੀ ਲਈ ਉਹ ਮੁਆਫ਼ ਕਰ ਦੇਣਗੇ, ਉਥੇ ਉਹ ਆਪਣੇ ਕੌਮੀ ਨਿਸਾਨੇ ਲਈ ਹੋਰ ਸੁਹਿਰਦ ਹੁੰਦੇ ਹੋਏ 12 ਫਰਵਰੀ ਨੂੰ ਫਤਹਿਗੜ੍ਹ ਸਾਹਿਬ ਵਿਖੇ ਹੁੰਮ ਹੁਮਾਕੇ ਪਹੁੰਚਣ ਦੀ ਕੌਮੀ ਜਿੰਮੇਵਾਰੀ ਵੀ ਪੂਰਨ ਕਰਨਗੇ ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X