Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮਜੀਠੀਆ ਦੀ ਰਿਹਾਈ ‘ਤੇ CM ਮਾਨ ਦੇ ਟਵੀਟ ਨੂੰ ਲੈ ਕੇ ਸਿਆਸਤ ਗਰਮਾਈ, ਅਕਾਲੀ ਦਲ ਵੱਲੋਂ ਤਿੱਖਾ ਪਲਟਵਾਰ

Updated on Tuesday, February 03, 2026 17:04 PM IST

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਰਿਹਾਅ ਹੋ ਰਹੇ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦਾ ਬਿਨਾਂ ਨਾਮ ਲਏ ਕੀਤੀ ਇੱਕ ਸਾਂਝੀ ਪੋਸਟ ਨੇ ਸਿਆਸੀ ਤਾਪਮਾਨ ਵਧਾ ਦਿੱਤਾ ਹੈ, ਜਿਸ ‘ਤੇ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਤਿੱਖਾ ਪਲਟਵਾਰ ਕੀਤਾ ਹੈ।

ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਇਹ ਟਵੀਟ ਮੁੱਖ ਮੰਤਰੀ ਭਗਵੰਤ ਮਾਨ ਦੀ ਬੁਖਲਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਖੁਦ ਇਸ ਤਰ੍ਹਾਂ ਦੀਆਂ ਟਿੱਪਣੀਆਂ ਕਰ ਰਹੇ ਹਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਇਹ ਕਹਿ ਰਹੇ ਹਨ ਕਿ ਮਜੀਠੀਆ ਨੂੰ ਸਜ਼ਾ ਹੋਵੇਗੀ, ਤਾਂ ਕੀ ਉਹ ਆਪਣੇ ਆਪ ਨੂੰ ਜੱਜ ਅਤੇ ਜਾਂਚ ਅਧਿਕਾਰੀ ਨਹੀਂ ਸਮਝ ਬੈਠੇ?

ਧਾਰਨੀ ਨੇ ਕਿਹਾ ਕਿ ਸਜ਼ਾ ਹੋਣੀ ਹੈ ਜਾਂ ਨਹੀਂ, ਕਿੰਨੀ ਹੋਣੀ ਹੈ—ਇਹ ਸਭ ਕੁਝ ਮਾਨਯੋਗ ਅਦਾਲਤਾਂ ਨੇ ਤੈਅ ਕਰਨਾ ਹੈ, ਨਾ ਕਿ ਸਰਕਾਰ ਜਾਂ ਉਸਦੇ ਮੰਤਰੀ। ਉਨ੍ਹਾਂ ਨੇ ਮੁੱਖ ਮੰਤਰੀ ‘ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਪੰਜਾਬ ਨੂੰ ਛੱਡ ਕੇ ਬਾਰ-ਬਾਰ ਬਾਹਰਲੇ ਸੂਬਿਆਂ ਵਿੱਚ ਜਾਣਾ ਅਤੇ ਇੱਥੇ ਬਦਲਾਖੋਰੀ ਦੀ ਰਾਜਨੀਤੀ ਕਰਨੀ ਜਾਇਜ਼ ਨਹੀਂ।

ਇਸ ਤੋਂ ਇਲਾਵਾ, ਮੁੱਖ ਮੰਤਰੀ ਦੇ ਟਵੀਟ ‘ਤੇ ਅਰਸ਼ਦੀਪ ਸਿੰਘ ਕਲੇਰ ਵੱਲੋਂ ਵੀ ਕੜੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਦੂਜੇ ਪਾਸੇ, ਮਜੀਠੀਆ ਦੀ ਰਿਹਾਈ ਨੂੰ ਲੈ ਕੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਨਾਭਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਸਮਰਥਕ ਇਕੱਠੇ ਹੋ ਗਏ ਹਨ ਅਤੇ ਰਿਹਾਈ ਤੋਂ ਬਾਅਦ ਸ਼ਾਨਦਾਰ ਸਵਾਗਤ ਦੀ ਤਿਆਰੀ ਕੀਤੀ ਗਈ ਹੈ। ਸੁਰੱਖਿਆ ਦੇ ਮੱਦੇਨਜ਼ਰ ਜੇਲ੍ਹ ਦੇ ਬਾਹਰ ਪੁਲਿਸ ਬੰਦੋਬਸਤ ਸਖ਼ਤ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੀ ਗਈ ਸੀ। ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਲਗਭਗ ਸੱਤ ਮਹੀਨਿਆਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X