Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੋਹਾਲੀ SSP ਦਫ਼ਤਰ ਬਾਹਰ ਕਤਲ ਮਾਮਲਾ: ਸਹਾਇਕ ਦੋ ਆਰੋਪੀ ਗ੍ਰਿਫ਼ਤਾਰ, ਵਾਰਦਾਤ ਵਿੱਚ ਵਰਤੀ ਕਾਰ ਤੇ ਮੋਟਰਸਾਈਕਲ ਬਰਾਮਦ

Updated on Wednesday, February 04, 2026 14:21 PM IST

ਮੋਹਾਲੀ ਦੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਕਤਲ ਕਰਨ ਵਾਲਿਆਂ ਦੀ ਮਦਦ ਕਰਨ ਵਾਲੇ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਲਤੇਜ ਸਿੰਘ ਉਰਫ਼ ਬੰਟੀ (ਪਿੰਡ ਟਹਿਣਾ, ਜ਼ਿਲ੍ਹਾ ਫਰੀਦਕੋਟ) ਅਤੇ ਮੰਗਤ ਸਿੰਘ ਉਰਫ਼ ਮੈਕਸ (ਜਲਾਲਾਬਾਦ) ਵਜੋਂ ਹੋਈ ਹੈ। ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ ਕਾਰ ਵੀ ਬਰਾਮਦ ਕਰ ਲਈ ਗਈ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ, 28 ਜਨਵਰੀ ਨੂੰ ਗੁਰਵਿੰਦਰ ਸਿੰਘ ਮੋਹਾਲੀ ਅਦਾਲਤ ਵਿੱਚ ਆਪਣੀ ਤਾਰੀਖ਼ ਭੁਗਤਣ ਆਇਆ ਸੀ। ਅਦਾਲਤੀ ਕਾਰਵਾਈ ਤੋਂ ਬਾਅਦ ਜਦੋਂ ਉਹ ਕੋਰਟ ਕੰਪਲੈਕਸ ਦੇ ਬਾਹਰ ਸੜਕ ’ਤੇ ਖੜ੍ਹਾ ਸੀ, ਤਦ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਉਸ ਦੀ ਪਤਨੀ ਵੀ ਨਾਲ ਸੀ, ਜੋ ਸੁਰੱਖਿਅਤ ਰਹੀ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਕਤਲ ਤੋਂ ਬਾਅਦ ਇੱਕ ਗੈਂਗਸਟਰ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲਈ ਗਈ ਸੀ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਹੋਰ ਸ਼ਾਮਿਲ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।

ਪੁੱਛਗਿੱਛ ਵਿੱਚ ਬਲਤੇਜ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਯੂਪੀ ਰਜਿਸਟਰਡ ਹੋਂਡਾ ਇਮੇਜ ਕਾਰ ਦਾ ਡਰਾਈਵਰ ਸੀ, ਜਿਸ ਰਾਹੀਂ ਆਰੋਪੀ ਵਾਰਦਾਤ ਤੋਂ ਬਾਅਦ ਭੱਜੇ। ਕਾਰ ਉਸਦੇ ਟਿਕਾਣੇ ਤੋਂ ਬਰਾਮਦ ਕੀਤੀ ਗਈ। ਹੋਰ ਜਾਂਚ ਵਿੱਚ ਪਤਾ ਲੱਗਾ ਕਿ ਮੰਗਤ ਸਿੰਘ ਉਰਫ਼ ਮੈਕਸ ਨੇ ਦੋਸ਼ੀਆਂ ਨੂੰ ਲੌਜਿਸਟਿਕਲ ਸਹਾਇਤਾ ਦਿੱਤੀ ਸੀ ਅਤੇ ਵਾਰਦਾਤ ਲਈ ਮੋਟਰਸਾਈਕਲ ਤੇ ਕਾਰ ਮੁਹੱਈਆ ਕਰਵਾਈ ਸੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਨਾਲ ਹੋਰ ਵੀ ਖੁਲਾਸੇ ਹੋ ਸਕਦੇ ਹਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X