Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਐਡਵੋਕੇਟ ਦਿਲਜੋਤ ਕੌਰ ਮੌਤ ਮਾਮਲਾ: ਲਿਵ-ਇਨ ਪਾਰਟਨਰ ’ਤੇ ਉਕਸਾਵੇ ਦੇ ਆਰੋਪ, 25 ਦਿਨਾਂ ਬਾਅਦ FIR ਦਰਜ

Updated on Wednesday, February 04, 2026 14:27 PM IST

ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੀ ਰਹਿਣ ਵਾਲੀ ਐਡਵੋਕੇਟ ਦਿਲਜੋਤ ਕੌਰ ਦੀ ਲੁਧਿਆਣਾ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਵੱਡਾ ਮੋੜ ਸਾਹਮਣੇ ਆਇਆ ਹੈ। ਹੁਣ ਇਹ ਖੁਲਾਸਾ ਹੋਇਆ ਹੈ ਕਿ ਦਿਲਜੋਤ ਕੌਰ ਨੇ ਬਿਮਾਰੀ ਕਾਰਨ ਨਹੀਂ, ਸਗੋਂ ਆਪਣੇ ਲਿਵ-ਇਨ ਪਾਰਟਨਰ ਵੱਲੋਂ ਮਿਲੇ ਧੋਖੇ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ। ਇਹ ਦਾਅਵਾ ਦਿਲਜੋਤ ਦੀ ਮਾਂ ਨੇ ਪੁਲਿਸ ਕੋਲ ਬਿਆਨ ਦਿੰਦਿਆਂ ਕੀਤਾ ਹੈ। ਇਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਲਿਵ-ਇਨ ਪਾਰਟਨਰ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦੇ ਆਰੋਪਾਂ ਹੇਠ FIR ਦਰਜ ਕਰ ਲਈ ਹੈ।

ਮਾਂ ਦੇ ਅਨੁਸਾਰ, ਦਿਲਜੋਤ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੀਏ ਅਤੇ ਐਲਐਲਬੀ ਕਰਨ ਤੋਂ ਬਾਅਦ ਜੱਜ ਬਣਨ ਦਾ ਸੁਪਨਾ ਦੇਖਿਆ ਸੀ। ਇਸੀ ਮਕਸਦ ਨਾਲ ਉਹ ਲੁਧਿਆਣਾ ਆਈ ਸੀ। ਤਿਆਰੀ ਦੌਰਾਨ ਉਸ ਦੀ ਜਾਣ-ਪਛਾਣ ਇੱਕ ਜਥੇਬੰਦੀ ਦੇ ਆਗੂ ਨਾਲ ਹੋਈ, ਜਿਸ ਨਾਲ ਉਹ ਲਿਵ-ਇਨ ਵਿੱਚ ਰਹਿਣ ਲੱਗੀ। ਕੁਝ ਸਮੇਂ ਬਾਅਦ ਦਿਲਜੋਤ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ।

ਸ਼ੁਰੂ ਵਿੱਚ ਇੱਕ ਸੁਸਾਈਡ ਨੋਟ ਮਿਲਿਆ ਸੀ, ਜਿਸ ਵਿੱਚ ਦਿਲਜੋਤ ਨੇ ਆਪਣੀ ਬਿਮਾਰੀ ਤੋਂ ਤੰਗ ਆ ਕੇ ਜੀਵਨ ਖਤਮ ਕਰਨ ਦੀ ਗੱਲ ਲਿਖੀ ਹੋਈ ਸੀ, ਪਰ ਉਸ ਦੀ ਮਾਂ ਨੇ ਇਸ ਨੋਟ ਨੂੰ ਫਰਜ਼ੀ ਦੱਸ ਕੇ ਰੱਦ ਕਰ ਦਿੱਤਾ। ਦਿਲਜੋਤ ਦਾ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਹੋ ਚੁੱਕਾ ਹੈ, ਪਰ ਪਰਿਵਾਰ ਦੀ ਲਗਾਤਾਰ ਪੈਰਵੀ ਤੋਂ ਬਾਅਦ ਹੁਣ 25 ਦਿਨਾਂ ਬਾਅਦ ਆਰੋਪੀ ਜਥੇਬੰਦੀ ਦੇ ਆਗੂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਦਿਲਜੋਤ ਦੀ ਮਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਖੁਦਕੁਸ਼ੀ ਲਈ ਉਕਸਾਉਣ ਦਾ ਨਹੀਂ, ਸਗੋਂ ਕਤਲ ਦਾ ਮਾਮਲਾ ਬਣਦਾ ਹੈ। ਉਸ ਨੇ ਮੰਗ ਕੀਤੀ ਹੈ ਕਿ ਆਰੋਪੀ ਆਗੂ ਦੇ ਨਾਲ-ਨਾਲ ਦਿਲਜੋਤ ਦੀ ਇੱਕ ਸਹੇਲੀ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ 5 ਜਨਵਰੀ ਨੂੰ ਐਡਵੋਕੇਟ ਦਿਲਜੋਤ ਕੌਰ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋਈ ਸੀ, ਜਿਸ ਤੋਂ ਬਾਅਦ ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ ਸੀ। ਦਿਲਜੋਤ ਕਾਫ਼ੀ ਸਮੇਂ ਤੋਂ ਲਲਕਾਰ ਜਥੇਬੰਦੀ ਨਾਲ ਜੁੜ ਕੇ ਕੰਮ ਕਰ ਰਹੀ ਸੀ। ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਖੱਬੇਪੱਖੀ ਅਤੇ ਜਮਹੂਰੀ ਜਥੇਬੰਦੀਆਂ ਵੱਲੋਂ ਐਕਸ਼ਨ ਕਮੇਟੀ ਬਣਾਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X