Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸ਼ਹਿਰ ਦੇ ਇਕਲੌਤੇ ਡਾਕ ਘਰ ਵਿੱਚ ਪਿਛਲੇ ਕਈ ਦਿਨਾਂ ਤੋਂ ਇੰਟਰਨੈਟ ਸਰਵਿਸ ਉਪਲਬਧ ਨਾ ਹੋਣ ਕਾਰਨ ਖਪਤਕਾਰਾਂ ਨੂੰ ਭਾਰੀ ਖੱਜਲ ਖੁਆਰੀ

Updated on Thursday, February 05, 2026 11:51 AM IST

ਰਾਏਕੋਟ (ਗੁਰਭਿੰਦਰ ਗੁਰੀ):ਸਥਾਨਕ ਸ਼ਹਿਰ ਦੇ ਇਕਲੌਤੇ ਡਾਕ ਘਰ ਵਿੱਚ ਪਿਛਲੇ ਕਈ ਦਿਨਾਂ ਤੋਂ ਇੰਟਰਨੈਟ ਸਰਵਿਸ ਉਪਲਬਧ ਨਾ ਹੋਣ ਕਾਰਨ ਖਪਤਕਾਰਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰ ਯੋਗ ਹੈ ਕਿ ਪਿਛਲੇ ਮਹੀਨੇ ਦੀ ਕਰੀਬ 15 ਤਰੀਕ ਤੋਂ ਸਥਾਨਕ ਸ਼ਹਿਰ ਦੇ ਡਾਕ ਘਰ ਵਿੱਚ ਇੰਟਰਨੈਟ ਦੀ ਸਹੂਲਤ ਨਹੀਂ ਮਿਲ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕ ਘਰ ਵਿੱਚ ਕੰਮ ਕਰਵਾਉਣ ਲਈ ਆਏ ਡਾਕ ਘਰ ਦੇ ਏਜੰਟ ਗਗਨ ਜੈਨ, ਰਮੇਸ਼ ਧੀਰ, ਮੋਹਿਤ ਗਿੱਲ, ਪੰਕਜ ਵੋਹਰਾ, ਕੇਵਲ ਸਿੰਘ, ਪ੍ਰੀਤ ਰਾਏਕੋਟੀ ਆਦਿ ਖਪਤਕਾਰਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਡਾਕਖਾਨੇ ਵਿੱਚ ਆਪਣੇ ਕੰਮ ਕਰਵਾਉਣ ਲਈ ਚੱਕਰ ਲਗਾ ਰਹੇ ਹਨ, ਲੇਕਿਨ ਡਾਕਖਾਨੇ ਵਿੱਚ ਇੰਟਰਨੈਟ ਦੀ ਸਹੂਲਤ ਉਪਲਬਧ ਨਾ ਹੋਣ ਕਾਰਨ ਕਿਸੇ ਵੀ ਤਰ੍ਹਾਂ ਦਾ ਪੈਸੇ ਦਾ ਲੈਣ ਦੇਣ ਨਹੀਂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਡਾਕ ਸੇਵਾਵਾਂ ਵੀ ਕਾਫੀ ਪ੍ਰਭਾਵਿਤ ਹੋ ਰਹੀਆਂ ਹਨ। ਉਹਨਾਂ ਦੱਸਿਆ ਕਿ ਇਹ ਸਮੱਸਿਆ ਪਿਛਲੇ 15-20 ਦਿਨਾਂ ਤੋਂ ਆ ਰਹੀ ਹੈ ਲੇਕਿਨ ਹੁਣ ਤੱਕ ਡਾਕਘਰ ਵੱਲੋਂ ਇਸ ਸਮੱਸਿਆ ਦਾ ਹੱਲ ਨਹੀਂ ਕੱਢਿਆ ਜਾ ਸਕਿਆ ਹੈ। ਜਿਸ ਕਰਕੇ ਉਹ ਰੋਜ਼ਾਨਾ ਡਾਕ ਘਰ ਦੇ ਚੱਕਰ ਲਗਾ ਰਹੇ ਹਨ। ਲੇਕਿਨ ਉਹਨਾਂ ਦਾ ਕੋਈ ਵੀ ਕੰਮ ਡਾਕਘਰ ਵਿੱਚ ਨਹੀਂ ਹੋ ਰਿਹਾ ਹੈ। 
                 ਲੋਕਾਂ ਨੂੰ ਪੇਸ਼ ਆ ਰਹੀ ਇਸ ਸਮੱਸਿਆ ਦੇ ਸਬੰਧ ਵਿੱਚ ਜਦ ਸਥਾਨਕ ਡਾਕ ਘਰ ਦੇ ਪੋਸਟ ਮਾਸਟਰ ਲਲਿਤ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਇਸ ਦਾ ਠੀਕਰਾ ਟੈਲੀਕਾਮ ਕੰਪਨੀ 'ਤੇ ਭੰਨਦੇ ਹੋਏ ਕਿਹਾ ਕਿ ਡਾਕਖਾਨੇ ਵਿੱਚ ਲੱਗਾ ਰਾਊਟਰ ਪਿਛਲੇ ਕਈ ਦਿਨਾਂ ਤੋਂ ਖਰਾਬ ਹੋ ਚੁੱਕਾ ਹੈ ਇਸ ਸਬੰਧੀ ਸਬੰਧਤ ਟੈਲੀਕਮ ਕੰਪਨੀ ਅਤੇ ਡਾਕ ਘਰ ਦੇ ਉੱਚ ਅਧਿਕਾਰੀਆਂ ਨੂੰ ਵੀ ਸੂਚਨਾ ਦਿੱਤੀ ਜਾ ਚੁੱਕੀ ਹੈ ਲੇਕਿਨ ਹੁਣ ਤੱਕ ਟੈਲੀਕਾਮ ਕੰਪਨੀ ਵਲੋਂ ਇਸ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ ਹੈ,ਫਿਰ ਵੀ ਵਿਭਾਗ ਵੱਲੋਂ ਇੰਟਰਨੈਟ ਸੇਵਾ ਸ਼ੁਰੂ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਬੰਧਤ ਟੈਲੀਕਾਮ ਕੰਪਨੀ ਵੱਲੋਂ ਇੱਕ ਵਾਰ ਰਾਊਟਰ ਬਦਲ ਵੀ ਦਿੱਤਾ ਗਿਆ ਹੈ। ਪ੍ਰੰਤੂ ਇਹ ਸਮੱਸਿਆ ਜਿਉਂ ਦੀ ਤਿਉਂ ਹੈ। ਉਹਨਾਂ ਦੱਸਿਆ ਕਿ ਡਾਕ ਘਰ ਕਰਮਚਾਰੀਆਂ ਵੱਲੋਂ ਡਾਕ ਨਾਲ ਸੰਬੰਧਿਤ ਕੰਮ ਆਪਣੇ ਪ੍ਰਾਈਵੇਟ ਮੋਬਾਇਲ ਦਾ ਇੰਟਰਨੈਟ ਕੁਨੈਕਸ਼ਨ ਵਰਤ ਕੇ ਡੰਗ ਟਪਾਇਆ ਜਾ ਰਿਹਾ ਹੈ। ਜਦਕਿ ਪੈਸੇ ਦੇ ਲੈਣ ਦੇਣ ਦੇ ਕੰਮ ਵਿੱਚ ਸੁਰੱਖਿਆ ਕਾਰਨਾਂ ਕਰਕੇ ਉਹ ਵਿਭਾਗ ਵਲੋਂ ਮੁਹੱਈਆ ਕਰਵਾਏ ਗਏ ਇੰਟਰਨੈੱਟ ਕੁਨੈਕਸ਼ਨ ਹੀ ਵਰਤ ਸਕਦੇ ਹਨ। 
                 ਇਸ ਸਬੰਧੀ ਇਸ ਸਬੰਧੀ ਜਦ ਡਾਕ ਵਿਭਾਗ ਲੁਧਿਆਣਾ ਦੀ ਸਹਾਇਕ ਸੁਪਰਡੈਂਟ ਮੈਡਮ ਰਵਿਤਾ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਹ ਮਾਮਲਾ ਸੁਪਰਡੈਂਟ ਸਾਹਿਬ ਦੇ ਧਿਆਨ ਵਿੱਚ ਵੀ ਹੈ ਅਤੇ ਵਿਭਾਗ ਵੱਲੋਂ ਸਬੰਧਿਤ ਟੈਲੀਕਾਮ ਕੰਪਨੀ ਨੂੰ ਹਦਾਇਤਾਂ ਜਾਰੀ ਕਰਕੇ ਇਸ ਸਮੱਸਿਆ ਦਾ ਛੇਤੀ ਹੱਲ ਕੱਢਣ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਵਿਭਾਗ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਹਨਾਂ ਨੂੰ ਉਮੀਦ ਹੈ ਕਿ ਛੇਤੀ ਹੀ ਇਹ ਸਮੱਸਿਆ ਦਾ ਹੱਲ ਕਰ ਲਿਆ ਜਾਵੇਗਾ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X