Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਟੂਡੇ’ ਸ਼ੋਅ ਦੀ ਹੋਸਟ ਸਾਵਾਨਾ ਗੁਥਰੀ ਦੀ 84 ਸਾਲਾ ਮਾਂ ਨੈਂਸੀ ਗੁਥਰੀ ਲਾਪਤਾ, ਪੰਜਵੇਂ ਦਿਨ ਵੀ ਕੋਈ ਸੁਰਾਗ ਨਹੀਂ

Updated on Friday, February 06, 2026 13:12 PM IST

ਅਮਰੀਕਾ ਦੇ ਟੂਡੇ ਸ਼ੋਅ ਦੀ ਪ੍ਰਸਿੱਧ ਹੋਸਟ ਸਾਵਾਨਾ ਗੁਥਰੀ ਦੀ 84 ਸਾਲਾ ਮਾਂ ਨੈਂਸੀ ਗੁਥਰੀ ਨੂੰ ਲਾਪਤਾ ਹੋਏ ਪੰਜ ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਉਸਦਾ ਕੋਈ ਪਤਾ ਨਹੀਂ ਲੱਗ ਸਕਿਆ। ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਨੈਂਸੀ ਗੁਥਰੀ ਨੂੰ ਟੂਸਾਨ ਸਥਿਤ ਉਸਦੇ ਘਰ ਤੋਂ ਜ਼ਬਰਦਸਤੀ ਅਗਵਾ ਕੀਤਾ ਗਿਆ ਹੈ।

ਪੀਮਾ ਕਾਉਂਟੀ ਦੇ ਸ਼ੈਰੀਫ਼ ਕ੍ਰਿਸ ਨੈਨੋਸ ਨੇ ਦੱਸਿਆ ਕਿ ਨੈਂਸੀ ਗੁਥਰੀ ਦੇ ਘਰ ਦੇ ਬਾਹਰ ਵਰਾਂਡੇ ਤੋਂ ਮਿਲਿਆ ਖੂਨ ਉਸਦਾ ਹੀ ਹੈ। ਹਾਲਾਂਕਿ ਅਧਿਕਾਰੀਆਂ ਕੋਲ ਇਸ ਗੱਲ ਦਾ ਕੋਈ ਪੱਕਾ ਸਬੂਤ ਨਹੀਂ ਕਿ ਉਹ ਜ਼ਿੰਦਾ ਹੈ, ਫਿਰ ਵੀ ਉਮੀਦ ਜਤਾਈ ਜਾ ਰਹੀ ਹੈ ਕਿ ਉਹ ਸੁਰੱਖਿਅਤ ਕਿਤੇ ਮੌਜੂਦ ਹੈ। ਮਾਮਲੇ ਵਿੱਚ ਅਜੇ ਤੱਕ ਕੋਈ ਸ਼ੱਕੀ ਜਾਂ ਦਿਲਚਸਪੀ ਵਾਲਾ ਵਿਅਕਤੀ ਸਾਹਮਣੇ ਨਹੀਂ ਆਇਆ।

ਜਾਂਚ ਦੌਰਾਨ ਕਈ ਮੀਡੀਆ ਹਾਊਸਾਂ ਨੂੰ ਭੇਜੇ ਗਏ ਫਿਦਿਆਨਾ ਪੱਤਰ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਬਿਟਕੋਇਨ ਰਾਹੀਂ ਲੱਖਾਂ ਡਾਲਰਾਂ ਦੀ ਮੰਗ ਕੀਤੀ ਗਈ ਹੈ। ਐਫਬੀਆਈ ਦੇ ਫੀਨਿਕਸ ਮੁਖੀ ਹੇਇਥ ਜੈਂਕੇ ਨੇ ਕਿਹਾ ਕਿ ਕੁਝ ਪੱਤਰਾਂ ਨੂੰ ਭਰੋਸੇਯੋਗ ਮੰਨਿਆ ਜਾ ਰਿਹਾ ਹੈ, ਜਦਕਿ ਇੱਕ ਨਕਲੀ ਪੱਤਰ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਵੀ ਹੋਈ ਹੈ।

ਸ਼ੈਰੀਫ਼ ਵੱਲੋਂ ਜਾਰੀ ਕੀਤੀ ਟਾਈਮਲਾਈਨ ਮੁਤਾਬਕ, ਸ਼ਨੀਵਾਰ ਰਾਤ ਨੈਂਸੀ ਗੁਥਰੀ ਪਰਿਵਾਰ ਨਾਲ ਸਮਾਂ ਬਿਤਾ ਕੇ ਘਰ ਵਾਪਸ ਆਈ। ਐਤਵਾਰ ਸਵੇਰੇ ਲਗਭਗ 2 ਵਜੇ ਉਸਦੇ ਘਰ ਦਾ ਡੋਰਬੈੱਲ ਕੈਮਰਾ ਡਿਸਕਨੈਕਟ ਹੋ ਗਿਆ ਅਤੇ ਕੁਝ ਸਮੇਂ ਬਾਅਦ ਹਿਲਚਲ ਦਰਜ ਕੀਤੀ ਗਈ। 2:28 ਵਜੇ ਉਸਦੇ ਪੇਸਮੇਕਰ ਨਾਲ ਜੁੜੀ ਐਪ ਵੀ ਫੋਨ ਤੋਂ ਡਿਸਕਨੈਕਟ ਹੋ ਗਈ। ਚਰਚ ਨਾ ਪਹੁੰਚਣ ‘ਤੇ ਉਸਨੂੰ ਐਤਵਾਰ ਦੁਪਹਿਰ ਲਾਪਤਾ ਦਰਜ ਕੀਤਾ ਗਿਆ।

ਅਧਿਕਾਰੀਆਂ ਮੁਤਾਬਕ ਨੈਂਸੀ ਗੁਥਰੀ ਨੂੰ ਤੁਰਨ-ਫਿਰਨ ਵਿੱਚ ਮੁਸ਼ਕਲ ਆਉਂਦੀ ਸੀ ਅਤੇ ਉਹ ਦਿਲ ਦੀ ਬੀਮਾਰੀ ਸਮੇਤ ਹੋਰ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ, ਜਿਸ ਕਰਕੇ ਉਸਨੂੰ ਰੋਜ਼ਾਨਾ ਜ਼ਰੂਰੀ ਦਵਾਈਆਂ ਦੀ ਲੋੜ ਹੁੰਦੀ ਹੈ।

ਇਸ ਮਾਮਲੇ ਵਿੱਚ ਸਾਵਾਨਾ ਗੁਥਰੀ ਨੇ ਆਪਣੇ ਭੈਣ-ਭਰਾਵਾਂ ਨਾਲ ਵੀਡੀਓ ਜਾਰੀ ਕਰਕੇ ਅਗਵਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਨੈਂਸੀ ਗੁਥਰੀ ਦੀ ਸੁਰੱਖਿਅਤ ਮੌਜੂਦਗੀ ਦਾ ਸਬੂਤ ਦੇਣ ਅਤੇ ਸੰਪਰਕ ਕਰਨ। ਉੱਧਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਇਸ ਮਾਮਲੇ ‘ਚ ਸਾਰੇ ਫੈਡਰਲ ਕਾਨੂੰਨੀ ਅਧਿਕਾਰੀਆਂ ਨੂੰ ਸਹਾਇਤਾ ਦੇ ਹੁਕਮ ਜਾਰੀ ਕਰਨ ਦੀ ਗੱਲ ਕਹੀ ਹੈ।

 
 
 
Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X