Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਜਲੰਧਰ ‘ਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ ਵਾਰਦਾਤ

Updated on Friday, February 06, 2026 13:43 PM IST

ਜਲੰਧਰ ਵਿੱਚ ਸਵੇਰੇ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ‘ਤੇ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਬਾਅਦ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਇਹ ਘਟਨਾ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ, ਜਿੱਥੇ ਅਣਪਛਾਤੇ ਬਦਮਾਸ਼ਾਂ ਨੇ ਓਬਰਾਏ ਦੀ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ।

ਮਿਲੀ ਜਾਣਕਾਰੀ ਮੁਤਾਬਕ, ਹਮਲਾਵਰਾਂ ਨੇ ਲੱਕੀ ਓਬਰਾਏ ‘ਤੇ 8 ਤੋਂ 10 ਰਾਊਂਡ ਫਾਇਰ ਕੀਤੇ, ਜਿਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ। ਗੋਲੀਆਂ ਲੱਗਣ ਕਾਰਨ ਕਾਰ ਦੀਆਂ ਖਿੜਕੀਆਂ ਵੀ ਟੁੱਟ ਗਈਆਂ। ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਤੁਰੰਤ ਮਾਡਲ ਟਾਊਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਮ੍ਰਿਤਕ ਦੇ ਚਾਚਾ ਕੁਲਦੀਪ ਓਬਰਾਏ ਨੇ ਦੱਸਿਆ ਕਿ ਲੱਕੀ ਨੂੰ ਕੁਝ ਦਿਨਾਂ ਤੋਂ ਧਮਕੀਆਂ ਭਰੇ ਫੋਨ ਆ ਰਹੇ ਸਨ, ਜਿਸ ਸਬੰਧੀ ਪੁਲਿਸ ਨੂੰ ਪਹਿਲਾਂ ਹੀ ਜਾਣਕਾਰੀ ਦਿੱਤੀ ਗਈ ਸੀ। ਪਰਿਵਾਰ ਦਾ ਦਾਅਵਾ ਹੈ ਕਿ ਇਨ੍ਹਾਂ ਧਮਕੀਆਂ ਕਾਰਨ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਪੁਲਿਸ ਅਨੁਸਾਰ, ਲੱਕੀ ਓਬਰਾਏ ਸਵੇਰੇ ਕਰੀਬ 7:15 ਵਜੇ ਮਾਡਲ ਟਾਊਨ ਇਲਾਕੇ ਦੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਆਏ ਸਨ। ਉਹ ਨਿਯਮਿਤ ਤੌਰ ‘ਤੇ ਇੱਥੇ ਆਉਂਦੇ ਰਹਿੰਦੇ ਸਨ। ਮੱਥਾ ਟੇਕਣ ਤੋਂ ਬਾਅਦ ਜਦੋਂ ਉਹ ਆਪਣੀ ਥਾਰ ਗੱਡੀ ਵਿੱਚ ਬੈਠ ਕੇ ਘਰ ਜਾਣ ਲੱਗੇ, ਉਸੇ ਸਮੇਂ ਐਕਟਿਵਾ ‘ਤੇ ਸਵਾਰ ਹਮਲਾਵਰ ਮੌਕੇ ‘ਤੇ ਪਹੁੰਚੇ ਅਤੇ ਗੱਡੀ ਚੱਲਣ ਤੋਂ ਪਹਿਲਾਂ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਟੀਮਾਂ ਬਣਾਈਆਂ ਗਈਆਂ ਹਨ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X