Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਇਸਲਾਮਾਬਾਦ ਵਿੱਚ ਜੁਮੇ ਦੀ ਨਮਾਜ਼ ਦੌਰਾਨ ਭਿਆਨਕ ਧਮਾਕਾ, 15 ਮੌਤਾਂ, 80 ਤੋਂ ਵੱਧ ਜ਼ਖਮੀ

Updated on Friday, February 06, 2026 17:36 PM IST

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਜੁਮੇ ਦੀ ਨਮਾਜ਼ ਦੌਰਾਨ ਇੱਕ ਭਿਆਨਕ ਧਮਾਕਾ ਵਾਪਰਿਆ, ਜਿਸ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਜਦਕਿ 80 ਤੋਂ ਵੱਧ ਲੋਕ ਜ਼ਖਮੀ ਹੋ ਗਏ। ਧਮਾਕੇ ਨਾਲ ਪੂਰੇ ਇਲਾਕੇ ਵਿੱਚ ਅਫ਼ਰਾ-ਤਫ਼ਰੀ ਮਚ ਗਈ। ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।

ਇਹ ਧਮਾਕਾ ਉਸ ਵੇਲੇ ਹੋਇਆ ਜਦੋਂ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ੀਯੋਯੇਵ ਦੋ ਦਿਨਾਂ ਦੇ ਸਰਕਾਰੀ ਦੌਰੇ ‘ਤੇ ਇਸਲਾਮਾਬਾਦ ਵਿੱਚ ਮੌਜੂਦ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਦੀ ਚਿੰਤਾ ਹੋਰ ਵਧ ਗਈ ਹੈ।

ਇਸਲਾਮਾਬਾਦ ਕੈਪੀਟਲ ਟੈਰੀਟਰੀ ਪੁਲਿਸ ਦੇ ਬੁਲਾਰੇ ਤਾਕੀ ਜਵਾਦ ਨੇ ਦੱਸਿਆ ਕਿ ਧਮਾਕੇ ਦੀ ਪ੍ਰਕਿਰਤੀ ਬਾਰੇ ਹੁਣੇ ਕੁਝ ਕਹਿਣਾ ਜਲਦੀ ਹੋਵੇਗਾ। ਫੋਰੈਂਸਿਕ ਟੀਮਾਂ ਜਾਂਚ ਕਰ ਰਹੀਆਂ ਹਨ ਕਿ ਇਹ ਆਤਮਘਾਤੀ ਹਮਲਾ ਸੀ ਜਾਂ ਕਿਤੇ ਬੰਬ ਲਗਾਇਆ ਗਿਆ ਸੀ। ਹਾਲਾਂਕਿ ਕੁਝ ਮੀਡੀਆ ਰਿਪੋਰਟਾਂ ਇਸਨੂੰ ਆਤਮਘਾਤੀ ਹਮਲਾ ਦੱਸ ਰਹੀਆਂ ਹਨ।

ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸਲਾਮਾਬਾਦ ਦੇ ਮੁੱਖ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਪੌਲੀਕਲੀਨਿਕ ਹਸਪਤਾਲ, ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (PIMS) ਅਤੇ CDA ਹਸਪਤਾਲ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਐਮਰਜੈਂਸੀ, ਆਰਥੋਪੀਡਿਕ, ਬਰਨ ਸੈਂਟਰ ਅਤੇ ਨਿਊਰੋਲੋਜੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਕਰ ਦਿੱਤੇ ਗਏ ਹਨ। ਜ਼ਖਮੀ ਮਰੀਜ਼ ਲਗਾਤਾਰ PIMS ਅਤੇ ਪੌਲੀਕਲੀਨਿਕ ਹਸਪਤਾਲ ਲਿਆਂਦੇ ਜਾ ਰਹੇ ਹਨ।

ਫਿਲਹਾਲ ਕਿਸੇ ਵੀ ਸੰਗਠਨ ਵੱਲੋਂ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਗਈ। ਜਾਂਚ ਏਜੰਸੀਆਂ ਮੌਕੇ ਤੋਂ ਸਬੂਤ ਇਕੱਠੇ ਕਰ ਰਹੀਆਂ ਹਨ ਅਤੇ ਧਮਾਕੇ ਦੇ ਕਾਰਨਾਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

  
 
Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X