Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਕੈਨੇਡਾ ਤੋਂ ਆਏ ਉੱਚ ਪੱਧਰੀ ਸਿੱਖ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕ ਮੱਥਾ, ਐਸਜੀਪੀਸੀ ਵੱਲੋਂ ਭਰਵਾਂ ਸਵਾਗਤ

Updated on Saturday, February 14, 2026 14:53 PM IST

ਅੰਮ੍ਰਿਤਸਰ: ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਕੈਨੇਡਾ ਤੋਂ ਆਏ ਇਕ ਉੱਚ ਪੱਧਰੀ ਸਿੱਖ ਵਫ਼ਦ ਨੇ ਦਰਸ਼ਨ-ਦੀਦਾਰੇ ਕੀਤੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਵਫ਼ਦ ਵਿੱਚ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਸ਼ੈਡੋ ਵਿੱਤ ਮੰਤਰੀ ਅਤੇ ਐਮ.ਪੀ. ਜਸਰਾਜ ਸਿੰਘ ਹਾਲਣ, ਐਮ.ਪੀ. ਅਮਰਪ੍ਰੀਤ ਸਿੰਘ ਗਿੱਲ (ਕੈਲਗਰੀ ਸਕਾਈਵਿਊ) ਅਤੇ ਐਮ.ਪੀ. ਦਲਵਿੰਦਰ ਸਿੰਘ ਗਿੱਲ ਸ਼ਾਮਲ ਸਨ।

ਇਸ ਮੌਕੇ ਉਨ੍ਹਾਂ ਦੇ ਨਾਲ ਅਮਰਪ੍ਰੀਤ ਸਿੰਘ ਬੈਂਸ, ਅੰਮ੍ਰਿਤਪਾਲ ਸਿੰਘ (ਸਰਪੰਚ) ਅਤੇ ‘ਦੇਸ਼ ਪਰਦੇਸ਼ ਟਾਈਮਜ਼’ ਦੇ ਸੰਪਾਦਕ ਸੁਖਵਿੰਦਰ ਸਿੰਘ ਚੋਹਲਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਵਫ਼ਦ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਗੁਰੂ ਸਾਹਿਬ ਦੀ ਵੱਡੀ ਬਖ਼ਸ਼ਿਸ਼ ਹੈ ਕਿ ਵਿਦੇਸ਼ਾਂ ਵਿੱਚ ਵਸਦੇ ਸਿੱਖ ਨਾ ਸਿਰਫ਼ ਰਾਜਨੀਤੀ ਦੇ ਉੱਚ ਮਕਾਮਾਂ ’ਤੇ ਪਹੁੰਚ ਰਹੇ ਹਨ, ਸਗੋਂ ਆਪਣੇ ਗੁਰਸਿੱਖੀ ਜੀਵਨ ਅਤੇ ਧਾਰਮਿਕ ਮੁੱਲਾਂ ਨਾਲ ਵੀ ਮਜ਼ਬੂਤੀ ਨਾਲ ਜੁੜੇ ਹੋਏ ਹਨ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ। ਉਨ੍ਹਾਂ ਨੇ ਕੈਨੇਡੀਅਨ ਸਿੱਖ ਸੰਸਦ ਮੈਂਬਰਾਂ ਵੱਲੋਂ ਆਪਣੀ ਮਿੱਟੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਜਜ਼ਬੇ ਦੀ ਭਰਪੂਰ ਸ਼ਲਾਘਾ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਐਮ.ਪੀ. ਜਸਰਾਜ ਸਿੰਘ ਹਾਲਣ ਅਤੇ ਦਲਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਕੈਨੇਡਾ ਦੀ ਪਾਰਲੀਮੈਂਟ ਵਿੱਚ ਪੂਰਨ ਗੁਰਸਿੱਖੀ ਸਰੂਪ ਵਿੱਚ ਖੜ੍ਹ ਕੇ ਸਮੁੱਚੀ ਮਨੁੱਖਤਾ ਦੇ ਭਲੇ ਦੀ ਗੱਲ ਕਰਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ‘ਅਵਸਰਾਂ ਦੀ ਧਰਤੀ’ ਹੈ, ਜਿੱਥੇ ਹਰ ਵਿਅਕਤੀ ਨੂੰ ਬਰਾਬਰੀ ਦੇ ਮੌਕੇ ਮਿਲਦੇ ਹਨ ਅਤੇ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ। ਉਨ੍ਹਾਂ ਇਹ ਵੀ ਦੱਸਿਆ ਕਿ ਕੈਲਗਰੀ ਵਿੱਚ ਤਿੰਨੇ ਐਮ.ਪੀ. ਮਿਲਜੁਲ ਕੇ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਦਫ਼ਤਰ ਹਰ ਵਰਗ ਲਈ ਖੁੱਲ੍ਹੇ ਹਨ।

ਐਮ.ਪੀਜ਼ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕੈਨੇਡਾ ਵਿੱਚ ਸਿੱਖਾਂ ਵੱਲੋਂ ਚਲਾਏ ਜਾ ਰਹੇ ਸਕੂਲ ਵਿਦਿਅਕ ਮਿਆਰ ਵਿੱਚ ਟੌਪ 15 ਵਿੱਚ ਸ਼ਾਮਲ ਹਨ, ਜਿੱਥੇ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਗੁਰਮਤਿ ਅਤੇ ਕੀਰਤਨ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ‘ਕਲਚਰਲ ਐਕਸਚੇਂਜ’ ਪ੍ਰੋਗਰਾਮਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਦੇਸ਼ਾਂ ਵਿੱਚ ਬੈਠੀ ਸੰਗਤ ਨੂੰ ਕਥਾ, ਕੀਰਤਨ ਅਤੇ ਹੋਰ ਧਾਰਮਿਕ ਸਹਿਯੋਗ ਦੇਣ ਲਈ ਹਮੇਸ਼ਾ ਤਿਆਰ ਹੈ। ਕੈਨੇਡਾ ਵਿੱਚ ਵੀਜ਼ਾ ਨਿਯਮਾਂ ਦੀ ਸਖ਼ਤੀ ਬਾਰੇ ਪੁੱਛੇ ਸਵਾਲ ’ਤੇ ਐਮ.ਪੀਜ਼ ਨੇ ਕਿਹਾ ਕਿ ਤਬਦੀਲੀਆਂ ਸਮੇਂ ਦੇ ਨਾਲ ਆਉਂਦੀਆਂ ਹਨ, ਪਰ ਸਹੀ ਅਤੇ ਕਾਨੂੰਨੀ ਰਸਤੇ ਰਾਹੀਂ ਜਾਣ ਵਾਲਿਆਂ ਲਈ ਅਜੇ ਵੀ ਕਈ ਮੌਕੇ ਮੌਜੂਦ ਹਨ।

ਦਰਸ਼ਨਾਂ ਉਪਰਾਂਤ ਐਸਜੀਪੀਸੀ ਪ੍ਰਧਾਨ ਵੱਲੋਂ ਸਮੂਹ ਸ਼ਖਸੀਅਤਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਫਮਣ ਸਿੰਘ ਕੈਲਗਰੀ, ਕੁਲਵੰਤ ਸਿੰਘ ਮੰਨਣ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X