Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

Mohali Robbery: ਫੇਜ਼-7 ‘ਚ ਐਟੀਐਮ ਅੱਗੇ 4 ਲੱਖ ਦੀ ਲੁੱਟ, ਸੀਸੀਟੀਵੀ ‘ਚ ਕੈਦ ਮੁਲਜ਼ਮ

Updated on Sunday, February 15, 2026 16:59 PM IST

ਮੋਹਾਲੀ ਦੇ ਫੇਜ਼-7 ਵਿੱਚ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਐਟੀਐਮ ਵਿੱਚ ਨਕਦੀ ਜਮ੍ਹਾ ਕਰਵਾਉਣ ਆਏ ਇੱਕ ਟੈਲੀਕਾਮ ਕੰਪਨੀ ਦੇ ਕਰਮਚਾਰੀ ਦੀਆਂ ਅੱਖਾਂ ਵਿੱਚ ਮਿਰਚਾਂ ਪਾਊਡਰ ਸੁੱਟ ਕੇ ਲਗਭਗ 4 ਲੱਖ ਰੁਪਏ ਲੁੱਟ ਲਏ ਗਏ। ਘਟਨਾ ਦੌਰਾਨ ਮੁਲਜ਼ਮ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ ਹਨ ਅਤੇ ਇੱਕ ਸ਼ੱਕੀ ਦੀ ਤਸਵੀਰ ਵੀ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਕ, ਫੇਜ਼-7 ਸਥਿਤ Axis Bank ਦੇ ਐਟੀਐਮ ਵਿੱਚ ਨਕਦੀ ਜਮ੍ਹਾ ਕਰਵਾਉਣ ਲਈ ਪਹੁੰਚੇ ਕਰਮਚਾਰੀ ‘ਤੇ ਲੁਟੇਰਿਆਂ ਨੇ ਹਮਲਾ ਕੀਤਾ। ਅਚਾਨਕ ਅੱਖਾਂ ਵਿੱਚ ਮਿਰਚੀ ਪਾਊਡਰ ਸੁੱਟ ਕੇ ਨਕਦੀ ਨਾਲ ਭਰਿਆ ਬੈਗ ਛੀਣ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਬੈਗ ਵਿੱਚ ਕਰੀਬ ਚਾਰ ਲੱਖ ਰੁਪਏ ਨਕਦ ਮੌਜੂਦ ਸਨ।

ਹੈਰਾਨੀ ਦੀ ਗੱਲ ਇਹ ਹੈ ਕਿ ਵਾਰਦਾਤ ਸ਼ਹਿਰ ਦੇ ਪ੍ਰਮੁੱਖ ਖੇਤਰ ਵਿੱਚ ਵਾਪਰੀ, ਜਿੱਥੇ ਆਵਾਜਾਈ ਲਗਾਤਾਰ ਰਹਿੰਦੀ ਹੈ ਅਤੇ NRI ਤੇ ਸਾਈਬਰ ਸੈੱਲ ਵਰਗੇ ਪੁਲਿਸ ਵਿਭਾਗ ਵੀ ਕੁਝ ਹੀ ਦੂਰੀ ‘ਤੇ ਸਥਿਤ ਹਨ। ਇਸ ਦੇ ਬਾਵਜੂਦ ਦੋਸ਼ੀ ਬੇਖ਼ੌਫ਼ ਢੰਗ ਨਾਲ ਫਰਾਰ ਹੋਣ ਵਿੱਚ ਕਾਮਯਾਬ ਰਹੇ।

ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ Indian Penal Code ਦੀਆਂ ਸੰਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਸਬੰਧੀ ਗੁਰਜੋਤ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਉਸਨੇ ਦੱਸਿਆ ਕਿ ਉਹ “ਟੈਲੀ ਲਿੰਕ” ਨਾਮਕ ਕੰਪਨੀ ਚਲਾਉਂਦਾ ਹੈ, ਜਿਸਦੇ ਕਰਮਚਾਰੀ Airtel ਪ੍ਰੀਪੇਡ ਅਤੇ Airtel Payments Bank ਤੋਂ ਰਕਮ ਇਕੱਠੀ ਕਰਕੇ ਵੱਖ-ਵੱਖ ਬੈਂਕਾਂ ਵਿੱਚ ਜਮ੍ਹਾ ਕਰਵਾਉਂਦੇ ਹਨ। ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X