Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਰਾਜਸਥਾਨ ਦੇ ਭਿਵਾੜੀ ਵਿੱਚ ਕੈਮੀਕਲ ਫੈਕਟਰੀ ‘ਚ ਭਿਆਨਕ ਧਮਾਕਾ, 8 ਮਜ਼ਦੂਰ ਜਿੰਦਾ ਸੜੇ, 10 ਤੋਂ ਵੱਧ ਫਸੇ ਹੋਣ ਦਾ ਖਦਸ਼ਾ

Updated on Monday, February 16, 2026 16:41 PM IST

ਰਾਜਸਥਾਨ ਦੇ ਭਿਵਾੜੀ ਤੋਂ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਸੋਮਵਾਰ ਸਵੇਰੇ ਰਾਜਸਥਾਨ ਦੇ ਖੈਰਥਲ-ਤਿਜਾਰਾ ਇਲਾਕੇ ਅਧੀਨ ਆਉਂਦੇ ਖੁਸ਼ਖੇੜਾ ਕਰੌਲੀ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਕੈਮੀਕਲ ਫੈਕਟਰੀ ਵਿੱਚ ਹੋਏ ਭਿਆਨਕ ਧਮਾਕੇ ਕਾਰਨ ਘੱਟੋ-ਘੱਟ 8 ਲੋਕ ਜਿੰਦਾ ਸੜ ਗਏ ਹਨ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਕ, ਧਮਾਕੇ ਸਮੇਂ ਫੈਕਟਰੀ ਵਿੱਚ ਕਰੀਬ 20 ਤੋਂ 25 ਮਜ਼ਦੂਰ ਕੰਮ ਕਰ ਰਹੇ ਸਨ। ਅੱਗ ਲੱਗਣ ਤੋਂ ਬਾਅਦ ਹਾਲਾਤ ਇਸ ਕਦਰ ਬੇਕਾਬੂ ਹੋ ਗਏ ਕਿ 10 ਤੋਂ ਵੱਧ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਖੁਸ਼ਖੇੜਾ ਫਾਇਰ ਸਟੇਸ਼ਨ ਅਤੇ ਭਿਵਾੜੀ ਰਿਕੋ ਸਟੇਸ਼ਨ ਤੋਂ ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਲਗਭਗ ਡੇਢ ਘੰਟੇ ਦੀ ਮੁਸ਼ਕਲ ਕਾਰਵਾਈ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਬਚਾਅ ਅਤੇ ਰਾਹਤ ਕੰਮ ਜਾਰੀ ਹਨ।

ਤਿਜਾਰਾ ਦੇ ਡੀਐਸਪੀ ਸ਼ਿਵਰਾਜ ਸਿੰਘ ਮੌਕੇ ‘ਤੇ ਪਹੁੰਚ ਕੇ ਜਾਂਚ ਦੀ ਅਗਵਾਈ ਕਰ ਰਹੇ ਹਨ। ਭਿਵਾੜੀ ਦੇ ਐਸਪੀ ਅਤੇ ਏਡੀਐਮ ਦੇ ਵੀ ਜਲਦ ਮੌਕੇ ‘ਤੇ ਪਹੁੰਚਣ ਦੀ ਉਮੀਦ ਹੈ। ਸੀਨੀਅਰ ਅਧਿਕਾਰੀਆਂ ਦੇ ਬਿਆਨ ਆਉਣ ਤੋਂ ਬਾਅਦ ਹਾਦਸੇ ਦੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਨਿਯਮਤ ਗਸ਼ਤ ਦੌਰਾਨ ਪੁਲਿਸ ਟੀਮ ਨੇ ਫੈਕਟਰੀ ਵਿੱਚ ਅੱਗ ਲੱਗੀ ਹੋਈ ਵੇਖੀ, ਜਿਸ ਤੋਂ ਬਾਅਦ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਉਨ੍ਹਾਂ ਅਨੁਸਾਰ, ਫੈਕਟਰੀ ਦੇ ਅੰਦਰ ਘੱਟੋ-ਘੱਟ 9 ਲੋਕ ਫਸੇ ਹੋਏ ਸਨ।

ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਫੈਕਟਰੀ ਕਈ ਮਹੀਨਿਆਂ ਤੋਂ ਬੰਦ ਪਈ ਸੀ ਅਤੇ ਅੰਦਰ ਗੱਤੇ ਦਾ ਵੱਡਾ ਭੰਡਾਰ ਸਟੋਰ ਕੀਤਾ ਹੋਇਆ ਸੀ। ਚਸ਼ਮਦੀਦਾਂ ਮੁਤਾਬਕ, ਅਚਾਨਕ 3 ਤੋਂ 4 ਜ਼ੋਰਦਾਰ ਧਮਾਕੇ ਹੋਏ, ਜਿਸ ਤੋਂ ਬਾਅਦ ਭਿਆਨਕ ਅੱਗ ਭੜਕ ਉੱਠੀ। ਹਾਲਾਂਕਿ, ਅੱਗ ਲੱਗਣ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

 

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X