Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਲੁਧਿਆਣਾ ਦੇ ਫੋਕਲ ਪੁਆਇੰਟ ‘ਚ ਪੁੱਤ ਨੇ ਨਸ਼ੇ ‘ਚ ਧੁੱਤ ਹੋ ਕੇ ਪਿਓ ਦਾ ਚਾਕੂ ਮਾਰ ਕੇ ਕਤਲ ਕੀਤਾ, ਮੁਲਜ਼ਮ ਕਾਬੂ

Updated on Monday, February 16, 2026 16:57 PM IST

ਪੰਜਾਬ ਦੇ ਲੁਧਿਆਣਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਫੋਕਲ ਪੁਆਇੰਟ ਇਲਾਕੇ ਅਧੀਨ ਪੈਂਦੇ ਢੰਡਾਰੀ ਖੁਰਦ ਦੀ ਦੀਪ ਕਾਲੋਨੀ ਵਿੱਚ ਨਸ਼ੇ ਦੀ ਹਾਲਤ ਵਿੱਚ ਇੱਕ ਪੁੱਤ ਨੇ ਆਪਣੇ ਹੀ ਪਿਓ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਜਾਣਕਾਰੀ ਮੁਤਾਬਕ, ਮਾਮੂਲੀ ਬਹਿਸ ਤੋਂ ਬਾਅਦ ਮੁਲਜ਼ਮ ਪੁੱਤ ਨੇ ਗੁੱਸੇ ਵਿੱਚ ਆ ਕੇ ਸਬਜ਼ੀ ਕੱਟਣ ਵਾਲੇ ਚਾਕੂ ਨਾਲ ਆਪਣੇ ਪਿਓ ਦੀ ਧੌਣ ‘ਤੇ ਤਾਬੜਤੋੜ ਵਾਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ।

ਕਤਲ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਬੰਦ ਕਮਰੇ ਵਿੱਚੋਂ ਖੂਨ ਵਹਿ ਕੇ ਬਾਹਰ ਗਲੀ ਤੱਕ ਆਉਣ ਲੱਗਿਆ। ਇਹ ਦ੍ਰਿਸ਼ ਵੇਖ ਕੇ ਗੁਆਂਢੀਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਨ੍ਹਾਂ ਨੇ ਤੁਰੰਤ ਰੌਲਾ ਪਾਇਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਥਾਣਾ ਫੋਕਲ ਪੁਆਇੰਟ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮ੍ਰਿਤਕ ਦੀ ਪਛਾਣ ਸਿਕੰਦਰ ਚੌਹਾਨ (44) ਵਜੋਂ ਹੋਈ ਹੈ, ਜੋ ਆਪਣੇ ਪੁੱਤ ਉਮੇਸ਼ ਚੌਹਾਨ (25) ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਪੁਲਿਸ ਅਨੁਸਾਰ, ਐਤਵਾਰ ਸ਼ਾਮ ਕਰੀਬ 4 ਵਜੇ ਉਮੇਸ਼ ਨਸ਼ਾ ਕਰ ਕੇ ਘਰ ਆਇਆ ਸੀ। ਘਰ ਪਹੁੰਚਦੇ ਹੀ ਉਸ ਦੀ ਆਪਣੇ ਪਿਓ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਬਹਿਸ ਹੋ ਗਈ। ਰੌਲਾ ਸੁਣ ਕੇ ਗੁਆਂਢੀ ਮੌਕੇ ‘ਤੇ ਪਹੁੰਚੇ ਅਤੇ ਦਖ਼ਲ ਦੇ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਸੀ।

ਇਸ ਤੋਂ ਬਾਅਦ, ਗੁੱਸੇ ਵਿੱਚ ਆ ਕੇ ਉਮੇਸ਼ ਨੇ ਚਾਕੂ ਨਾਲ ਆਪਣੇ ਪਿਓ ਦੀ ਧੌਣ ‘ਤੇ ਵਾਰ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ, ਹਾਲਾਂਕਿ ਇਸ ਬਾਰੇ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।

ਸ਼ੁਰੂਆਤੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦਾਅਵਾ ਕੀਤਾ ਕਿ ਉਸ ਦਾ ਪਿਓ ਉਸ ਦੀ ਪਤਨੀ ਨੂੰ ਪ੍ਰੇਸ਼ਾਨ ਕਰਦਾ ਸੀ, ਇਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਹਾਲਾਂਕਿ ਪੁਲਿਸ ਮੁਤਾਬਕ, ਮੁਲਜ਼ਮ ਦੀ ਪਤਨੀ ਅਤੇ ਮਾਂ ਉਤਰ ਪ੍ਰਦੇਸ਼ ਦੇ ਇੱਕ ਪਿੰਡ ਵਿੱਚ ਰਹਿੰਦੀਆਂ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਇਸ ਸਮੇਂ ਨਸ਼ੇ ਦੀ ਹਾਲਤ ਵਿੱਚ ਹੈ ਅਤੇ ਆਪਣੇ ਬਿਆਨ ਵਾਰ-ਵਾਰ ਬਦਲ ਰਿਹਾ ਹੈ। ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X