Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸਿੱਧੂ ਮੂਸੇਵਾਲਾ ਮਾਮਲਾ: ਮਾਨਸਾ ਪੁਲਿਸ ਵੱਲੋਂ ਇੱਕ ਕੰਪਨੀ ਸਮੇਤ 3 ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ

Updated on Monday, February 16, 2026 19:55 PM IST

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਮਾਨਸਾ ਪੁਲਿਸ ਨੇ ਇੱਕ ਕੰਪਨੀ ਸਮੇਤ ਤਿੰਨ ਲੋਕਾਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਪਿਛਲੇ ਹਫ਼ਤੇ ਮੂਸੇਵਾਲਾ ਦੇ ਮਾਪਿਆਂ ਵੱਲੋਂ ਐਸਐਸਪੀ ਦਫ਼ਤਰ ਦੇ ਬਾਹਰ ਦਿੱਤੇ ਗਏ ਧਰਨੇ ਤੋਂ ਬਾਅਦ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ, ਸਿੱਧੂ ਮੂਸੇਵਾਲਾ ਦੇ ਮਾਪੇ ਚਰਨ ਕੌਰ ਅਤੇ ਬਲਕੌਰ ਸਿੰਘ ਨੇ ਮਾਨਸਾ ਵਿੱਚ ਧਰਨਾ ਦੇ ਕੇ ਦੋਸ਼ ਲਗਾਇਆ ਸੀ ਕਿ ਇੱਕ ਕੰਪਨੀ ਅਤੇ ਉਸ ਨਾਲ ਜੁੜੇ ਕੁਝ ਲੋਕ ਉਨ੍ਹਾਂ ਨਾਲ ਧੋਖਾਧੜੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਕੰਪਨੀ ਦੇ ਮਾਲਿਕ ਉਨ੍ਹਾਂ ਦੇ ਪੁੱਤਰ ਦੀ ਕਮਾਈ ਹੜਪ ਰਹੇ ਹਨ ਅਤੇ ਅਜੇ ਤੱਕ ਕੋਈ ਹਿਸਾਬ ਕਿਤਾਬ ਪੇਸ਼ ਨਹੀਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਰੀਬ 30 ਕਰੋੜ ਰੁਪਏ ਦੀ ਹੇਰਾ-ਫੇਰੀ ਦਾ ਗੰਭੀਰ ਇਲਜ਼ਾਮ ਵੀ ਲਗਾਇਆ ਸੀ।

ਧਰਨੇ ਤੋਂ ਬਾਅਦ ਪੁਲਿਸ ਨੇ ਚਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਮਾਨਸਾ ਸਦਰ ਪੁਲਿਸ ਸਟੇਸ਼ਨ ਵਿੱਚ ਵਨ ਡਿਜੀਟਲ ਕੰਪਨੀ, ਗੁਰਪ੍ਰੀਤ ਸਿੰਘ ਅਤੇ ਸ਼ਬੀਰ ਮੋਮਿਨ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਲਾਂਕਿ, ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਮਿਊਜ਼ਿਕ ਪ੍ਰੋਡਿਊਸਰ ਬੰਟੀ ਬੈਂਸ ‘ਤੇ ਵੀ ਦੋਸ਼ ਲਗਾਏ ਗਏ ਸਨ, ਪਰ ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਨਹੀਂ ਕੀਤਾ ਗਿਆ। ਇਸ ਮਾਮਲੇ ‘ਤੇ ਬੰਟੀ ਬੈਂਸ ਨੇ ਪਹਿਲਾਂ ਹੀ ਕਿਹਾ ਸੀ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਕਰਨਗੇ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇ ਕਦਮ ਜਾਂਚ ਦੇ ਨਤੀਜਿਆਂ ਦੇ ਆਧਾਰ ‘ਤੇ ਚੁੱਕੇ ਜਾਣਗੇ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X