Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਹਾਈ ਕੋਰਟ ਦਾ ਵੱਡਾ ਝਟਕਾ: ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਰਿਸ਼ਵਤ ਮਾਮਲੇ ‘ਚ ਜ਼ਮਾਨਤ ਅਰਜ਼ੀ ਖ਼ਾਰਜ

Updated on Monday, February 16, 2026 19:58 PM IST


ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਰਿਸ਼ਵਤ ਮਾਮਲੇ ਵਿੱਚ ਸਾਬਕਾ ਡੀਆਈਜੀ ਦੀ ਨਿਯਮਤ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ। ਦੱਸਣਯੋਗ ਹੈ ਕਿ ਐਚ.ਐਸ. ਭੁੱਲਰ ਇਸ ਸਮੇਂ ਚੰਡੀਗੜ੍ਹ ਮਾਡਲ ਜੇਲ੍ਹ ਵਿੱਚ ਨਿਆਂਇਕ ਹਿਰਾਸਤ ‘ਚ ਬੰਦ ਹਨ।

ਜ਼ਮਾਨਤ ਪਟੀਸ਼ਨ ‘ਚ ਕੀ ਸੀ ਦਲੀਲ

ਜਾਣਕਾਰੀ ਅਨੁਸਾਰ, ਭੁੱਲਰ ਨੇ 9 ਜਨਵਰੀ ਨੂੰ ਨਿਯਮਤ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ ਕੀਤਾ ਸੀ। ਪਟੀਸ਼ਨ ਵਿੱਚ ਉਨ੍ਹਾਂ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ ਅਤੇ ਅੰਤਿਮ ਰਿਪੋਰਟ ਪਿਛਲੇ ਸਾਲ 3 ਦਸੰਬਰ ਨੂੰ ਪੇਸ਼ ਕੀਤੀ ਜਾ ਚੁੱਕੀ ਹੈ, ਇਸ ਲਈ ਹੁਣ ਹਿਰਾਸਤੀ ਪੁੱਛਗਿੱਛ ਦੀ ਕੋਈ ਲੋੜ ਨਹੀਂ ਬਣਦੀ।

ਪਟੀਸ਼ਨਰ ਨੇ ਆਪਣੇ ਵਕੀਲ ਨਿਖਿਲ ਘਈ ਰਾਹੀਂ ਕਿਹਾ ਕਿ ਇਸਤਗਾਸਾ ਪੱਖ ਵੱਲੋਂ ਮੁੱਖ ਤੌਰ ‘ਤੇ ਸਰਕਾਰੀ ਗਵਾਹਾਂ ਅਤੇ ਸ਼ਿਕਾਇਤਕਰਤਾ ਦੀ ਜਾਂਚ ਕਰਨੀ ਸੀ। ਉਨ੍ਹਾਂ ਨੇ ਇਹ ਵੀ ਦਲੀਲ ਦਿੱਤੀ ਕਿ ਭੁੱਲਰ ਨੂੰ ਪਹਿਲਾਂ ਹੀ ਨੌਕਰੀ ਤੋਂ ਮੁਅੱਤਲ ਕੀਤਾ ਜਾ ਚੁੱਕਾ ਹੈ, ਇਸ ਕਰਕੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਜਾਂ ਸਬੂਤਾਂ ਨਾਲ ਛੇੜਛਾੜ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ।

ਪਟੀਸ਼ਨ ਵਿੱਚ ਇਹ ਵੀ ਦਰਸਾਇਆ ਗਿਆ ਕਿ ਕੇਸ ਦੇ ਸ਼ਿਕਾਇਤਕਰਤਾ ਨੂੰ ਹਾਈ ਕੋਰਟ ਦੇ ਹੁਕਮਾਂ ਤਹਿਤ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਭੁੱਲਰ ਦਾ ਦਾਅਵਾ ਸੀ ਕਿ ਕਥਿਤ ਟਰੈਪ ਆਪਰੇਸ਼ਨ ਕਿਸੇ ਸਹਿ-ਮੁਲਜ਼ਮ ਨਾਲ ਸਬੰਧਤ ਸੀ ਅਤੇ ਇਸ ਵਿੱਚ ਉਸ ਵੱਲੋਂ ਕੋਈ ਸਿੱਧੀ ਵਸੂਲੀ ਜਾਂ ਰਕਮ ਦੀ ਮਨਜ਼ੂਰੀ ਸ਼ਾਮਲ ਨਹੀਂ ਸੀ।

ਹਾਲਾਂਕਿ, ਸਾਰੀਆਂ ਦਲੀਲਾਂ ‘ਤੇ ਵਿਚਾਰ ਕਰਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਿਯਮਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਨਾਲ ਸਾਬਕਾ ਡੀਆਈਜੀ ਨੂੰ ਤੁਰੰਤ ਕੋਈ ਰਾਹਤ ਨਹੀਂ ਮਿਲੀ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X