ਮੁਕਤਸਰ ਦੇ ਡੀਸੀ ਦਫ਼ਤਰ ਸਾਹਮਣੇ ਅੱਜ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ‘ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜੇ।
ਸੂਬਾ ਪ੍ਰਧਾਨ ਭਗਵੰਤ ਸਿੰਘ ਮਿੱਡਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਗਿਆ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ। ਕਿਸਾਨ ਆਗੂਆਂ ਦਾ ਦਾਅਵਾ ਹੈ ਕਿ ਵਿਦੇਸ਼ੀ ਫਲਾਂ ਅਤੇ ਖੇਤੀ ਉਤਪਾਦਾਂ ਦੀ ਆਮਦ ਨਾਲ ਦੇਸੀ ਬਾਗਬਾਨੀ ਅਤੇ ਕਿਸਾਨੀ ਨੂੰ ਨੁਕਸਾਨ ਪਹੁੰਚੇਗਾ, ਕੀਮਤਾਂ ਵਧਣ ਨਾਲ ਆਮ ਜਨਤਾ ‘ਤੇ ਭਾਰ ਪਵੇਗਾ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਮਝੌਤਾ ਵਾਪਸ ਨਾ ਲਿਆ ਗਿਆ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।