ਬਠਿੰਡਾ ਵਿੱਚ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਈ ਕਿਸਾਨ ਆਗੂਆਂ ਦੇ ਘਰਾਂ ’ਚ ਛਾਪੇਮਾਰੀ ਕੀਤੀ ਅਤੇ ਕੁਝ ਨੂੰ ਨਜ਼ਰਬੰਦ ਕਰਨ ਦੀ ਕੋਸ਼ਿਸ਼ ਕੀਤੀ। ਗਿੱਦੜਬਾਹਾ ਦੇ ਪਿੰਡ ਮੱਲਣ ’ਚ ਕਿਸਾਨ ਆਗੂ ਬਿੱਟੂ ਮੱਲਣ ਦੇ ਘਰ ਵੀ ਛਾਪਾ ਮਾਰਿਆ ਗਿਆ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਬਠਿੰਡਾ ਡੀਸੀ ਦਫ਼ਤਰ ਅੱਗੇ ਧਰਨੇ ਦੇ ਮੱਦੇਨਜ਼ਰ 1500 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ ਅਤੇ ਸ਼ਹਿਰ ਦੇ ਰਸਤਿਆਂ ’ਤੇ ਨਾਕਾਬੰਦੀ ਹੈ।
ਪਿੰਡ ਜਿਉਂਦ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ, ਜਿੱਥੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਦੂਜੇ ਪਾਸੇ ਨਾਭਾ ਵਿੱਚ ਕਿਸਾਨ ਆਗੂ ਨੂੰ ਡਿਟੇਨ ਕਰਨ ਦੀ ਕੋਸ਼ਿਸ਼ ਦੌਰਾਨ ਤਣਾਅ ਬਣਿਆ।
ਸਮਾਣਾ–ਭਵਾਨੀਗੜ੍ਹ ਰੋਡ ’ਤੇ ਧਰਨੇ ਲਈ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਟਿੱਪਰ ਟਰੱਕ ਲਗਾ ਕੇ ਰੋਕ ਲਿਆ। ਇਲਾਕੇ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।